ਸ਼੍ਰੋਮਣੀ ਅਕਾਲੀ ਦਲ ਨੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਜਨਰਲ ਸਕੱਤਰ ਅਤੇ ਬੁਲਾਰਾ ਨਿਯੁਕਤ ਕੀਤਾ
Published : Dec 24, 2021, 6:00 pm IST
Updated : Dec 24, 2021, 6:00 pm IST
SHARE ARTICLE
Karnail Singh Peer Mohammad
Karnail Singh Peer Mohammad

ਸ਼੍ਰੋਮਣੀ ਅਕਾਲੀ ਦਲ ਨੇ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਦੇ ਮੱਦੇਨਜ਼ਰ ਪਾਰਟੀ ਦਾ ਜਨਰਲ ਸਕੱਤਰ ਅਤੇ ਬੁਲਾਰਾ ਨਿਯੁਕਤ ਕੀਤਾ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਵੀਰਵਾਰ ਨੂੰ ਕਰਨੈਲ ਸਿੰਘ ਪੀਰ ਮੁਹੰਮਦ ਨੂੰ ਪਾਰਟੀ ਪ੍ਰਤੀ ਸ਼ਲਾਘਾਯੋਗ ਸੇਵਾਵਾਂ ਦੇ ਮੱਦੇਨਜ਼ਰ ਪਾਰਟੀ ਦਾ ਜਨਰਲ ਸਕੱਤਰ ਅਤੇ ਬੁਲਾਰਾ ਨਿਯੁਕਤ ਕੀਤਾ ਹੈ। ਜ਼ਿਕਰਯੋਗ ਹੈ ਕਿ ਅਕਾਲੀ-ਟਕਸਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸਰਪ੍ਰਸਤ  ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਅਕਾਲੀ ਦਲ ਵਿਚ ਮੁੜ ਸ਼ਾਮਲ ਹੋਏ ਸਨ, ਜਿਸ ਵਿਚ ਕਰਨੈਲ ਸਿੰਘ ਪੀਰ ਮੁਹੰਮਦ ਸਮੇਤ ਕਈ ਸਮਰਥਕਾਂ ਨੇ ਵੀ ਪਾਰਟੀ ਵਿੱਚ ਮੁੜ ਸ਼ਾਮੂਲੀਅਤ ਕੀਤੀ ਸੀ।

Photo
Photo

ਇਸ ਨਾਲ ਇਹ ਕਿਆਸ - ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਅਕਾਲੀ ਦਲ ਨੂੰ ਹੁਣ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਫ਼ੀ ਮਜ਼ਬੂਤੀ ਮਿਲੇਗੀ। ਮੁੱਖ ਤੌਰ 'ਤੇ ਪੰਜਾਬ ਦੇ ਮਾਝਾ ਖ਼ੇਤਰ ਵਿੱਚ। ਕਰਨੈਲ ਸਿੰਘ ਪੀਰਮੁਹੰਮਦ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਮੌਜੂਦਾ ਸਮੇਂ ਵਿੱਚ ਵੀ ਸਿੱਖ ਪੰਥਕ ਮਾਮਲਿਆਂ ਵਿਚ ਡੂੰਘੀ ਦਿਲਚਸਪੀ ਦਿਖਾਉਂਦੇ ਆ ਰਹੇ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement