ਕਿਸਾਨਾਂ ਨੇ ਘੇਰੀ ਯਾਤਰੀ ਟ੍ਰੇਨ , ਅੱਧ ਵਿਚਕਾਰ ਉੱਤਰੀਆ ਸਵਾਰੀਆਂ 
Published : Nov 24, 2020, 10:10 am IST
Updated : Nov 24, 2020, 10:10 am IST
SHARE ARTICLE
Farmer Protest
Farmer Protest

ਜੰਡਿਆਲਾ ਗੁਰੂ ਰੇਲਵੇ ਸਟੇਸ਼ਨ 'ਤੇ ਫਿਰ ਤੋਂ ਟ੍ਰੈਕ 'ਤੇ ਅੰਦੋਲਨ ਸ਼ੁਰੂ ਕੀਤਾ

ਅੰਮ੍ਰਿਤਸਰ: ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਅੱਜ ਅੰਮ੍ਰਿਤਸਰ ਕੋਲ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ 'ਤੇ ਫਿਰ ਤੋਂ ਟ੍ਰੈਕ 'ਤੇ ਅੰਦੋਲਨ ਸ਼ੁਰੂ ਕਰ ਦਿੱਤਾ ਹੈ। ਜਿਸ ਕਾਰਨ ਅੰਮ੍ਰਿਤਸਰ ਨੂੰ ਜਾਣ ਵਾਲੀਆਂ ਟਰੇਨਾਂ ਨੂੰ ਜਲੰਧਰ 'ਚ ਹੀ ਰੋਕਣਾ ਪਿਆ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਹੋਈ ਬੈਠਕ 'ਚ ਕਿਸਾਨ ਜਥੇਬੰਦੀਆਂ ਨੇ ਫੈਸਲਾ ਲਿਆ ਸੀ ਕਿ 15 ਦਿਨ ਲਈ ਰੇਲਵੇ ਟ੍ਰੈਕ ਖਾਲੀ ਕੀਤੇ ਜਾਣਗੇ ਤੇ ਪੰਜਾਬ 'ਚ ਮਾਲ ਗੱਡੀਆਂ ਤੇ ਯਾਤਰੀ ਗੱਡੀਆਂ ਚੱਲਣ ਦਿੱਤੀਆਂ ਜਾਣਗੀਆਂ।

File Photo
ਪਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕੈਪਟਨ ਦੀ ਮੀਟਿੰਗ ਦਾ ਬਾਈਕਾਟ ਕੀਤਾ ਸੀ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਨੇ ਕਿਹਾ ਸੀ ਕਿ ਪੰਜਾਬ 'ਚ ਸਿਰਫ਼ ਮਾਲ ਗੱਡੀਆਂ ਚਲਾਉਣ ਲਈ ਟ੍ਰੈਕ ਖਾਲੀ ਕੀਤੇ ਗਏ ਹਨ ਯਾਤਰੀ ਗੱਡੀਆਂ ਲਈ ਨਹੀਂ। ਇਸ ਤਹਿਤ ਅੱਜ ਸਵੇਰ ਸਾਢੇ ਤਿੰਨ ਵਜੇ ਯਾਤਰੀ ਰੇਲ ਗੱਡੀ ਜੋ ਦਿੱਲੀ ਤੋਂ ਅੰਮ੍ਰਿਤਸਰ ਆਉਣੀ ਸੀ। ਉਸ ਤੋਂ ਪਹਿਲਾਂ ਹੀ ਕਿਸਾਨਾਂ ਨੇ ਰੇਲਵੇ ਟ੍ਰੈਕ 'ਤੇ ਜਾ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।

File Photo
ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਤੇ ਸੀਨੀਅਰ ਅਧਿਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪਹੁੰਚੇ ਸਨ ਪਰ ਕਿਸਾਨਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਕਿਸਾਨ ਲੀਡਰਾਂ ਦਾ ਇਲਜ਼ਾਮ ਹੈ ਕਿ ਕੈਪਟਨ ਸਰਕਾਰ ਕਿਸਾਨਾਂ 'ਤੇ ਦਬਾਅ ਪਾਕੇ ਰੇਲਾਂ ਚਲਾਉਣ ਦਾ ਯਤਨ ਕਰ ਰਹੀ ਹੈ। ਅੰਮ੍ਰਿਤਸਰ ਆਉਣ ਵਾਲੇ 427 ਮੁਸਾਫਰਾਂ ਬਾਰੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਉਨ੍ਹਾਂ ਨੂੰ ਇਨ੍ਹਾਂ ਯਾਤਰੀਆਂ ਨਾਲ ਹਮਦਰਦੀ ਹੈ ਪਰ ਕਿਸਾਨਾਂ ਨਾਲ ਜੋ ਕੇਂਦਰ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਉਸ ਦੇ ਸਾਹਮਣੇ ਇਹ ਪਰੇਸ਼ਾਨੀ ਕੁਝ ਵੀ ਨਹੀਂ।

File Photo

ਓਧਰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਕਿਸਾਨ ਲੀਡਰਾਂ ਨੂੰ ਆਖਰੀ ਸਮੇਂ ਤਕ ਸਮਝਾਉਣ ਦਾ ਪੂਰਾ ਯਤਨ ਕੀਤਾ ਗਿਆ ਪਰ ਕਿਸਾਨ ਲੀਡਰ ਨਹੀਂ ਮੰਨੇ। ਹੁਣ ਅੰਮ੍ਰਿਤਸਰ ਪ੍ਰਸ਼ਾਸਨ ਵੱਲੋਂ ਕੋਈ ਵੱਖਰੀ ਵਿਵਸਥਾ ਕਰਕੇ ਰੇਲਵੇ ਨਾਲ ਵਿਚਾਰ ਵਟਾਂਦਰਾ ਕਰਕੇ ਉਨ੍ਹਾਂ ਮੁਸਾਫਰਾਂ ਨੂੰ ਅੰਮ੍ਰਿਤਸਰ ਪਹੁੰਚਾਇਆ ਜਾਵੇਗਾ।

ਅੰਮ੍ਰਿਤਸਰ ਨੂੰ ਆਉਣ ਵਾਲੀ ਗੋਲਡਨ ਟੈਂਪਲ ਐਕਸਪ੍ਰੈਸ ਹੁਣ ਬਿਆਸ ਰੇਲਵੇ ਸਟੇਸ਼ਨ ਤੋਂ ਵਾਇਆ ਤਰਨਤਾਰਨ ਹੀ ਅੰਮ੍ਰਿਤਸਰ ਰਵਾਨਾ ਕੀਤੀ ਜਾ ਰਹੀ ਹੈ ਇਹ ਫੈਸਲਾ ਰੇਲਵੇ ਦੇ ਉੱਚ ਅਧਿਕਾਰੀਆਂ ਨੇ ਕੀਤਾ ਹੈ। ਹਾਲਾਂਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਮੁਸਾਫਰਾਂ ਨੂੰ ਸਰਕਾਰੀ ਬੱਸਾਂ ਰਾਹੀਂ ਅੰਮ੍ਰਿਤਸਰ ਰੇਲਵੇ ਸਟੇਸ਼ਨ ਨੇ ਲਿਜਾਣ ਦੇ ਪ੍ਰਬੰਧ ਕਰ ਲਏ ਗਏ ਸਨ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement