ਪਾਕਿਸਤਾਨ ’ਚ ਮੁਜ਼ਾਹਰੇ ਦੌਰਾਨ 3 ਪੁਲਿਸ ਮੁਲਾਜ਼ਮਾਂ ਦੀ ਮੌਤ
Published : Oct 24, 2021, 5:46 am IST
Updated : Oct 24, 2021, 5:46 am IST
SHARE ARTICLE
image
image

ਪਾਕਿਸਤਾਨ ’ਚ ਮੁਜ਼ਾਹਰੇ ਦੌਰਾਨ 3 ਪੁਲਿਸ ਮੁਲਾਜ਼ਮਾਂ ਦੀ ਮੌਤ

ਲਾਹੌਰ, 23 ਅਕਤੂਬਰ : ਪਾਕਿਸਤਾਨ ਦੇ ਸ਼ਹਿਰ ਲਾਹੌਰ ’ਚ ਪ੍ਰਦਰਸ਼ਨ ਦੌਰਾਨ 3 ਪੁਲਿਸ ਕਰਮਚਾਰੀਆਂ ਦੀ ਮੌਤ ਤੋਂ ਬਾਅਦ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿਤੀਆਂ ਗਈਆਂ ਹਨ। ਜਾਣਕਾਰੀ ਅਨੁਸਾਰ ਤਹਿਰੀਕ-ਏ-ਲੱਬੈਕ ਪਾਕਿਸਤਾਨ (ਟੀ. ਐੱਲ. ਪੀ.) ਦੇ ਕਾਰਕੁਨਾਂ ਤੇ ਲਾਹੌਰ ’ਚ ਪੁਲਿਸ ਮੁਲਾਜ਼ਮਾਂ ਵਿਚਾਲੇ ਝੜਪ ਹੋ ਗਈ ਸੀ। ਇਸ ਦੌਰਾਨ ਸ਼ੁਕਰਵਾਰ ਨੂੰ ਪ੍ਰਦਰਸ਼ਨਕਾਰੀਆਂ ਵਲੋਂ ਪੁਲਿਸ ਵਾਲਿਆਂ ’ਤੇ ਅਪਣੇ ਵਾਹਨ ਚੜ੍ਹਾਉਣ ਤੋਂ ਬਾਅਦ ਤਿੰਨ ਪਾਕਿਸਤਾਨੀ ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ ਤੇ ਪੰਜ ਹੋਰ ਜ਼ਖ਼ਮੀ ਹੋ ਗਏ ਸਨ। ਮਾਮਲਾ ਵਧਦਾ ਦੇਖ ਪ੍ਰਸ਼ਾਸਨ ਨੇ ਇਥੋਂ ਦੇ ਕਈ ਇਲਾਕਿਆਂ ’ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿਤੀਆਂ ਹਨ। ਅੰਦਰੂਨੀ ਮੰਤਰਾਲਾ ਨੇ ਇਕ ਨੋਟੀਫ਼ਿਕੇਸ਼ਨ ’ਚ ਕਿਹਾ ਕਿ ਡੇਟਾ ਦਰਬਾਰ, ਸ਼ਾਹਦਰਾ ਤੇ ਰਵੀ ਬ੍ਰਿਜ ਖੇਤਰਾਂ ’ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ। ਮਾਰੇ ਗਏ ਦੋ ਪੁਲਿਸ ਅਧਿਕਾਰੀਆਂ ਦੀ ਪਛਾਣ ਅਯੂਬ ਤੇ ਖਾਲਿਦ ਦੇ ਤੌਰ ’ਤੇ ਹੋਈ ਹੈ।
  ਤੀਸਰੇ ਅਧਿਕਾਰੀ ਦੀ ਪਛਾਣ ਅਜੇ ਤਕ ਨਹੀਂ ਹੋ ਸਕੀ ਹੈ ਪਰ ਸੂਬਾਈ ਮੁੱਖ ਮੰਤਰੀ ਦੇ ਇਕ ਬਿਆਨ ’ਚ ਕਿਹਾ ਗਿਆ ਹੈ ਕਿ ‘ਡਾਨ’ ਅਨੁਸਾਰ, ਤਿੰਨ ਪੁਲਿਸ ਕਰਮਚਾਰੀਆਂ ਦੀ ਮੌਤ ਹੋ ਗਈ ਹੈ। ਹੁਸੈਨ ਨੇ ਕਿਹਾ ਕਿ ਕਈ ਹੋਰ ਲੋਕ ਵੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਗੰਭੀਰ ਹਾਲਤ ’ਚ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੇ ਅਧਿਕਾਰੀਆਂ ’ਤੇ ਪਟਰੌਲ ਬੰਬ ਵੀ ਸੁੱਟੇ। 
   ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੇ ਉਨ੍ਹਾਂ ਨੂੰ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਅਜਿਹੀ ਹਾਲਤ ’ਚ ਗੁੱਸੇ ’ਚ ਭੀੜ ਨੇ ਲਾਠੀਆਂ ਦੀ ਵੀ ਵਰਤੋਂ ਕੀਤੀ ਤੇ ਪਥਰਾਅ ਵੀ ਕੀਤਾ। ਉਨ੍ਹਾਂ ਕਿਹਾ ਕਿ ਅਧਿਕਾਰੀ ਹਿੰਸਾ ਦੇ ਬਾਵਜੂਦ ਸੰਜਮ ਦਿਖਾ ਰਹੇ ਹਨ।     (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement