ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ : ਸੋਨੂੰ ਸੂਦ
Published : Nov 24, 2020, 12:36 am IST
Updated : Nov 24, 2020, 12:36 am IST
SHARE ARTICLE
image
image

ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ : ਸੋਨੂੰ ਸੂਦ

ਕਿਸੇ ਵੀ ਸਿਆਸੀ ਪਾਰਟੀ ਵਿਚ ਜਾਣ ਦੀਆਂ ਕਿਆਸਅਰਾਈਆਂ ਤੋਂ ਕੀਤਾ ਇਨਕਾਰ

ਚੰਡੀਗੜ੍ਹ, 23 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸੂਬੇ ਦੇ ਬਣਾਏ ਆਈਕਨ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਨੌਜਵਾਨਾਂ ਨੂੰ ਅਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਖ਼ੁਦ ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਅਹਿਸਾਸ ਹੋਇਆ ਸੀ।
ਅੱਜ ਇਥੇ ਪੰਜਾਬ ਭਵਨ ਵਿਚ ਰਖੀ ਪ੍ਰੈੱਸ ਕਾਨਫ਼ਰੰਸ ਨੂੰ ਆਨਲਾਈਨ ਮਾਧਿਅਮ ਰਾਹੀਂ ਸੰਬੋਧਨ ਕਰਦਿਆਂ ਸੋਨੂੰ ਸੂਦ ਨੇ ਕਿਹਾ ਕਿ ਜਦੋਂ ਉਨ੍ਹਾਂ ਮੋਗਾ ਵਿਚ ਪਹਿਲੀ ਵਾਰ ਅਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਸੀ ਤਾਂ ਅਪਣੇ ਪਿਤਾ ਜੀ ਨਾਲ ਸਕੂਟਰ 'ਤੇ ਗਏ ਸਨ। ਉਸ ਵੇਲੇ ਜੋ ਜ਼ਿੰਮੇਵਾਰੀ ਦਾ ਅਹਿਸਾਸ ਹੋਇਆ ਸੀ, ਉਹੀ ਅਹਿਸਾਸ ਹੁਣ ਹੋ ਰਿਹਾ ਹੈ, ਜਦੋਂ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੀ ਸੇਵਾ ਮਿਲੀ ਹੈ।
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਦੀ ਹਾਜ਼ਰੀ ਵਿਚ ਹੋਈ ਇਸ ਪ੍ਰੈੱਸ ਕਾਨਫ਼ਰੰਸ ਦੌਰਾਨ ਬਾਲੀਵੁੱਡ ਅਦਾਕਾਰ ਨੇ ਪੰਜਾਬ ਵਾਸੀਆਂ ਨੂੰ ਵੋਟਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਅਪਣੇ ਵੋਟ ਅਧਿਕਾਰ ਦੀ ਵਰਤੋਂ ਨਾਲ ਹੀ ਅਸੀਂ ਦੇਸ਼ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿਚ ਕਾਮਯਾਬ ਹੋ ਸਕਦੇ ਹਾਂ। ਉਨ੍ਹਾਂ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟ ਬਣਾਉਣ ਅਤੇ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਇਸ ਅਧਿਕਾਰ ਦੀ ਵਰਤੋਂ ਕਰਨ।
ਪੱਤਰਕਾਰਾਂ ਵਲੋਂ ਪੁੱਛੇ ਸਵਾਲਾਂ ਦੇ ਜਵਾਬ ਵਿਚ ਸੋਨੂੰ ਸੂਦ ਨੇ ਕਿਹਾ ਕਿ ਉਨ੍ਹਾਂ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ ਅਤੇ ਤਾਲਾਬੰਦੀ ਦੌਰਾਨ ਲੋਕਾਂ ਨੂੰ ਘਰ-ਘਰ ਭੇਜਣ ਲਈ ਕੀਤੀ ਸੇਵਾ ਪਿੱਛੇ ਕੋਈ ਸਿਆਸੀ ਮੰਤਵ ਨਹੀਂ ਸੀ। ਸਗੋਂ ਇਸ ਸੇਵਾ ਦਾ ਮੰਤਵ ਸਿਰਫ਼ ਤੇ ਸਿਰਫ਼ ਮੁਸ਼ਕਲ ਦੀ ਘੜੀ ਵਿਚ ਲੋਕਾਂ ਦੀ ਸੇਵਾ ਕਰਨਾ ਸੀ। ਉਨ੍ਹਾਂ ਠੇਠ ਪੰਜਾਬੀ ਵਿਚ ਬੋਲਦਿਆਂ ਪੰਜਾਬੀਆਂ ਦੇ ਸਿਆਸੀ ਤੌਰ ਉਤੇ ਵਧੇਰੇ ਜਾਗਰੂਕ ਹੋਣ ਦਾ ਜ਼ਿਕਰ ਕੀਤਾ।
ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਭਵਨ ਵਿਚ ਹਾਜ਼ਰ ਵਧੀਕ ਮੁੱਖ ਚੋਣ ਅਧਿਕਾਰੀ ਸ੍ਰੀਮਤੀ ਮਾਧਵੀ ਕਟਾਰੀਆ ਨੇ ਸੋਨੂੰ ਸੂਦ ਨੂੰ ਇਸ ਮੁਹਿੰਮ ਨਾਲ ਜੋੜਨ ਪਿੱਛੇ ਦੀ ਪੂਰੀ ਕਹਾਣੀ ਦੱਸੀ ਅਤੇ ਦਸਿਆ ਕਿ ਕਿਵੇਂ ਉਨ੍ਹਾਂ ਬਾਲੀਵੁੱਡ ਅਦਾਕਾਰ ਨਾਲ ਸੰਪਰਕ ਕਰ ਕੇ ਇਸ ਮੁਹਿੰਮ ਨਾਲ ਜੋੜਿਆ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪਣੀ ਵੋਟ ਬਣਵਾਉਣ ਅਤੇ ਇਸ ਦੀ ਵਰਤੋਂ ਜਾਗਰੂਕਤਾ ਨਾਲ ਕਰਨ ਦੀ ਅਪੀਲ ਕੀਤੀ।


ਠੇਠ ਪੰਜਾਬੀ ਲਹਿਜ਼ੇ ਵਿਚ ਕੀਤਾ ਸੰਬੋਧਨ
ਪੰਜਾਬ ਦੇ ਵੋਟਰਾਂ ਨੂੰ ਜਾਗਰੂਕ ਕਰਨ ਆਈਕਨ ਵਜੋਂ ਨਿਯੁਕਤ ਬਾਲੀਵੁੱਡ ਅਦਾਕਾਰ ਨੇ ਕੀਤੇ ਤਜਰਬੇ ਸਾਂਝੇ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement