ਬਰਨਾਲਾ: ਕਾਂਸਟੇਬਲ ਦੇ ਕਾਤਲਾਂ ਦਾ ਐਨਕਾਊਂਟਰ, ਗੋਲੀ ਲੱਗਣ ਨਾਲ ਇੱਕ ਜ਼ਖ਼ਮੀ, ਚਾਰ ਗ੍ਰਿਫ਼ਤਾਰ 
Published : Oct 24, 2023, 11:01 am IST
Updated : Oct 24, 2023, 11:02 am IST
SHARE ARTICLE
 Barnala: Constable's killers encounter, one injured by bullet, four arrested
Barnala: Constable's killers encounter, one injured by bullet, four arrested

ਮੁਲਜ਼ਮਾਂ ਕੋਲੋਂ ਇੱਕ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ ਹਨ

 

ਬਰਨਾਲਾ - ਬਰਨਾਲਾ ਵਿਚ ਹੌਲਦਾਰ ਦਰਸ਼ਨ ਸਿੰਘ ਦਾ ਕਤਲ ਕਰਨ ਵਾਲੇ 4 ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੌਰਾਨ ਪੁਲਿਸ ਦਾ ਉਹਨਾਂ ਨਾਲ ਮੁਕਾਬਲਾ ਵੀ ਹੋਇਆ। ਪੁਲਿਸ ਦੀ ਜਵਾਬੀ ਗੋਲੀਬਾਰੀ ਵਿਚ ਇੱਕ ਕਾਤਲ ਨੂੰ ਗੋਲੀ ਵੀ ਲੱਗੀ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।  

ਇਸ ਸਬੰਧੀ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਬਰਨਾਲਾ ਪੁਲਿਸ ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਇੱਕ ਪਿਸਤੌਲ ਅਤੇ 2 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਬਾਰੇ ਪੂਰੀ ਜਾਣਕਾਰੀ ਜਲਦੀ ਹੀ ਦਿੱਤੀ ਜਾਵੇਗੀ। ਬਰਨਾਲਾ ਦੇ ਥਾਣਾ ਸਿਟੀ ਇੱਕ ਵਿਚ ਤਾਇਨਾਤ ਹੌਲਦਾਰ ਦਰਸ਼ਨ ਸਿੰਘ ਐਤਵਾਰ ਨੂੰ 25 ਏਕੜ ਰਕਬੇ ਵਿਚ ਗਿਆ ਸੀ ਉਹਨਾਂ ਨੂੰ ਇਕ ਚਿਕਨ ਕਾਰਨਰ 'ਤੇ ਲੜਾਈ ਹੋਣ ਦੀ ਖ਼ਬਰ ਮਿਲੀ ਸੀ। ਜਦੋਂ ਉਹ ਵਾਰਦਾਤ ਵਾਲੀ ਥਾਂ 'ਤੇ ਪਹੁੰਚਿਆ ਤਾਂ ਉਥੇ ਬੈਠੇ ਕਬੱਡੀ ਖਿਡਾਰੀਆਂ ਦੀ ਉਸ ਨਾਲ ਲੜਾਈ ਹੋ ਗਈ।

ਜਿਸ ਤੋਂ ਬਾਅਦ ਮੁਲਜ਼ਮਾਂ ਨੇ ਦਰਸ਼ਨ ਸਿੰਘ ਦੀ ਕੁੱਟਮਾਰ ਕੀਤੀ ਜਿਸ ਦੌਰਾਨ ਉਹ ਗੰਭੀਰ ਜਖ਼ਮੀ ਹੋ ਗਿਆ ਸੀ ਤੇ ਉਸ ਦੀ ਮੌਤ ਹੋ ਗਈ ਸੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਹੌਲਦਾਰ ਦਰਸ਼ਨ ਸਿੰਘ ਦੇ ਕਤਲ 'ਤੇ ਦੁੱਖ ਪ੍ਰਗਟਾਇਆ ਹੈ। ਉਨ੍ਹਾਂ ਨੇ ਉਨ੍ਹਾਂ ਦੇ ਪਰਿਵਾਰ ਲਈ 2 ਕਰੋੜ ਰੁਪਏ ਦੀ ਰਾਹਤ ਰਾਸ਼ੀ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਵਿਚੋਂ 1 ਕਰੋੜ ਰੁਪਏ ਪੰਜਾਬ ਸਰਕਾਰ ਵੱਲੋਂ ਦਿੱਤੇ ਜਾਣਗੇ ਜਦਕਿ 1 ਕਰੋੜ ਰੁਪਏ ਬੈਂਕ ਵੱਲੋਂ ਬੀਮੇ ਵਜੋਂ ਪ੍ਰਾਪਤ ਕੀਤੇ ਜਾਣਗੇ।  

  

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement