ਪੇਗਾਸਸ ਜਾਸੂਸੀ ਮਾਮਲਾ : ਜਾਂਚ ਲਈ ਸੁਪਰੀਮ ਕੋਰਟ ਵਲੋਂ ਕੀਤਾ ਜਾਵੇਗਾ ਤਕਨੀਕੀ ਮਾਹਰ ਕਮੇਟੀ ਦਾ ਗਠਨ
Published : Sep 24, 2021, 7:24 am IST
Updated : Sep 24, 2021, 7:24 am IST
SHARE ARTICLE
image
image

ਪੇਗਾਸਸ ਜਾਸੂਸੀ ਮਾਮਲਾ : ਜਾਂਚ ਲਈ ਸੁਪਰੀਮ ਕੋਰਟ ਵਲੋਂ ਕੀਤਾ ਜਾਵੇਗਾ ਤਕਨੀਕੀ ਮਾਹਰ ਕਮੇਟੀ ਦਾ ਗਠਨ


ਅਗਲੇ ਹਫ਼ਤੇ ਮਾਮਲੇ ਦੀ ਸੁਤੰਤਰ ਜਾਂਚ ਲਈ ਜਾਰੀ ਹੋਣਗੇ ਰਸਮੀ ਹੁਕਮ

ਨਵੀਂ ਦਿੱਲੀ, 23 ਸਤੰਬਰ : ਪੇਗਾਸਸ ਜਾਸੂਸੀ ਮਾਮਲੇ ਵਿਚ ਸੁਪਰੀਮ ਕੋਰਟ ਨੇ ਅਹਿਮ ਆਦੇਸ਼ ਦਿਤਾ ਹੈ | ਚੀਫ਼ ਜਸਟਿਸ ਐਨਵੀ ਰਮਨਾ ਨੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਇਸ ਕੇਸ ਦੀ ਜਾਂਚ ਲਈ ਤਕਨੀਕੀ ਮਾਹਰ ਕਮੇਟੀ ਦਾ ਗਠਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਕੋਰਟ ਅਗਲੇ ਹਫ਼ਤੇ ਇਸ ਮਾਮਲੇ ਦੀ ਸੁਤੰਤਰ ਜਾਂਚ ਲਈ ਰਸਮੀ ਆਦੇਸ਼ ਜਾਰੀ ਕਰੇਗੀ | ਕੋਰਟ ਜਲਦ ਹੀ ਤਕਨੀਕੀ ਮਾਹਰ ਕਮੇਟੀ ਦੇ ਮੈਂਬਰਾਂ ਨੂੰ  ਅੰਤਮ ਰੂਪ ਦੇਵੇਗੀ | ਸੀਜੇਆਈ ਐਨਵੀ ਰਮਨਾ ਨੇ ਇਹ ਗੱਲ ਸੀਨੀਅਰ ਵਕੀਲ ਸੀਯੂ ਸਿੰਘ ਨੂੰ  ਕਹੀ | ਸੀਯੂ ਸਿੰਘ ਪੇਗਾਸਸ ਮਾਮਲੇ ਵਿਚ ਵੀ 
ਪਟੀਸ਼ਨਰਾਂ ਵਲੋਂ ਪੇਸ਼ ਹੋ ਰਹੇ ਹਨ | ਇਸ ਮਾਮਲੇ ਵਿਚ 13 ਸਤੰਬਰ ਨੂੰ  ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ ਰੱਖਿਆ ਸੀ | 
ਸੁਣਵਾਈ ਦੌਰਾਨ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਸੀ ਕਿ ਸਰਕਾਰ ਇਸ ਮੁੱਦੇ ਨੂੰ  ਸਨਸਨੀਖੇਜ਼ ਨਹੀਂ ਬਣਾ ਸਕਦੀ | ਨਾਗਰਿਕਾਂ ਦੀ ਨਿੱਜਤਾ ਦੀ ਰਖਿਆ ਕਰਨਾ ਵੀ ਸਰਕਾਰ ਦੀ ਤਰਜੀਹ ਹੈ ਪਰ ਨਾਲ ਹੀ ਸਰਕਾਰ ਰਾਸ਼ਟਰੀ ਸੁਰੱਖਿਆ ਨੂੰ  ਰੋਕ ਨਹੀਂ ਸਕਦੀ | ਅਜਿਹੀਆਂ ਸਾਰੀਆਂ ਤਕਨੀਕਾਂ ਖ਼ਤਰਨਾਕ ਹਨ | ਇਲ੍ਹਾਂ ਸਾਰਿਆਂ ਦੀ ਵਿਸ਼ੇਸ਼ਣ ਕਮੇਟੀ ਦੁਆਰਾ ਜਾਂਚ ਕੀਤੀ ਜਾਵੇ | ਇਨ੍ਹਾਂ ਮਾਹਰਾਂ ਦਾ ਸਰਕਾਰ ਨਾਲ ਕੋਈ ਸਬੰਧ ਨਹੀਂ ਹੋਵੇਗਾ | ਰਿਪੋਰਟ ਸਿੱਧੀ ਸੁਪਰੀਮ ਕੋਰਟ ਵਿਚ ਆਵੇਗੀ | ਕੇਂਦਰ ਨੇ ਕਿਹਾ ਕਿ ਅਸੀਂ ਹਲਫਨਾਮੇ ਰਾਹੀਂ ਇਸ ਜਾਣਕਾਰੀ ਨੂੰ  ਜਨਤਕ ਨਹੀਂ ਕਰ ਸਕਦੇ | ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੈਗਾਸਸ ਮੁੱਦੇ 'ਤੇ ਕੇਂਦਰ ਸਰਕਾਰ ਨਾਲ ਨਾਰਾਜਗੀ ਜਾਹਰ ਕੀਤੀ ਸੀ |     (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement