Punjab Rain Alert: ਪੰਜਾਬ ਦੇ ਕਈ ਇਲਾਕਿਆਂ ਵਿਚ ਪਵੇਗਾ ਮੀਂਹ; ਆਉਣ ਵਾਲੇ ਦਿਨਾਂ ’ਚ ਵਧੇਗੀ ਠੰਢ
Published : Nov 24, 2023, 10:48 am IST
Updated : Nov 24, 2023, 10:48 am IST
SHARE ARTICLE
Punjab Rain Alert
Punjab Rain Alert

ਫਿਲਹਾਲ ਪੰਜਾਬ 'ਚ ਸਵੇਰ ਦੇ ਸਮੇਂ ਕੁੱਝ ਥਾਵਾਂ 'ਤੇ ਧੁੰਦ ਪੈ ਰਹੀ ਹੈ ਪਰ ਬਾਰਸ਼ ਤੋਂ ਬਾਅਦ ਧੁੰਦ ਹੋਰ ਸੰਘਣੀ ਹੋਣ ਦੀ ਸੰਭਾਵਨਾ ਹੈ।

Punjab Rain Alert News: ਅਗਲੇ ਚਾਰ ਦਿਨਾਂ 'ਚ ਪੰਜਾਬ 'ਚ ਮੌਸਮ 'ਚ ਤੇਜ਼ੀ ਨਾਲ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਪੰਜਾਬ ਦੇ ਮੌਸਮ ਵਿਭਾਗ ਵਲੋਂ ਬੀਤੀ ਰਾਤ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਸਰਗਰਮ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ 27 ਨਵੰਬਰ ਨੂੰ ਸੂਬੇ ਦੇ ਕੁੱਝ ਜ਼ਿਲ੍ਹਿਆਂ ਵਿਚ ਮੀਂਹ ਪੈ ਸਕਦਾ ਹੈ।

ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੀਂਹ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿਚ ਦੋ ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਇਸ ਤੋਂ ਇਲਾਵਾ ਧੁੰਦ ਦਾ ਕਹਿਰ ਵੀ ਵਧੇਗਾ। ਫਿਲਹਾਲ ਪੰਜਾਬ 'ਚ ਸਵੇਰ ਦੇ ਸਮੇਂ ਕੁੱਝ ਥਾਵਾਂ 'ਤੇ ਧੁੰਦ ਪੈ ਰਹੀ ਹੈ ਪਰ ਬਾਰਸ਼ ਤੋਂ ਬਾਅਦ ਧੁੰਦ ਹੋਰ ਸੰਘਣੀ ਹੋਣ ਦੀ ਸੰਭਾਵਨਾ ਹੈ।

ਪੰਜਾਬ ਕਈ ਕਈ ਦਿਨਾਂ ਤੋਂ ਮੀਂਹ ਨਹੀਂ ਪਿਆ ਹੈ, ਫਿਰ ਵੀ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ 3.2 ਡਿਗਰੀ ਸੈਲਸੀਅਸ ਹੇਠਾਂ ਆ ਗਿਆ ਹੈ। ਜਦਕਿ ਵੱਧ ਤੋਂ ਵੱਧ ਤਾਪਮਾਨ ਵਿਚ ਪਿਛਲੇ ਤਿੰਨ ਦਿਨਾਂ ਵਿਚ 1.4 ਡਿਗਰੀ ਸੈਲਸੀਅਸ ਅਤੇ ਪਿਛਲੇ ਪੰਜ ਦਿਨਾਂ ਵਿਚ 3 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੌਰਾਨ ਇਕ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਮਾਹਰਾਂ ਦਾ ਕਹਿਣਾ ਹੈ ਕਿ ਮੀਂਹ ਕਾਰਨ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਦਾ ਪੱਧਰ ਵੀ ਹੇਠਾਂ ਜਾਵੇਗਾ। ਮੀਂਹ ਹਵਾ ਵਿਚ ਮੌਜੂਦ ਧੂੜ ਦੇ ਕਣਾਂ ਨੂੰ ਸਾਫ਼ ਕਰ ਦੇਵੇਗਾ।

ਗੁਰਦਾਸਪੁਰ ਵਿਖੇ ਦਰਜ ਹੋਇਆ ਸੱਭ ਤੋਂ ਘੱਟ ਤਾਪਮਾਨ

ਉਧਰ ਮੌਸਮ ਵਿਭਾਗ ਮੁਤਾਬਕ ਕੱਲ੍ਹ ਦੇ ਮੁਕਾਬਲੇ ਅੱਜ ਔਸਤ ਘੱਟੋ-ਘੱਟ ਤਾਪਮਾਨ ਵਿਚ 0.4 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ। ਹਾਲਾਂਕਿ ਸੂਬੇ ਵਿਚ ਇਹ ਆਮ ਦੇ ਨੇੜੇ ਹੈ। ਸੂਬੇ ਵਿਚ ਸੱਭ ਤੋਂ ਘੱਟ ਘੱਟੋ-ਘੱਟ ਤਾਪਮਾਨ ਗੁਰਦਾਸਪੁਰ ਵਿਖੇ 9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement