ਹਾਈਕੋਰਟ ਵਲੋਂ ਐਜੁਕੇਸ਼ਨ ਟ੍ਰਿਬਿਊਨਲ ਦਾ ਕੋਰਮ ਪੂਰਾ ਕਰਨ ਦਾ ਹੁਕਮ
Published : Nov 24, 2022, 6:57 pm IST
Updated : Nov 24, 2022, 6:58 pm IST
SHARE ARTICLE
Punjab & Haryana High court (representative)
Punjab & Haryana High court (representative)

ਪੰਜਾਬ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 3 ਹਫਤਿਆਂ ਅੰਦਰ ਨਿਯੁਕਤੀ ਕਰਨ ਲਈ ਕਿਹਾ 

ਚੰਡੀਗੜ੍ਹ (ਸੁਰਜੀਤ ਸਿੰਘ ਸੱਤੀ) : ਹਾਈਕੋਰਟ ਨੇ ਪੰਜਾਬ ਸਰਕਾਰ ਨੂੰ 3 ਹਫ਼ਤਿਆਂ ਦੇ ਅੰਦਰ ਐਜੂਕੇਸ਼ਨਲ ਟ੍ਰਿਬਿਊਨਲ ਦੇ ਚੇਅਰਮੈਨ ਅਤੇ ਇੱਕ ਹੋਰ ਮੈਂਬਰ ਦੀ ਨਿਯੁਕਤੀ ਕਰਨ ਦੇ ਹੁਕਮ ਦਿੱਤਾ ਹੈ। ਇੱਕ ਅਧਿਆਪਿਕਾ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਹਫ਼ਤਿਆਂ ਦੇ ਅੰਦਰ ਐਜੂਕੇਸ਼ਨਲ ਟ੍ਰਿਬਿਊਨਲ ਦੇ ਚੇਅਰਮੈਨ ਅਤੇ ਇੱਕ ਹੋਰ ਮੈਂਬਰ ਦੀ ਨਿਯੁਕਤੀ ਕਰਨ ਦਾ ਹੁਕਮ ਦਿੱਤਾ ਹੈ।

ਹਾਈ ਕੋਰਟ ਨੇ ਇਹ ਹੁਕਮ ਅੱਜ ਐਜੂਕੇਸ਼ਨਲ ਟ੍ਰਿਬਿਊਨਲ ਦੇ ਵਿਵਾਦ ਸਬੰਧੀ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਦਿੱਤਾ ਹੈ। ਦਰਅਸਲ ਸਕੂਲ ਵੱਲੋਂ ਸਕੂਲ ਦੀ ਇੱਕ ਅਧਿਆਪਕਾ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਜਿਸ ਦੇ ਖਿਲਾਫ ਅਧਿਆਪਕਾ ਨੇ ਪੰਜਾਬ ਐਜੂਕੇਸ਼ਨਲ ਟ੍ਰਿਬਿਊਨਲ ਵਿੱਚ ਅਪੀਲ ਦਾਇਰ ਕੀਤੀ ਸੀ ਪਰ ਐਜੂਕੇਸ਼ਨਲ ਟ੍ਰਿਬਿਊਨਲ ਦੇ ਚੇਅਰਮੈਨ ਅਤੇ ਇੱਕ ਮੈਂਬਰ ਸੇਵਾਮੁਕਤ ਹੋ ਚੁੱਕੇ ਹਨ। ਅਜਿਹੇ 'ਚ ਇਕ ਮੈਂਬਰ ਨੇ ਉਨ੍ਹਾਂ ਦੀ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਨੋਟਿਸ ਜਾਰੀ ਕੀਤਾ ਪਰ ਕੋਰਮ ਪੂਰਾ ਹੋਣ ਦੀ ਗੱਲ ਕਹਿ ਕੇ ਬਰਖ਼ਾਸਤਗੀ ਦੇ ਹੁਕਮਾਂ 'ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ।

ਜਿਸ ਤੋਂ ਬਾਅਦ ਪਟੀਸ਼ਨਕਰਤਾ ਨੇ ਆਪਣੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।  ਜਿਸ 'ਤੇ ਹਾਈਕੋਰਟ ਨੇ ਮੈਨੇਜਿੰਗ ਕਮੇਟੀ ਅਤੇ ਸਕੂਲ ਦੇ ਪ੍ਰਿੰਸੀਪਲ ਨੂੰ ਨੋਟਿਸ ਜਾਰੀ ਕਰਦੇ ਹੋਏ ਅਧਿਆਪਕਾ ਦੀ ਬਰਖਾਸਤਗੀ ਦੇ ਹੁਕਮਾਂ 'ਤੇ ਰੋਕ ਲਗਾ ਦਿੱਤੀ ਅਤੇ ਨਾਲ ਹੀ ਪੰਜਾਬ ਸਰਕਾਰ ਨੂੰ ਤਿੰਨ ਹਫਤਿਆਂ ਦੇ ਅੰਦਰ ਟ੍ਰਿਬਿਊਨਲ ਦੇ ਚੇਅਰਮੈਨ ਦੇ ਨਾਲ-ਨਾਲ ਕਿਸੇ ਹੋਰ ਮੈਂਬਰ ਦੀ ਨਿਯੁਕਤੀ ਕਰਨ ਦੇ ਆਦੇਸ਼ ਦਿੱਤੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement