ਅਜਨਾਲਾ ਥਾਣੇ ਦੇ ਬਾਹਰ ਮਿਲੀ ਬੰਬਨੁਮਾ ਚੀਜ਼, ਪੂਰਾ ਇਲਾਕਾ ਕੀਤਾ ਸੀਲ
Published : Nov 24, 2024, 9:39 am IST
Updated : Nov 24, 2024, 10:26 am IST
SHARE ARTICLE
Explosive found outside Ajnala police station
Explosive found outside Ajnala police station

ਬੰਬਨੁਮਾ ਵਸਤੂ ਮਿਲਣ ਤੋਂ ਬਾਅਦ ਬੰਬ ਨਿਰੋਧਕ ਦਸਤਾ ਮੌਕੇ 'ਤੇ ਪਹੁੰਚਿਆ

Explosive found outside Ajnala police station: ਅੰਮ੍ਰਿਤਸਰ ਦੇ ਅਜਨਾਲਾ ਥਾਣੇ ਦੇ ਬਾਹਰ ਬੰਬ ਵਰਗੀ ਸ਼ੱਕੀ ਵਸਤੂ ਮਿਲਣ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮੱਚ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਥਾਣੇ ਦੇ ਬਾਹਰ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਸੀਲ ਕਰ ਦਿੱਤਾ ਹੈ। ਇਹ ਉਹੀ ਥਾਣਾ ਹੈ ਜਿੱਥੇ 2 ਸਾਲ ਪਹਿਲਾਂ 2022 ਵਿੱਚ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਆਪਣੇ ਸਾਥੀ ਨੂੰ ਛੁਡਾਉਣ ਲਈ ਹਮਲਾ ਕੀਤਾ ਸੀ।

ਸੀਨੀਅਰ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਸ਼ੱਕੀ ਵਸਤੂ ਨੂੰ ਨਕਾਰਾ ਕਰਨ ਲਈ ਬੰਬ ਨਿਰੋਧਕ ਦਸਤੇ ਨੂੰ ਬੁਲਾਇਆ ਗਿਆ ਅਤੇ ਇਲਾਕੇ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਥਾਣੇ ਦੇ ਦੋਵੇਂ ਪਾਸੇ ਵਾਹਨਾਂ ਦੀ ਪਾਰਕਿੰਗ ਕਰਕੇ ਸੜਕ ਨੂੰ ਬੰਦ ਕਰ ਦਿੱਤਾ ਗਿਆ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਹੋਣ ਤੋਂ ਬਚਾਇਆ ਜਾ ਸਕੇ।

ਬੰਬ ਨਿਰੋਧਕ ਦਸਤਾ ਇਸ ਗੱਲ ਦੀ ਜਾਂਚ ਵਿੱਚ ਰੁੱਝਿਆ ਹੋਇਆ ਹੈ ਕਿ ਕੀ ਇਹ ਬੰਬ ਵਰਗੀ ਚੀਜ਼ ਅਸਲ ਵਿੱਚ ਬੰਬ ਹੈ ਜਾਂ ਨਹੀਂ ਅਤੇ ਜੇਕਰ ਬੰਬ ਹੈ ਤਾਂ ਉਸ ਵਿੱਚ ਕਿਹੜੀ ਤਕਨੀਕ ਵਰਤੀ ਗਈ ਹੈ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਵੱਲੋਂ ਜਾਂਚ ਜਾਰੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement