ਰਾਣਾ ਗੁਰਜੀਤ ਸਿੰਘ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਕੀਤੀ ਮੁਲਾਕਾਤ
Published : Dec 24, 2021, 12:18 am IST
Updated : Dec 24, 2021, 12:18 am IST
SHARE ARTICLE
image
image

ਰਾਣਾ ਗੁਰਜੀਤ ਸਿੰਘ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ/ ਨਵੀਂ ਦਿੱਲੀ, 23 ਦਸੰਬਰ (ਸਸਸ) : ਪੰਜਾਬ ਵਿਚ ਬਾਗ਼ਬਾਨੀ ਖੇਤਰ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੰਮ੍ਰਿਤਸਰ ਤੋਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਸਮੇਤ ਅੱਜ ਇੱਥੇ ਖੇਤੀ ਭਵਨ ਵਿਖੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨਾਲ ਮੁਲਾਕਾਤ ਕੀਤੀ। ਕੇਂਦਰੀ ਮੰਤਰੀ ਨੂੰ ਸਟੇਟ ਫ਼ਾਰੈਸਟ ਰਿਸਰਚ ਇੰਸਟੀਚਿਊਟ (ਐਸਐਫ਼ਆਰਆਈ) ਲਾਡੋਵਾਲ ਦੀ ਇਮਾਰਤ ਤੋਂ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ਼ ਹਾਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ (ਪੀਜੀਆਈਐਚਆਰਈ) ਦੇ ਅਸਥਾਈ ਕੈਂਪਸ ਦੀ ਸ਼ੁਰੂਆਤ ਨੂੰ ਤੇਜ਼ ਕਰਨ ਲਈ ਖੇਤੀਬਾੜੀ ਖੋਜ ਅਤੇ ਸਿਖਿਆ ਵਿਭਾਗ ਦੇ ਸਕੱਤਰ ਨੂੰ ਨਿਰਦੇਸ਼ ਦੇਣ ਦੀ ਅਪੀਲ ਕਰਦਿਆਂ ਰਾਣਾ ਗੁਰਜੀਤ ਸਿੰਘ ਨੇ ਕੇਂਦਰੀ ਮੰਤਰੀ ਨੂੰ ਜਾਣੂ ਕਰਵਾਇਆ ਕਿ ਬਾਗ਼ਬਾਨੀ ਵਿਭਾਗ, ਪੰਜਾਬ ਵਲੋਂ ਇਸ ਸਬੰਧੀ 24 ਮਈ ਅਤੇ 27 ਮਈ, 2021 ਨੂੰ ਸਬੰਧਤ ਸਕੱਤਰ, ਡੀਏਆਰਈ-ਆਈਸੀਏਆਰ (ਇੰਡੀਅਨ ਕੌਂਸਲ ਫਾਰ ਐਗਰੀਕਲਚਰਲ ਰਿਸਰਚ) ਨੂੰ ਪਹਿਲਾਂ ਹੀ ਦੋ ਵਾਰ ਪੱਤਰ ਲਿਖੇ ਗਏ ਹਨ।
  ਪੰਜਾਬ ਦੇ ਬਾਗ਼ਬਾਨੀ ਮੰਤਰੀ ਨੇ ਅੱਗੇ ਦਸਿਆ ਕਿ ਭਾਰਤ ਸਰਕਾਰ ਵਲੋਂ ਕੇਂਦਰੀ ਬਜਟ 2015-16 ਵਿਚ ਅੰਮ੍ਰਿਤਸਰ ਵਿਖੇ ਇਕ ਪੋਸਟ ਗ੍ਰੈਜੂਏਟ ਇੰਸਟੀਚਿਊਟ ਆਫ ਹਾਰਟੀਕਲਚਰ ਰਿਸਰਚ ਐਂਡ ਐਜੂਕੇਸ਼ਨ (ਪੀ.ਜੀ.ਆਈ.ਐੱਚ.ਆਰ.ਈ.) ਦੀ ਸਥਾਪਨਾ ਦੇ ਐਲਾਨ ਦੀ ਪੈਰਵੀ ਕਰਦਿਆਂ, ਸੂਬੇ ਦੇ ਬਾਗਬਾਨੀ ਮੰਤਰੀ ਨੇ ਬਜਟ 2021-22 ਵਿਚ ਫ਼ਰੀਦਕੋਟ, ਲੁਧਿਆਣਾ ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਗੁਰਦਾਸਪੁਰ ਵਿਚ 5 ਨਵੀਆਂ ਬਾਗ਼ਬਾਨੀ ਅਸਟੇਟਾਂ ਨੂੰ ਮਨਜ਼ੂਰੀ ਦੇਣ ਅਤੇ ਇਸ ਲਈ ਵਿੱਤੀ ਸਾਲ 2021-22 ਲਈ ਬਜਟ ਵਿਚ 80 ਕਰੋੜ ਰੁਪਏ (16 ਕਰੋੜ ਰੁਪਏ ਪ੍ਰਤੀ ਬਾਗ਼ਬਾਨੀ ਅਸਟੇਟ) ਦੀ ਵਿਵਸਥਾ ਦੀ ਮੰਗ ਕੀਤੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement