ਕੈਨੇਡਾ 'ਚ ਵੱਡੀ ਵਾਰਦਾਤ, ਪੰਜਾਬੀ ਨੌਜਵਾਨ ਦਾ ਕੀਤਾ ਕਤਲ

By : GAGANDEEP

Published : Nov 24, 2022, 12:20 pm IST
Updated : Nov 24, 2022, 12:49 pm IST
SHARE ARTICLE
photo
photo

ਛੋਟੇ ਭਰਾ ਨੂੰ ਸਕੂਲ ਚੋਂ ਲੈਣ ਗਿਆ ਸੀ ਮ੍ਰਿਤਕ ਨੌਜਵਾਨ

 

ਸਰੀ: ਕੈਨੇਡਾ ਦੇ ਸਰੀ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਜਿੱਥੇ 18 ਸਾਲਾ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ 18 ਸਾਲਾ ਮਹਿਕਪ੍ਰੀਤ ਸੇਠੀ ਵਜੋਂ ਹੋਈ ਹੈ। ਇੰਟੀਗ੍ਰੇਟੇਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਵੱਲੋਂ ਬੁੱਧਵਾਰ ਨੂੰ ਉਸ ਦੀ ਪਛਾਣ ਦੀ ਪੁਸ਼ਟੀ ਕੀਤੀ ਗਈ। ਮਿਲੀ ਜਾਣਕਾਰੀ ਮੁਤਾਬਕ ਮਹਿਕਪ੍ਰੀਤ ‘ਤੇ 66 ਐਵੇਨਿਊ ਸਥਿਤ ਨਿਊਟਨ ਦੇ ਤਮਨਾਵਿਸ ਸੈਕੰਡਰੀ ਸਕੂਲ ਦੇ ਬਾਹਰ ਚਾਕੂ ਨਾਲ ਹਮਲਾ ਕੀਤਾ ਗਿਆ । ਮੀਡੀਆ ਰਿਪੋਰਟਾਂ ਮੁਤਾਬਕ ਮ੍ਰਿਤਕ ਨੌਜਵਾਨ ਆਪਣੇ ਛੋਟੇ ਭਰਾ ਨੂੰ ਸਕੂਲੋਂ ਲੈਣ ਗਿਆ ਸੀ ।

ਸਰੀ ਆਰ.ਸੀ.ਐੱਮ.ਪੀ. ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਦੁਪਹਿਰ 12:08 ਵਜੇ ਸਕੂਲ ਦੇ ਬਾਹਰ ਛੁਰੇਬਾਜ਼ੀ ਦੀ ਘਟਨਾ ਸਬੰਧੀ ਸੂਚਨਾ ਮਿਲੀ ਸੀ। ਉਨ੍ਹਾਂ ਦੱਸਿਆ ਕਿ ਛੁਰੇਬਾਜ਼ੀ ਦੀ ਘਟਨਾ ਵਿਚ ਜ਼ਖ਼ਮੀ ਇੱਕ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਉਸ ਦੀ ਜਾਨ ਨਹੀਂ ਬਚਾਈ ਜਾ ਸਕੀ।

ਪੁਲਿਸ ਨੇ ਕਿਹਾ ਕਿ ਉਹਨਾਂ ਨੇ ਇੱਕ 17 ਸਾਲਾ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। IHIT ਨੇ ਕਿਹਾ ਕਿ ਉਹ ਮੰਨਦੇ ਹਨ ਕਿ ਸ਼ੱਕੀ ਅਤੇ ਸੇਠੀ ਇੱਕ-ਦੂਜੇ ਨੂੰ ਜਾਣਦੇ ਸਨ। ਪੁਲਿਸ ਉਨ੍ਹਾਂ ਵਿਦਿਆਰਥੀਆਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਿਨ੍ਹਾਂ ਨੇ ਚਾਕੂ ਮਾਰਦੇ ਦੇਖਿਆ ਹੈ ਜਾਂ ਜਿਨ੍ਹਾਂ ਕੋਲ ਘਟਨਾ ਦੀ ਵੀਡੀਓ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement