ਦਿੱਲੀ ’ਚ ਲੱਗੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਹਰੇ, ਪੁਲਿਸ ਨੇ 6 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ
Published : Jan 25, 2021, 12:40 am IST
Updated : Jan 25, 2021, 12:40 am IST
SHARE ARTICLE
image
image

ਦਿੱਲੀ ’ਚ ਲੱਗੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਹਰੇ, ਪੁਲਿਸ ਨੇ 6 ਲੋਕਾਂ ਨੂੰ ਕੀਤਾ ਗ੍ਰਿਫ਼ਤਾਰ

ਨਵੀਂ ਦਿੱਲੀ, 24 ਜਨਵਰੀ: ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਗਣਤੰਤਰ ਦਿਵਸ ਤੋਂ ਪਹਿਲਾਂ ਪਾਕਿਸਤਾਨ ਜ਼ਿੰਦਾਬਾਦ ਦੇ ਨਾਹਰੇ ਲਗਾਏ ਗਏ। ਦਿੱਲੀ ਦੇ ਖ਼ਾਨ ਮਾਰਕੀਟ ਮੈਟਰੋ ਸਟੇਸ਼ਨ ਦੇ ਬਾਹਰ, ਪਾਕਿਸਤਾਨ ਜ਼ਿੰਦਾਬਾਦ ਦੇ ਨਾਹਰੇਬਾਜ਼ੀ ਦੀ ਖ਼ਬਰ ਨੇ ਇਲਾਕੇ ਨੂੰ ਹਿਲਾ ਕੇ ਰੱਖ ਦਿਤਾ। ਸੂਚਨਾ ਮਿਲਦਿਆਂ ਹੀ ਪੁਲਿਸ ਵੀ ਅਲਰਟ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿਚ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿਚ 3 ਲੜਕੀਆਂ ਹਨ।
ਮੀਡੀਆ ਰੀਪੋਰਟ ਮੁਤਾਬਕ ਪੀਐਸ ਤੁਗਲਕ ਰੋਡ ’ਤੇ ਦੁਪਹਿਰ 1 ਵਜੇ ਦੇ ਕਰੀਬ ਇਕ ਪੀਸੀਆਰ ਕਾਲ ਆਈ ਕਿ ਕੁਝ ਲੋਕ ਖ਼ਾਨ ਬਾਜ਼ਾਰ ਮੈਟਰੋ ਸਟੇਸ਼ਨ ਨੇੜੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਹਰੇ ਲਗਾ ਰਹੇ ਹਨ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿਤੀ। ਪੁਲਿਸ ਨੂੰ ਦੋ ਵਿਅਕਤੀ, 3 ਔਰਤਾਂ ਅਤੇ ਇਕ ਲੜਕੀ ਮੋਟਰਸਾਇਕਲ ਉੱਤੇ ਮਿਲੇ। ਜਦੋਂ ਮੋਟਰਸਾਇਕਲ ਨੌਜਵਾਨ ਅਤੇ ਔਰਤਾਂ ਕੋਲੋਂ ਪੁੱਛਗਿਛ ਕੀਤੀ ਤਾਂ ਪਤਾ ਲੱਗਿਆ ਕਿ ਇਹ ਸਾਰੇ ਲੋਕ ਇੰਡੀਆ ਗੇਟ ਕੋਲ ਘੁੰਮਣ ਲਈ ਆਏ ਸਨ ਅਤੇ ਇਨ੍ਹਾਂ ਨੇ ਯੂਲੂ ਬਾਈਕ ਕਿਰਾਏ ਉੱਤੇ ਲਈ ਹੈ।
ਇਸ ਸਮੇਂ ਦੌਰਾਨ, ਇਨ੍ਹਾਂ ਲੋਕਾਂ ਨੇ ਇਕ ਦੂਜੇ ਦਾ ਨਾਮ ਭਾਰਤ ਅਤੇ ਪਾਕਿਸਤਾਨ ਰਖਿਆ। ਇਸ ਦੌਰਾਨ ਉਸ ਨੇ ਪ੍ਰਸਿੱਧੀ ਭਰੀ ਆਵਾਜ਼ ਵਿਚ ਪਾਕਿਸਤਾਨ ਜ਼ਿੰਦਾਬਾਦ ਦੇ ਨਾਹਰੇ ਲਗਾਏ। ਫਿਲਹਾਲ ਪੁਲਿਸ ਨੇ ਸਾਰਿਆਂ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਹੈ। (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement