ਪੰਜਾਬ ਪੁਲਿਸ ਦੇ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ

By : GAGANDEEP

Published : Nov 24, 2025, 6:55 am IST
Updated : Nov 24, 2025, 7:53 am IST
SHARE ARTICLE
ASI Amar Singh death News
ASI Amar Singh death News

ਏ.ਐਸ.ਆਈ ਅਮਰ ਸਿੰਘ ਰੋਪੜ ਦੀ ਬਰਮਾਲਾ ਚੈੱਕ ਪੋਸਟ 'ਤੇ ਤਾਇਨਾਤ ਸਨ

ਰੂਪਨਗਰ : ਪੰਜਾਬ ਪੁਲਿਸ ਦੇ ਏ.ਐਸ.ਆਈ. ਅਮਰ ਸਿੰਘ ਦੀ ਅਪਣੀ ਹੀ ਸਰਵਿਸ ਰਿਵਾਲਵਰ ’ਚੋਂ ਨਿਕਲੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ। ਇਹ ਘਟਨਾ ਕੱਲ੍ਹ ਸਵੇਰੇ ਕਰੀਬ 5 ਵਜੇ ਦੀ ਦੱਸੀ ਜਾ ਰਹੀ ਹੈ। ਏ.ਐਸ.ਆਈ ਅਮਰ ਸਿੰਘ ਰੋਪੜ ਦੀ ਬਰਮਾਲਾ ਚੈੱਕ ਪੋਸਟ ’ਤੇ ਤਾਇਨਾਤ ਸਨ।

ਜਾਣਕਾਰੀ ਅਨੁਸਾਰ ਏ.ਐਸ.ਆਈ ਅਮਰ ਸਿੰਘ ਅਪਣੀ ਪਿਸਤੌਲ ਸਾਫ਼ ਕਰ ਰਹੇ ਸਨ ਤੇ ਇਸ ਦੌਰਾਨ ਅਚਾਨਕ ਗੋਲੀ ਚੱਲ ਗਈ। ਗੋਲੀ ਉਨ੍ਹਾਂ ਦੇ ਸਿਰ ਵਿਚ ਲੱਗੀ, ਜਿਸ ਕਾਰਨ ਮੌਕੇ ’ਤੇ ਹੀ ਉਨ੍ਹਾਂ ਦੀ ਜਾਨ ਚਲੀ ਗਈ। ਨੰਗਲ ਦੇ ਡੀ.ਐਸ.ਪੀ. ਹਰਕਿਰਤ ਸਿੰਘ ਨੇ ਦਸਿਆ ਕਿ ਸ਼ੁਰੂਆਤੀ ਜਾਂਚ ਵਿਚ ਇਹ ‘ਐਕਸੀਡੈਂਟਲ ਫ਼ਾਇਰਿੰਗ’ ਦਾ ਮਾਮਲਾ ਜਾਪਦਾ ਹੈ।

ਡੀ.ਐੱਸ.ਪੀ. ਨੇ ਦਸਿਆ ਕਿ ਘਟਨਾ ਸਮੇਂ ਉਹ ਡਿਊਟੀ ਪੁਆਇੰਟ ’ਤੇ ਇਕੱਲੇ ਸਨ। ਫ਼ਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ। ਸ਼ੁਰੂਆਤੀ ਜਾਂਚ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰ ਵਾਲਿਆਂ ਨੂੰ ਸੌਂਪ ਦਿਤੀ ਗਈ ਹੈ। ਏ.ਐੱਸ.ਆਈ. ਅਮਰ ਸਿੰਘ ਪਹਿਲਾਂ ਨੰਗਲ ਥਾਣੇ ਵਿਚ ਤਾਇਨਾਤ ਸਨ ਅਤੇ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਦੀ ਤਾਇਨਾਤੀ ਬਰਮਾਲਾ ਚੈੱਕ ਪੋਸਟ ’ਤੇ ਕੀਤੀ ਗਈ ਸੀ। ਉਨ੍ਹਾਂ ਦੇ ਪਰਿਵਾਰ ਵਿਚ ਪਤਨੀ ਅਤੇ ਦੋ ਬੱਚੇ ਹਨ। ਉਨ੍ਹਾਂ ਦਾ ਇਕ ਬੇਟਾ ਆਸਟਰੇਲੀਆ ਵਿਚ ਰਹਿੰਦਾ ਹੈ, ਜਦਕਿ ਪਤਨੀ ਅਤੇ ਦੂਜਾ ਬੇਟਾ ਨੰਗਲ ਦੀ ਪ੍ਰੀਤ ਕਾਲੋਨੀ ਵਿਚ ਰਹਿੰਦੇ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement