ਪਹਿਲਾਂ ਬੇਅਦਬੀ ਹੁਣ ਧਮਾਕਾ
Published : Dec 24, 2021, 7:35 am IST
Updated : Dec 24, 2021, 7:35 am IST
SHARE ARTICLE
image
image

ਪਹਿਲਾਂ ਬੇਅਦਬੀ ਹੁਣ ਧਮਾਕਾ

 


ਕੁੱਝ ਲੋਕ ਪੰਜਾਬ ਦੀ ਸ਼ਾਂਤੀ ਭੰਗ ਕਰਨ ਵਿਚ ਲੱਗੇ : ਕੇਜਰੀਵਾਲ, ਪੰਜਾਬ ਦੇ ਲੋਕ ਸਮਾਜ ਵਿਰੋਧੀ ਤੱਤਾਂ ਨੂੰ  ਕਾਮਯਾਬ ਨਹੀਂ ਹੋਣ ਦੇਣਗੇ

ਚੰਡੀਗੜ੍ਹ, 23 ਦਸੰਬਰ (ਨਰਿੰਦਰ ਸਿੰਘ ਝਾਂਮਪੁਰ) : ਆਮ ਆਦਮੀ ਪਾਰਟੀ (ਆਪ) ਨੇ ਲੁਧਿਆਣਾ ਅਦਾਲਤੀ ਇਮਾਰਤ (ਡਿਸਟਿ੍ਕਟ ਕੋਰਟ ਕੰਪਲੈਕਸ) ਵਿਚ ਹੋਏ ਧਮਾਕੇ ਦੀ ਸਖ਼ਤ ਨਿਖੇਧੀ ਕਰਦਿਆਂ ਸੂਬੇ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਬਾਰੇ ਕਾਂਗਰਸ ਸਰਕਾਰ ਨੂੰ  ਜ਼ਿੰਮੇਵਾਰ ਦਸਿਆ ਹੈ | ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਸਹਿ- ਇੰਚਾਰਜ ਰਾਘਵ ਚੱਢਾ ਅਤੇ ਵਿਧਾਇਕ ਅਮਨ ਅਰੋੜਾ ਨੇ ਧਮਾਕੇ ਵਿਚ ਮਰਨ ਵਾਲੇ ਵਿਅਕਤੀਆਂ ਪ੍ਰਤੀ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਉੱਚ ਪਧਰੀ ਤੇ ਸਮਾਂਬੱਧ ਜਾਂਚ ਕਰਵਾਈ ਜਾਵੇ ਅਤੇ ਸਾਜ਼ਸ਼ੀਆਂ ਨੂੰ  ਸਖ਼ਤ ਤੋਂ ਸਖ਼ਤ ਸਜ਼ਾ ਦਿਤੀ ਜਾਵੇ |
'ਆਪ' ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਰਾਹੀਂ ਲੁਧਿਆਣਾ ਧਮਾਕੇ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ | ਕੇਜਰੀਵਾਲ ਨੇ ਕਿਹਾ,''ਪਹਿਲਾਂ ਬੇਅਦਬੀ, ਹੁਣ ਧਮਾਕਾ | ਕੁੱਝ ਲੋਕ ਪੰਜਾਬ ਦੀ ਸ਼ਾਂਤੀ ਨੂੰ  ਭੰਗ ਕਰਨਾ ਚਾਹੁੰਦੇ ਹਨ | ਪੰਜਾਬ ਦੇ 3 ਕਰੋੜ ਲੋਕ ਸਮਾਜ ਵਿਰੋਧੀ ਤੱਤਾਂ ਨੂੰ  ਕਾਮਯਾਬ ਨਹੀਂ ਹੋਣ ਦੇਣਗੇ | ਆਪਾਂ ਨੇ ਇਕ ਦੂਜੇ ਦਾ ਹੱਥ ਫੜ ਕੇ ਰੱਖਣਾ ਹੈ |''
'ਆਪ' ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਜਾਰੀ ਕੀਤੀ ਵੀਡੀਉ 'ਚ ਕਿਹਾ,''ਪੰਜਾਬ 'ਚ ਵਾਪਰ ਰਹੀਆਂ ਘਟਨਾਵਾਂ ਸੂਬੇ ਦੀ ਭਾਈਚਾਰਕ ਸਾਂਝ ਨੂੰ  ਤੋੜਨ ਦੀ ਕੋਝੀ ਸਾਜ਼ਸ਼ ਪ੍ਰਤੀਤ ਹੁੰਦੀਆਂ ਹਨ | ਬੇਅਦਬੀ ਅਤੇ ਧਮਾਕਾ ਮਾਮਲਿਆਂ ਦੀ ਉੱਚ ਪਧਰੀ ਅਤੇ ਸਮਾਂਬੱਧ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਇਨ੍ਹਾਂ ਮਾਮਲਿਆਂ ਦੇ ਸਾਜ਼ਸ਼ਘਾੜਿਆਂ ਅਤੇ ਦੋਸ਼ੀਆਂ ਨੂੰ  ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ | ਪੰਜਾਬ ਦੇ ਲੋਕ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ  ਮਜ਼ਬੂਤ ਰੱਖਣਗੇ |''   ਅਪਣੀ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਰਾਘਵ ਚੱਢਾ ਨੇ ਪੰਜਾਬ ਦੀ ਵਿਗੜ ਰਹੀ ਕਾਨੂੰਨ ਵਿਵਸਥਾ ਬਾਰੇ ਕਾਂਗਰਸ ਸਰਕਾਰ 'ਤੇ ਸਵਾਲ ਚੁੱਕੇ ਹਨ | ਚੱਢਾ ਨੇ ਕਿਹਾ, ''ਬੇਅਦਬੀ ਦੀਆਂ ਘਟਨਾਵਾਂ ਅਤੇ ਹੁਣ ਇਕ ਬੰਬ ਧਮਾਕਾ ਹੋਣਾ ਪੰਜਾਬ ਦੇ ਚੁਣਾਵੀ ਮਾਹੌਲ ਨੂੰ  ਵਿਗਾੜਨ ਦੀ ਡੂੰਘੀ ਸਾਜ਼ਸ਼ ਹੈ | ਚੰਨੀ ਸਰਕਾਰ ਸੂਬੇ 'ਚ ਕਾਨੂੰਨ ਵਿਵਸਥਾ ਬਣਾ ਕੇ ਰੱਖਣ ਵਿਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ ਹੈ |''

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement