ਦਿੱਲੀ ਪੁਲਿਸ ਨੇ ਰਾਜਾ ਵੜਿੰਗ ਨੂੰ ਲਿਆ ਹਿਰਾਸਤ ‘ਚ, ਕੇਜਰੀਵਾਲ ਦੇ ਘਰ ਬਾਹਰ ਕਰ ਰਹੇ ਸੀ ਪ੍ਰਦਰਸ਼ਨ  
Published : Dec 24, 2021, 5:14 pm IST
Updated : Dec 24, 2021, 5:14 pm IST
SHARE ARTICLE
Raja Warring
Raja Warring

ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਕਾਫ਼ੀ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ ਅਪਣੀ ਮੰਗ 'ਤੇ ਅੜੇ ਰਹੇ।

 

ਨਵੀਂ ਦਿੱਲੀ- ਦਿੱਲੀ ਪੁਲਿਸ ਨੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਹਿਰਾਸਤ 'ਚ ਲੈ ਲਿਆ ਹੈ। ਦਰਅਸਲ ਪੰਜਾਬ ਦੀਆਂ ਪਨਬੱਸਾਂ ਨੂੰ ਦਿੱਲੀ ਹਵਾਈ ਅੱਡੇ ਤੱਕ ਜਾਣ ਦੀ ਇਜਾਜ਼ਤ ਨਾ ਹੋਣ ਕਰਕੇ ਰਾਜਾ ਵੜਿੰਗ ਨੇ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਦੇ ਘਰ ਅੱਗੇ ਅੱਜ ਧਰਨਾ ਲਗਾਇਆ ਸੀ। ਰਾਜਾ ਵੜਿੰਗ ਪਹਿਲਾਂ ਵੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰਾਜ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕਰ ਚੁੱਕੇ ਹਨ

file photo ਅਤੇ ਲੰਮੇ ਸਮੇਂ ਤੋਂ ਲਟਕਦੇ ਇਸ ਮਾਮਲੇ ਦੇ ਛੇਤੀ ਹੱਲ ਲਈ ਮੀਟਿੰਗ ਦਾ ਸਮਾਂ ਵੀ ਮੰਗ ਰਹੇ ਹਨ ਪਰ ਅਰਵਿੰਦ ਕੇਜਰੀਵਾਲ ਨੇ ਅੱਜ ਤੱਕ ਇਸ 'ਤੇ ਕੋਈ ਵੀ ਪ੍ਰਤੀਕਿਰਿਆ ਨਹੀਂ ਦਿੱਤੀ ਜਿਸ ਕਰ ਕੇ ਅੱਜ ਰਾਜਾ ਵੜਿੰਗ ਕੇਜਰੀਵਾਲ ਦੇ ਘਰ ਬਾਹਰ ਧਰਨਾ ਲਗਾ ਕੇ ਬੈਠ ਗਏ ਸਨ। ਇਸ ਦੌਰਾਨ ਦਿੱਲੀ ਪੁਲਿਸ ਨੇ ਉਨ੍ਹਾਂ ਨੂੰ ਕਾਫ਼ੀ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮੰਨੇ ਅਪਣੀ ਮੰਗ 'ਤੇ ਅੜੇ ਰਹੇ। ਇਸ ਤੋਂ ਬਾਅਦ ਪੁਲਿਸ ਉਨ੍ਹਾਂ ਨੂੰ ਆਪਣੀ ਗੱਡੀ 'ਚ ਬਿਠਾ ਕੇ ਨਾਲ ਲੈ ਗਈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement