ਨਰਮੇ ਉਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
Published : Sep 24, 2021, 7:23 am IST
Updated : Sep 24, 2021, 7:23 am IST
SHARE ARTICLE
image
image

ਨਰਮੇ ਉਤੇ ਗੁਲਾਬੀ ਸੁੰਡੀ ਦੇ ਹਮਲੇ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਰੰਧਾਵਾ ਤੇ ਸੋਨੀ ਨੇ ਖੇਤੀਬਾੜੀ ਤੇ ਸਹਿਕਾਰਤਾ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 23 ਸਤੰਬਰ (ਨਰਿੰਦਰ ਸਿੰਘ ਝਾਂਮਪੁਰ): ਪੰਜਾਬ ਸਰਕਾਰ ਵਲੋਂ ਨਰਮੇ ਦੀ ਫ਼ਸਲ ਉਤੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਨੁਕਸਾਨਗ੍ਰਸਤ ਹੋਈ ਫ਼ਸਲ ਦਾ ਪਤਾ ਲਗਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿਤੇ ਗਏ ਹਨ | ਇਹ ਫ਼ੈਸਲਾ ਅੱਜ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਤੇ ਓ ਪੀ ਸੋਨੀ ਨੇ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਖੇਤੀਬਾੜੀ ਅਤੇ ਸਹਿਕਾਰਤਾ ਵਿਭਾਗ ਦੇ ਉਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਲਿਆ | 
ਮੀਟਿੰਗ ਵਿਚ ਡੀ.ਏ.ਪੀ. ਤੇ ਯੂਰੀਆ ਖਾਦ ਦੀ ਕਿੱਲਤ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ | ਮੀਟਿੰਗ ਵਿਚ ਦਸਿਆ ਗਿਆ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਨੂੰ  ਲੋੜੀਂਦੀ ਸਪਲਾਈ ਨਹੀਂ ਦਿਤੀ ਜਾ ਰਹੀ | ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਨਵੰਬਰ ਮਹੀਨੇ ਕਣਕ ਦੀ ਬਿਜਾਈ ਨੂੰ  ਦੇਖਦਿਆਂ ਡੀ.ਏ.ਪੀ. ਤੇ ਯੂਰੀਆ ਖਾਦ ਦੀ ਸਪਲਾਈ ਦਾ ਮਾਮਲਾ 
ਕੇਂਦਰ ਸਰਕਾਰ ਦੇ ਖਾਦ ਮੰਤਰਾਲੇ ਕੋਲ ਉਠਾਇਆ ਜਾਵੇਗਾ |
ਮੀਟਿੰਗ ਵਿਚ ਦੋਵੇਂ ਵਿਭਾਗਾਂ ਨਾਲ ਜੁੜੇ ਵੱਖ-ਵੱਖ ਕਾਰਜਾਂ ਦੀ ਸਮੀਖਿਆ ਵੀ ਕੀਤੀ ਗਈ | ਮੀਟਿੰਗ ਵਿਚ ਨਵੇਂ ਬਣੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਜਿਨ੍ਹਾਂ ਕੋਲ ਵਿੱਤ ਕਮਿਸਨਰ ਵਿਕਾਸ ਦਾ ਵੀ ਚਾਰਜ ਹੈ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ  ਵਿਕਾਸ ਗਰਗ, ਉਪ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਤੇ ਮਾਰਕਫ਼ੈੱਡ ਦੇ ਐਮ.ਡੀ. ਵਰੁਣ ਰੂਜ਼ਮ, ਖੇਤੀਬਾੜੀ ਕਮਿਸਨਰ ਡਾ ਬਲਵਿੰਦਰ ਸਿੰਘ ਸਿੱਧੂ ਤੇ ਖੇਤੀਬਾੜੀ ਡਾਇਰੈਕਟਰ ਸੁਖਦੇਵ ਸਿੰਘ ਸਿੱਧੂ ਵੀ ਸ਼ਾਮਲ ਹੋਏ |    

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement