ਸ਼੍ਰੋਮਣੀ ਅਕਾਲੀ ਦਾ ਵੱਡਾ ਫ਼ੈਸਲਾ, ਨਹੀਂ ਲੜੇਗਾ ਜ਼ਿਮਨੀ ਚੋਣ
Published : Oct 24, 2024, 2:17 pm IST
Updated : Oct 24, 2024, 2:45 pm IST
SHARE ARTICLE
The big decision of Shiromani Akali will not contest the by-election
The big decision of Shiromani Akali will not contest the by-election

ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਹੋਇਆ ਫ਼ੈਸਲਾ

ਚੰਡੀਗੜ੍ਹ:  ਸ਼੍ਰੋਮਣੀ ਅਕਾਲੀ ਦਲ ਨੇ ਵਰਕਿੰਗ ਕਮੇਟੀ ਵਿੱਚ ਚੋਣਾਂ ਨੂੰ ਲੈ ਕੇ ਵੱਡਾ ਫ਼ੈਸਲਾ ਲਿਆ ਹੈ। ਹੁਣ ਅਕਾਲੀ ਦਲ ਜ਼ਿਮਨੀ ਚੋਣ ਨਹੀਂ ਲੜੇਗਾ।
ਅਕਾਲੀ ਦਲ ਦੇ ਆਗੂ ਮਨਜੀਤ ਜੀਕੇ ਨੇ ਕਿਹਾ ਹੈ ਕਿ ਪਾਰਟੀ ਦੀ ਹਾਈ ਕਮਾਨ ਨੇ ਫੈਸਲਾ ਲਿਆ ਹੈ ਉਹ ਚੋਣ ਨਹੀਂ ਲੜੇਗਾ। ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਮੰਨਣਾ ਸਾਡਾ ਫਰਜ ਹੈ। ਵਰਕਿੰਗ ਕਮੇਟੀ ਨੇ ਵਿਚਾਰ ਚਰਚਾ ਕਰਕੇ ਫੈਸਲਾ ਲਿਆ ਹੈ ਕਿ ਅਕਾਲੀ ਦਲ ਜ਼ਿਮਨੀ ਚੋਣ ਨਹੀ ਲੜੇਗਾ।

ਡਾ. ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਵਰਕਿੰਗ ਕਮੇਟੀ ਵਿੱਚ ਸਾਰੇ ਅਹੁਦੇਦਾਰਾਂ ਨਾਲ ਮੀਟਿੰਗ ਇਹ ਫੈਸਲ ਲਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਕੁਝ ਤਾਕਤਾਂ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨਾ ਚਾਹੁੰਦੀਆਂ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਕਈ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਿੱਚ ਦਖ਼ਲਅੰਦਾਜੀ ਕੀਤੀ।ਉਨ੍ਹਾਂ ਨੇ ਕਿਹਾ ਹੈ  ਕਿ ਹਰਿਆਣਾ, ਹਜੂਰ ਸਾਹਿਬ ਦੀ ਕਮੇਟੀ ਵਿੱਚ ਸਰਕਾਰਨੇ ਦਖ਼ਲ ਅੰਦਾਜ਼ੀ ਦਿੱਤੀ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਅਸੀਂ ਸਿਰ ਝੁਕਾ ਕੇ ਮੰਨਦੇ ਹਾਂ।ਉਨ੍ਹਾਂ ਨੇ ਕਿਹਾ ਹੈ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਤਨਖਾਹੀਆ ਕਰਾਰ ਦਿੱਤਾ ਸੀ ਅਤੇ ਪ੍ਰਧਾਨ ਨੇ ਕਿਹਾ ਹੈ ਕਿ ਜੋ ਵੀ ਅਕਾਲ ਤਖ਼ਤ ਸਾਹਿਬ ਹੁਕਮ ਲਵੇਗਾ ਮੈਂ ਉਹ ਸਿਰ ਝੁਕਾ ਕੇ ਮੰਨਾਂਗਾ। ਉਨ੍ਹਾਂ ਨੇ ਕਿਹਾ ਹੈ ਕਿ ਜਥੇਦਾਰ ਰਘਬੀਰ ਸਿੰਘ ਨੇ ਹੁਕਮ ਲਾਇਆ ਹੈ ਕਿ ਤਨਖਾਹੀਆ ਕਰਾਰ ਚੋਣ ਪ੍ਰਚਾਰ ਨਹੀ ਕਰ ਸਕਦਾ। ਉਨ੍ਹਾਂ ਨੇ ਕਿਹਾ ਹੈ ਕਿ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਤੋਂ ਬਾਹਰ ਨਹੀਂ ਹਾਂ।
ਉਨ੍ਹਾਂ ਨੇ ਕਿਹਾ ਹੈ ਕਿ ਸਾਰੇ ਅਹੁਦੇਦਾਰ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਦੇ ਨਾਲ ਹਾਂ।ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਦੀ ਅਸੀਂ ਉਲੰਘਣਾ ਨਹੀਂ ਕਰ ਸਕਦੇ ਹਾਂ। ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ ਜ਼ਿਮਨੀ ਚੋਣ ਅਕਾਲੀ ਦਲ ਨਹੀਂ ਲੜੇਗਾ। ਚੀਮਾ ਦਾ ਕਹਿਣਾ ਹੈ ਕਿ ਪਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਨੂੰ ਸਿਰ ਝੁਕਾ ਕੇ ਮੰਨਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement