Zirakpur News: ਸਕੂਲ 'ਚ ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ
Published : Sep 24, 2024, 8:56 am IST
Updated : Sep 24, 2024, 8:56 am IST
SHARE ARTICLE
The death of a young man in a discriminatory situation in the school
The death of a young man in a discriminatory situation in the school

Zirakpur News: 12ਵੀਂ ਜਮਾਤ ਦਾ ਵਿਦਿਆਰਥੀ ਸੀ ਮ੍ਰਿਤਕ

 

Zirakpur News:  ਜ਼ੀਰਕਪੁਰ ਦੇ ਜੀਐਸ ਮੈਮੋਰੀਅਲ ਪਬਲਿਕ ਸਕੂਲ ਵਿੱਚ 12ਵੀਂ ਜਮਾਤ ਦੀ ਇੱਕ ਵਿਦਿਆਰਥੀ ਦੀ ਭੇਦਭਰੀ ਹਾਲਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ਪ੍ਰਬੰਧਕਾਂ ਮੁਤਾਬਕ ਮ੍ਰਿਤਕ ਪਰਮਦੀਪ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਪਿੰਡ ਰਾਮਗੜ੍ਹ ਭੁੱਡਾ ਜੋ ਕਿ ਜੀਐੱਸ ਸਮੋਰੀਅਲ ਸਕੂਲ ਵਿਖੇ 12ਵੀਂ ਜਮਾਤ ਦਾ ਵਿਦਿਆਰਥੀ ਸੀ।

ਉਨ੍ਹਾਂ ਨੇ ਦੱਸਿਆ ਕਿ ਵਿਦਿਆਰਥੀ ਨੂੰ ਅਚਾਨਕ ਚੱਕਰ ਆਇਆ ਅਤੇ ਉਹ ਜ਼ਮੀਨ ਉਤੇ ਡਿੱਗ ਪਿਆ ਜਿਸ ਨੂੰ ਤੁਰੰਤ ਇੱਕ ਨਿੱਜੀ ਹਸਪਤਾਲ ਵਿੱਚ ਲਗਾਇਆ ਗਿਆ ਪਰ ਉਸ ਦੀ ਹਾਲਤ ਨੂੰ ਗੰਭੀਰ ਦੇਖਦੇ ਹੋਏ ਡਾਕਟਰਾਂ ਨੇ ਸੈਕਟਰ-32 ਦੇ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਜਿੱਥੇ ਡਾਕਟਰਾਂ ਵੱਲੋਂ ਪਰਮਦੀਪ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।

ਪਰਮਦੀਪ ਸਿੰਘ ਦੀ ਮੌਤ ਦੀ ਘਟਨਾ ਦਾ ਜਦੋਂ ਸਕੂਲ ਸਟਾਫ਼ ਤੇ ਸ਼ਹਿਰ ਦੇ ਲੋਕਾਂ ਨੂੰ ਪਤਾ ਚੱਲਿਆ ਤਾਂ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ। ਮਾਮਲੇ ਸਬੰਧੀ ਸਕੂਲ ਦੇ ਪ੍ਰਿੰ. ਜਗਤਾਰ ਸਿੰਘ ਸੋਢੀ ਨੇ ਕਿਹਾ ਕਿ ਪਰਮਦੀਪ ਸਿੰਘ ਸਾਡੇ ਸਕੂਲ ਵਿੱਚ ਬਾਰ੍ਹਵੀਂ ਆਰਟਸ ਸਟਰੀਮ ਦਾ ਮਿਹਨਤੀ ਵਿਦਿਆਰਥੀ ਸੀ। ਅਸੀਂ ਉਸ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਰੱਬ ਨੂੰ ਕੁੱਝ ਹੋਰ ਮਨਜ਼ੂਰ ਸੀ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement