ਗੁਰਦਾਸਪੁਰ: ਧਾਰੀਵਾਲ 'ਚ ਸੈਰ ਕਰ ਰਹੇ ਨੌਜਵਾਨ ਦਾ ਅਣਪਛਾਤਿਆਂ ਵਲੋਂ ਬੇਰਹਿਮੀ ਨਾਲ ਕਤਲ
Published : Dec 24, 2020, 12:32 pm IST
Updated : Dec 24, 2020, 12:32 pm IST
SHARE ARTICLE
person
person

ਉਹ (ਜੱਗੀ) ਰਾਤ ਦਾ ਖਾਣਾ ਖਾ ਕੇ ਬਾਹਰ ਸੈਰ ਕਰਨ ਲਈ ਨਿਕਲਿਆ ਸੀ।

ਧਾਰੀਵਾਲ- ਬੀਤੇ ਦਿਨੀ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋਣ ਦਾ ਮਾਮਲਾ ਅਜੇ ਠੰਡਾ ਨਹੀਂ ਹੋਇਆ ਸੀ ਤੇ ਗੁਰਦਾਸਪੁਰ ਤੋਂ ਨਵਾਂ ਮਾਮਲਾ ਸਾਹਮਣੇ ਆਇਆ ਹੈ। ਬੀਤੀ ਰਾਤ ਧਾਰੀਵਾਲ ਦੇ ਕਲਿਆਣਪੁਰ ਮੋੜ 'ਤੇ ਗੁੰਡਾਗਰਦੀ ਦੇ ਨੰਗਾ ਨਾਚ ਹੋਣ ਦੀ ਘਟਨਾ ਵਾਪਰ ਗਈ। ਇਸ ਘਟਨਾ ਦੌਰਾਨ ਸੈਰ ਕਰ ਰਹੇ ਨੌਜਵਾਨ ਦਾ ਅਣਪਛਾਤਿਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। 

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਮ੍ਰਿਤਕ ਦੀ ਪਛਾਣ 32 ਸਾਲਾ ਜਗਦੀਪ ਸਿੰਘ ਜੱਗੀ ਤੇ ਤੌਰ ਤੇ ਹੋਈ ਹੈ। ਮ੍ਰਿਤਕ ਦੇ ਪਰਿਵਾਰਕ ਜੀਆਂ ਅਨੁਸਾਰ ਉਹ (ਜੱਗੀ) ਰਾਤ ਦਾ ਖਾਣਾ ਖਾ ਕੇ ਬਾਹਰ ਸੈਰ ਕਰਨ ਲਈ ਨਿਕਲਿਆ ਸੀ। ਕਾਫ਼ੀ ਦੇਰ ਤੱਕ ਵਾਪਸ ਨਾ ਪਰਤਣ 'ਤੇ ਜਦੋਂ ਪਰਿਵਾਰ ਨੇ ਨੌਜਵਾਨ ਦੀ ਭਾਲ ਕੀਤੀ ਤਾਂ ਉਹ ਖ਼ੂਨ ਨਾਲ ਲੱਥਪੱਥ ਮਿਲਿਆ। 

ਇਸ ਘਟਨਾ ਤੋਂ ਬਾਅਦ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ। ਐਸ. ਐਚ. ਓ. ਮਨਜੀਤ ਸਿੰਘ ਪੁਲਿਸ ਅਮਲੇ ਨਾਲ ਮੌਕੇ 'ਤੇ ਪਹੁੰਚੇ ਅਤੇ ਅਤੇ ਉਨ੍ਹਾਂ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵਲੋਂ ਲਾਸ਼ ਨੂੰ ਪੋਸਟਮਾਰਟਮ ਲਈ ਗੁਰਦਾਸਪੁਰ ਭੇਜਿਆ ਗਿਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement