ਖੇਡ ਮੰਤਰੀ ਨੇ ਵਿਸ਼ਵ ਚੈਂਪੀਅਨਸ਼ਿਪ 'ਚ ਤਮਗਾ ਜੇਤੂ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਦਿੱਤੀ ਵਧਾਈ
Published : Nov 24, 2018, 6:16 pm IST
Updated : Nov 24, 2018, 6:16 pm IST
SHARE ARTICLE
ਸਿਮਰਨਜੀਤ ਕੌਰ
ਸਿਮਰਨਜੀਤ ਕੌਰ

ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਵੀਂ ਦਿੱਲੀ ਵਿਖੇ ਚੱਲ ਰਹੀ ਆਈ.ਏ.ਬੀ.ਏ. ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ...

ਚੰਡੀਗੜ (ਸ.ਸ.ਸ) : ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਵੀਂ ਦਿੱਲੀ ਵਿਖੇ ਚੱਲ ਰਹੀ ਆਈ.ਏ.ਬੀ.ਏ. ਵਿਸ਼ਵ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਭਾਰਤ ਤਰਫੋਂ ਕਾਂਸੀ ਦਾ ਤਮਗਾ ਜਿੱਤਣ ਵਾਲੀ ਪੰਜਾਬ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਨੂੰ ਮੁਬਾਰਕਬਾਦ ਦਿੱਤੀ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਵਿਸ਼ਵ ਚੈਂਪੀਅਨਸ਼ਿਪ ਵਿੱਚ ਲੁਧਿਆਣਾ ਜ਼ਿਲੇ ਦੇ ਪਿੰਡ ਚਕਰ ਦੀ ਮੁੱਕੇਬਾਜ਼ ਸਿਮਰਨਜੀਤ ਕੌਰ ਨੇ 60-64 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਮਗਾ ਜਿੱਤਿਆ ਹੈ।

ਉਹ ਪਹਿਲੀ ਪੰਜਾਬਣ ਮੁੱਕੇਬਾਜ਼ ਹੈ ਜਿਸ ਨੇ ਕਿਸੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਕੋਈ ਤਮਗਾ ਜਿੱਤਿਆ ਹੋਵੇ। ਖੇਡ ਮੰਤਰੀ ਨੇ ਕਿਹਾ ਕਿ ਸਿਮਰਨਜੀਤ ਦੀ ਇਸ ਮਾਣਮੱਤੀ ਪ੍ਰਾਪਤੀ ਉਤੇ ਨਾ ਸਿਰਫ ਪੰਜਾਬ ਬਲਿਕ ਪੂਰੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਸਿਮਰਨਜੀਤ ਦੇ ਮਾਪਿਆਂ ਤੇ ਕੋਚ ਨੂੰ ਵੀ ਵਧਾਈ ਦਿੰਦਿਆਂ ਇਸ ਪ੍ਰਾਪਤੀ ਦਾ ਸਿਹਰਾ ਉਨ੍ਹਾਂ ਸਿਰ ਬੰਨਿਆ। ਰਾਣਾ ਸੋਢੀ ਨੇ ਦੱਸਿਆ ਕਿ ਪਿੰਡ ਚਕਰ ਦੀ ਇਹ ਮੁੱਕੇਬਾਜ਼ ਮੁਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਵਿਖੇ ਸਿਖਲਾਈ ਲੈਂਦੀ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਖੇਡ ਦੇ ਸਭ ਤੋਂ ਅਹਿਮ ਤੇ ਵੱਕਾਰੀ ਮੁਕਾਬਲੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਤਮਗਾ ਜਿੱਤਣ ਬਹੁਤ ਵੱਡੀ ਗੱਲ ਹੈ ਅਤ ਇਸ ਪਿੱਛੇ ਮੁੱਕੇਬਾਜ਼ ਦੀ ਸਖਤ ਮਿਹਨਤ ਅਤੇ ਵਰਿਆਂ ਦੀ ਘਾਲਣਾ ਹੈ। ਖੇਡ ਮੰਤਰੀ ਨੇ ਸਿਮਰਨਜੀਤ ਕੌਰ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕਰਦਿਆਂ ਆਸ ਪ੍ਰਗਟਾਈ ਕਿ ਉਹ ਆਉਣ ਵਾਲੇ ਸਮੇਂ ਵਿੱਚ ਵੀ ਦੇਸ਼ ਦਾ ਨਾਮ ਰੌਸ਼ਨ ਕਰੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement