ਵਿਦੇਸ਼ ਰਹਿੰਦੀ ਕੁੜੀ ਵਲੋਂ ਵਿਆਹ ਤੋਂ ਇਨਕਾਰ ਕਰਨ ’ਤੇ ਟਿਕਟਾਕ ਸਟਾਰ ਨੇ ਖਾਧਾ ਜ਼ਹਿਰ
Published : Sep 24, 2021, 5:09 pm IST
Updated : Sep 24, 2021, 5:09 pm IST
SHARE ARTICLE
Deep matharoo
Deep matharoo

ਲੜਕੀ ਜਲੰਧਰ ਦੀ ਹੈ ਪਰ ਉਹ 10 ਸਾਲ ਤੋਂ ਅਮਰੀਕਾ ਰਹਿ ਰਹੀ ਹੈ

 

ਬਟਾਲਾ (ਨਿਤੀਨ ਲੂਥਰਾ) - ਅੱਜ ਬਟਾਲਾ ’ਚ ਇਕ ਟਿਕਟਾਕ ਸਟਾਰ ਦੀਪ ਮਠਾਰੂ ਵਲੋਂ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ। ਜਾਣਕਾਰੀ ਅਨੁਸਾਰ ਵਿਦੇਸ਼ ਵਿਚ ਰਹਿੰਦੀ ਇਕ ਫੇਸਬੁੱਕ ਫਰੈਂਡ ਵਲੋਂ ਵਿਆਹ ਕਰਵਾਉਣ ਤੋਂ ਇਨਕਾਰ ਕਰ ਦੇਣ ਕਾਰਨ ਦੀਪ ਮਠਾਰੂ ਨੇ ਜ਼ਹਿਰ ਖਾ ਲਿਆ। ਹਾਲਤ ਖ਼ਰਾਬ ਹੋਣ ’ਤੇ ਨੌਜਵਾਨ ਦੇ ਪਰਿਵਾਰ ਨੇ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਦੀਪ ਨੇ ਦੱਸਿਆ ਉਹ ਕਿਸੇ ਲੜਕੀ ਨੂੰ ਪਿਆਰ ਕਰਦਾ ਹੈ ਜੋ ਜਲੰਧਰ ਰਹਿੰਦੀ ਹੈ ਪਰ 10 ਸਾਲ ਤੋਂ ਅਮਰੀਕਾ ਆਪਣੇ ਪਰਿਵਾਰ ਨਾਲ ਰਹਿ ਰਹੀ ਹੈ ਅਤੇ ਲਗਾਤਾਰ ਲੰਬੇ ਸਮੇ ਤੋਂ ਸਾਡੀ ਫੋਨ ਉਤੇ ਗੱਲਬਾਤ ਹੁੰਦੀ ਆ ਰਹੀ ਸੀ ਇਥੋਂ ਤੱਕ ਕਿ ਉਹ ਮੇਰੇ ਨਾਲ ਵਿਵਾਹ ਕਰਵਾਉਣ ਦੀ ਵੀ ਗੱਲ ਕਰਦੀ ਸੀ ਪਰ ਅਚਾਨਕ ਹੁਣ ਮਨਿੰਦਰ ਨਾਮ ਦੇ ਲੜਕੇ ਨਾਲ ਗੱਲ ਕਰਨੀ ਸ਼ੁਰੂ ਕਰ ਦਿੱਤੀ ਸੀ ਅਤੇ ਲੜਕੀ ਮਨਿੰਦਰ ਨੂੰ ਆਪਣਾ ਭਰਾ ਦੱਸਦੀ ਸੀ ਪਰ ਮਨਿੰਦਰ ਦਾ ਸਨੈਪ ਚੈਟ 'ਚ ਅਕਾਊਂਟ ਹੈ ਜਿੱਥੋ ਦੀਪ ਨੇ ਸਾਰੀ ਚੈਟ ਪੜ੍ਹ ਲਈ। ਦੀਪ ਨੇ ਕਿਹਾ ਕਿ ਉਹ ਝੂਠਾ ਭਰਾ ਬਣਿਆ ਹੋਇਆ ਹੈ। ਉਸੇ ਦਿਨ ਹੀ ਦੀਪ ਨੇ ਲੜਕੀ ਨੂੰ 100 ਤੋਂ ਵੱਧ ਮੈਸੇਜ ਕੀਤੇ ਪਰ ਉਸ ਨੇ ਇਕ ਵੀ ਰਿਪਲਾਈ ਨਹੀਂ ਕੀਤਾ।

ਦੂਜੇ ਪਾਸੇ ਮਾਂ ਅਤੇ ਬਾਪ ਨੇ ਵੀ ਇਹ ਦੱਸਿਆ ਕਿ ਦੀਪ ਕਿਸੇ ਲੜਕੀ ਨਾਲ ਗੱਲ ਕਰਦਾ ਸੀ ਅਤੇ ਲੜਕੀ ਨੇ ਉਸ ਨੂੰ ਵਿਵਾਹ ਕਰਵਾਉਣ ਬਾਰੇ ਵੀ ਕਿਹਾ ਸੀ ਤੇ ਲੜਕੀ ਦੇ ਪਰਿਵਾਰ ਵਿਚੋਂ ਵੀ ਪਿਤਾ ਤੇ ਦਾਦੀ ਦਾ ਫੋਨ ਆਇਆ ਸੀ। ਲੜਕੇ ਦੇ ਪਿਤਾ ਨੇ ਕਿਹਾ ਕਿ ਮੈਂ ਲੜਕੀ ਦੇ ਪਿਤਾ ਨੂੰ ਕਿਹਾ ਸੀ ਕਿ ਜਿਵੇਂ ਠੀਕ ਲੱਗੇ ਉਸ ਤਰ੍ਹਾਂ ਕਰ ਲਵਾਂਗੇ। ਪਰਿਵਾਰ ਨੇ ਦੱਸਿਆ ਕਿ ਘਰ ਵਿਚ ਰੱਖੀ ਕਣਕ ਵਿਚੋਂ ਕੱਢ ਕੇ ਦਵਾਈ ਖਾਧੀ ਤੇ ਹਾਲਤ ਕਾਫ਼ੀ ਖ਼ਰਾਬ ਹੋ ਗਈ ਸੀ ਜਿਸ ਤੋਂ ਬਾਅਦ ਉਸ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement