Ludhiana Fire News: ਲੁਧਿਆਣਾ ਵਿਚ ਇਕ ਘਰ ਨੂੰ ਲੱਗੀ ਅੱਗ, ਦਾਦੀ ਪੋਤੇ ਦੀ ਦਮ ਘੁੱਟਣ ਨਾਲ ਹੋਈ ਮੌਤ
Published : Sep 24, 2025, 12:39 pm IST
Updated : Sep 24, 2025, 1:01 pm IST
SHARE ARTICLE
Ludhiana Fire News in punjabi
Ludhiana Fire News in punjabi

Ludhiana Fire News: ਸ਼ਾਰਟ ਸਰਕਟ ਕਾਰਨ ਲੱਗੀ ਅੱਗ

Ludhiana Fire News in punjabi : ਲੁਧਿਆਣਾ ਵਿੱਚ ਇੱਕ ਹੌਜ਼ਰੀ ਕਾਰੋਬਾਰੀ ਦੇ ਘਰ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਨਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ ਬੱਚਾ ਅਤੇ ਇੱਕ ਬਜ਼ੁਰਗ ਮਹਿਲਾ ਸ਼ਾਮਲ ਸਨ। ਮ੍ਰਿਕਰ ਦਾਦੀ ਅਤੇ ਪੋਤਾ ਸਨ।

ਲੋਕਾਂ ਦਾ ਕਹਿਣਾ ਹੈ ਕਿ ਅੱਗ ਲੱਗਦੇ ਹੀ ਸਾਰਿਆਂ ਨੂੰ ਬਾਹਰ ਕੱਢ ਲਿਆ ਗਿਆ, ਪਰ ਦੋ ਲੋਕ ਫਸੇ ਰਹੇ ਅਤੇ ਧੂੰਏਂ ਦੇ ਸਾਹ ਘੁੱਟਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਹਾਦਸੇ ਸਮੇਂ ਘਰ ਵਿੱਚ ਛੇ ਲੋਕ ਮੌਜੂਦ ਸਨ। ਘਰ ਵਿੱਚ ਅੱਗ ਲੱਗਣ ਕਾਰਨ ਨਾਲ ਲੱਗਦੇ ਘਰ ਤੋਂ ਵੀ ਧੂੰਆਂ ਉੱਠਣ ਲੱਗਾ। ਇਹ ਦੇਖ ਕੇ ਲੋਕਾਂ ਨੇ ਅਲਾਰਮ ਵਜਾਇਆ ਅਤੇ ਦੋਵਾਂ ਘਰਾਂ ਦੇ ਲੋਕਾਂ ਨੂੰ ਬਾਹਰ ਕੱਢਿਆ ਗਿਆ।

ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਮੰਨਿਆ ਜਾ ਰਿਹਾ ਹੈ। ਚਸ਼ਮਦੀਦਾਂ ਦੇ ਅਨੁਸਾਰ, ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ, ਪਰ ਸਥਿਤੀ ਵਿਗੜਦੀ ਗਈ। ਇਸ ਤੋਂ ਬਾਅਦ ਫ਼ਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ।

ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਨੇ ਵੀ ਸਾਵਧਾਨੀ ਵਜੋਂ ਨੇੜਲੇ ਘਰਾਂ ਤੋਂ ਲੋਕਾਂ ਨੂੰ ਬਾਹਰ ਕੱਢਿਆ। ਅੱਗ ਬੁਝਾਉਣ ਲਈ ਫ਼ਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਮੌਕੇ 'ਤੇ ਪਹੁੰਚੀਆਂ। ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਫੈਲ ਗਈ।

(For more news apart from “ Ludhiana fire News in punjabi, ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement