‘ਯੁੱਧ ਨਸ਼ਿਆਂ ਵਿਰੁੱਧ': 237ਵੇਂ ਦਿਨ, ਪੰਜਾਬ ਪੁਲਿਸ ਵੱਲੋਂ 94 ਨਸ਼ਾ ਤਸਕਰ ਕਾਬੂ
Published : Oct 24, 2025, 6:15 pm IST
Updated : Oct 24, 2025, 6:15 pm IST
SHARE ARTICLE
‘War on Drugs': On Day 237, Punjab Police arrests 94 drug smugglers
‘War on Drugs': On Day 237, Punjab Police arrests 94 drug smugglers

'ਡੀ-ਅਡਿਕਸ਼ਨ' ਹਿੱਸੇ ਵਜੋਂ, ਪੰਜਾਬ ਪੁਲਿਸ ਨੇ 44 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 237ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 73 ਐਫਆਈਆਰਜ਼ ਦਰਜ ਕਰਕੇ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 237 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 33,950 ਹੋ ਗਈ ਹੈ।

ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 197 ਗ੍ਰਾਮ ਹੈਰੋਇਨ, 40 ਕਿਲੋ ਭੁੱਕੀ, 1029 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 12,800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਸ ਆਪਰੇਸ਼ਨ ਦੌਰਾਨ 62 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 298 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 340 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।    

ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 44 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement