ਪੰਜਾਬ ਦੇ ਕਿਸਾਨਾਂ ਨੇ ਮੁਲਕ ਦੇ ਕਿਸਾਨਾਂ ਨੂੰ ਰਾਹ ਦਿਖਾਈ : ਪਰਮਿੰਦਰ ਸਿੰਘ ਢੀਂਡਸਾ
Published : Nov 24, 2020, 6:57 am IST
Updated : Nov 24, 2020, 6:57 am IST
SHARE ARTICLE
image
image

ਪੰਜਾਬ ਦੇ ਕਿਸਾਨਾਂ ਨੇ ਮੁਲਕ ਦੇ ਕਿਸਾਨਾਂ ਨੂੰ ਰਾਹ ਦਿਖਾਈ : ਪਰਮਿੰਦਰ ਸਿੰਘ ਢੀਂਡਸਾ

ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਕਿਸਾਨਾਂ ਦੇ ਹਰ ਸੰਘਰਸ਼ ਵਿਚ ਉਨ੍ਹਾਂ ਨਾਲ ਖੜਾ ਮਿਲੇਗਾ


ਚੰਡੀਗੜ੍ਹ, 23 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਖੇਤੀ ਕਾਲੇ ਕਾਨੂੰਨਾਂ ਦੇ ਵਿਰੁਧ 26 ਨਵੰਬਰ ਨੂੰ ਦਿੱਲੀ ਚੱਲੋ ਪ੍ਰੋਗਰਾਮ ਤਹਿਤ ਕੂਚ ਕਰਨ ਜਾ ਰਹੇ ਦੇਸ਼ ਭਰ ਦੇ ਕਿਸਾਨਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਆਗੂਆਂ ਨੇ ਵੀ ਕਮਰ ਕੱਸ ਲਈ ਹੈ।
ਦਿੱਲੀ ਵਿਚ ਕਿਸਾਨਾਂ ਦੇ ਦੇਸ਼ ਵਿਆਪੀ ਸ਼ਾਂਤਮਈ ਅੰਦੋਲਨ ਦਾ ਹਿੱਸਾ ਬਣਨ ਜਾ ਰਹੀ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਸੀਨੀਅਰ ਆਗੂ ਅਤੇ ਲਹਿਰਾ ਤੋਂ ਵਿਧਾਇਕ ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪਾਰਟੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜੀ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਰੱਦ ਹੋਣ ਤਕ ਪਾਰਟੀ ਕਿਸਾਨਾਂ ਦੇ ਹਰੇਕ ਸੰਘਰਸ਼ ਵਿਚ ਉਨ੍ਹਾਂ ਦਾ ਸਾਥ ਦਵੇਗੀ।
ਸ. ਢੀਂਡਸਾ ਨੇ ਕਿਹਾ ਕਿ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਰ ਕੇ ਪਾਰਟੀ ਦੇ ਸਾਰੇ ਆਗੂ ਇਸ ਅੰਦੋਲਨ ਵਿਚ ਸ਼ਮੂਲੀਅਤ ਕਰਨਗੇ। ਤਾਕਿ ਰਾਜਧਾਨੀ ਦਿੱਲੀ ਵਿਚ ਕਿਸਾਨਾਂ ਦੀ ਆਵਾਜ਼ ਹੋਰ ਬੁਲੰਦ ਹੋ ਸਕੇ। ਉਨ੍ਹਾਂ ਕਿਹਾ ਕਿ ਦਿੱਲੀ ਚਲੋ ਪ੍ਰੋਗਰਾਮ ਲਈ ਪਾਰਟੀ ਵਲੋਂ ਪਿੰਡ-ਪਿੰਡ ਲਾਮਬੰਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਟ੍ਰੈਕਟਰ-ਟਰਾਲੀਆਂ ਰਾਹੀਂ ਜਾਣ ਦਾ ਫੈਸਲਾ ਲਿਆ ਹੈ। ਇਸ ਕਰ ਕੇ ਪਾਰਟੀ ਦੇ ਆਗੂ ਵੀ ਉਨ੍ਹਾ ਦੇ ਨਾਲ ਇਸੇ ਤਰ੍ਹਾਂ ਜਾਣਗੇ। ਸ. ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਪੂਰੇ ਮੁਲਕ ਦੇ ਕਿਸਨਾਂ ਨੂੰ ਰਾਹ ਵਿਖਾਈ ਹੈ। ਉਨ੍ਹਾਂ ਕਿਹਾ ਕਿ 26 ਨਵੰਬਰ ਸੰਵਿਧਾਨ 'ਤੇ ਦਸਤਖ਼ਤ ਕੀਤੇ ਗਏ ਸਨ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਕਿਸਾਨਾਂ ਨੂੰ ਸੰਵਿਧਾਨ ਦਿਵਸ ਮੌਕੇ ਅਪਣੀ ਗੱਲ ਕਰਨ ਦਾ ਹੱਕ ਮਿਲੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਕੇਵਲ ਇਕਜੁਟ ਹੋਣimageimage ਨਾਲ ਹੀ ਇਸ ਲੜਾਈ ਵਿਚ ਜਿੱਤ ਹਾਸਲ ਕੀਤੀ ਜਾ ਸਕਦੀ ਹੈ। ਇਸ ਕਰ ਕੇ ਸਾਰਿਆਂ ਨੂੰ ਆਪਸੀ ਮਤਭੇਦ ਭੁਲਾ ਕੇ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਸ. ਢੀਂਡਸਾ ਨੇ ਕਿਸਾਨਾਂ ਵਲੋਂ ਬਣਾਏ ਗਏ ਕੌਮੀ ਸਾਂਝੇ ਮੋਰਚੇ ਦੀ ਵੀ ਸ਼ਲਾਘਾ ਕੀਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement