ਪੰਜਾਬ ’ਚ NIA ਦੀ ਰੇਡ: ਸਰਹੱਦ ਪਾਰ ਨਾਰਕੋ ਅੱਤਵਾਦ ਨੂੰ ਲੈ ਕੇ ਕੀਤੀ ਜਾ ਰਹੀ ਛਾਪੇਮਾਰੀ
Published : Dec 24, 2022, 1:13 pm IST
Updated : Dec 24, 2022, 1:13 pm IST
SHARE ARTICLE
NIA raid in Punjab: The raid is being conducted on cross-border narco-terrorism
NIA raid in Punjab: The raid is being conducted on cross-border narco-terrorism

ਅੰਮ੍ਰਿਤਸਰ, ਤਰਨਤਾਰਨ ਅਤੇ ਫਿਰੋਜ਼ਪੁਰ ਪਹੁੰਚੀਆਂ ਟੀਮਾਂ

 

ਮੁਹਾਲੀ: ਸਰਹੱਦ ਪਾਰ ਨਾਰਕੋ ਅੱਤਵਾਦ ਦੇ ਮਾਮਲੇ 'ਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਪੰਜਾਬ ਦੇ ਸਰਹੱਦੀ ਇਲਾਕਿਆਂ ਤੋਂ ਇਲਾਵਾ ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ 'ਚ ਛਾਪੇਮਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਹ ਛਾਪੇਮਾਰੀ ਵੱਖ-ਵੱਖ ਮਾਮਲਿਆਂ ਨਾਲ ਸਬੰਧਤ ਹੈ। ਪੰਜਾਬ ਵਿੱਚ ਸਰਹੱਦ ਪਾਰੋਂ ਡਰੋਨਾਂ ਰਾਹੀਂ ਆਉਣ ਵਾਲੇ ਹਥਿਆਰਾਂ ਦੀ ਤਲਾਸ਼ੀ ਲਈ ਜਾ ਰਹੀ ਹੈ।

ਹਾਲ ਹੀ 'ਚ ਅੱਤਵਾਦੀ ਕਨੈਕਸ਼ਨ ਨੂੰ ਲੈ ਕੇ ਇਕ ਨਵਾਂ ਮਾਮਲਾ ਦਰਜ ਕੀਤਾ ਗਿਆ ਸੀ। ਜਿਸ 'ਚ ਹੁਣ ਕਈ ਨਵੇਂ ਇਨਪੁਟਸ ਮਿਲਣ ਤੋਂ ਬਾਅਦ NIA ਸਰਚ ਆਪਰੇਸ਼ਨ ਚਲਾ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਐਨਆਈਏ ਦੀਆਂ ਟੀਮਾਂ ਅੰਮ੍ਰਿਤਸਰ ਅਧੀਨ ਪੈਂਦੇ ਪਿੰਡ ਲੋਪੋਕੇ ਵਿੱਚ ਪੁੱਜੀਆਂ ਸਨ। ਇਕ ਘਰ 'ਤੇ ਛਾਪਾ ਮਾਰਿਆ ਗਿਆ। ਟੀਮਾਂ ਆਪਣੇ ਨਾਲ ਕੁਝ ਕਾਗਜ਼ ਅਤੇ ਇਲੈਕਟ੍ਰਾਨਿਕ ਯੰਤਰ ਵੀ ਲੈ ਗਈਆਂ ਹਨ। ਇਸੇ ਤਰ੍ਹਾਂ ਤਰਨਤਾਰਨ ਅਤੇ ਫਿਰੋਜ਼ਪੁਰ ਦੇ ਸਰਹੱਦੀ ਇਲਾਕਿਆਂ ਵਿੱਚ ਵੀ ਛਾਪੇਮਾਰੀ ਜਾਰੀ ਹੈ। ਐਨਆਈਏ ਦੀ ਟੀਮ ਅੰਮ੍ਰਿਤਸਰ ਦੀ ਮਜੀਠਾ ਮੰਡੀ ਵਿੱਚ ਇੱਕ ਕਾਰੋਬਾਰੀ ਤੱਕ ਵੀ ਪਹੁੰਚੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨ ਲਗਾਤਾਰ ਭਾਰਤ ਵਿਰੁੱਧ ਸਾਜ਼ਿਸ਼ ਰਚ ਰਿਹਾ ਹੈ। ਨਾਰਕੋ ਟੈਰਰ ਫੰਡਿੰਗ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਸਰਗਰਮ ਕਰ ਕੇ ਪਾਕਿਸਤਾਨ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਦੀਆਂ ਤਾਰਾਂ ਨੂੰ ਜੋੜਨ ਲਈ ਐਨਆਈਏ ਛਾਪੇਮਾਰੀ ਕਰ ਰਹੀ ਹੈ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement