ਕੈਪਟਨ ਦੀ ਬੇਤੁਕੀ ਬਿਆਨਬਾਜ਼ੀ ਤੋਂ ਲੱਗਦਾ ਹੈ ਕਿ ਉਹ ਸੰਤੁਲਨ ਗੁਆ ​​ਬੈਠੇ ਹਨ- ਬੀਰ ਦਵਿੰਦਰ ਸਿੰਘ
Published : Jan 25, 2022, 4:36 pm IST
Updated : Jan 25, 2022, 4:36 pm IST
SHARE ARTICLE
Captain Amarinder Singh and Bir Devinder Singh
Captain Amarinder Singh and Bir Devinder Singh

ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਇੰਝ ਲੱਗਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਯਾਦਦਾਸ਼ਤ ਕੰਮ ਨਹੀਂ ਕਰ ਰਹੀ।


ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨੇ ਕਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ‘ਬੇਤੁਕੀ ਬਿਆਨਬਾਜ਼ੀ’ ਤੋਂ ਲੱਗ ਰਿਹਾ ਹੈ ਕਿ ਉਹ ਆਪਣਾ ਸੰਤੁਲਨ ਗੁਆ ​​ਬੈਠੇ ਹਨ। ਉਹਨਾਂ ਕਿਹਾ ਕਿ ਜੇਕਰ ਕੈਪਟਨ ਅਮਰਿੰਦਰ ਸਿੰਘ ਦੇ ਹਾਲ ਹੀ ਵਿਚ ਦਿਤੇ ਅਜੀਬੋ-ਗਰੀਬ ਬਿਆਨਾਂ ਨੂੰ ਧਿਆਨ ਨਾਲ ਘੋਖੀਏ ਤਾਂ ਅਜਿਹਾ ਪ੍ਰਤੀਤ ਹੁੰਦਾ ਹੈ ਜਿਵੇਂ ਉਹ ਸੰਤੁਲਨ ਗੁਆ ​​ਚੁੱਕੇ ਹਨ ਕਿਉਂਕਿ ਉਹ ਘਟਨਾਵਾਂ ਦੇ ਸਹੀ ਕ੍ਰਮ ਨੂੰ ਯਾਦ ਕਰਨ ਵਿਚ ਅਕਸਰ ਅਸਫਲ ਰਹਿੰਦੇ ਹਨ। ਇਹ ਦਿਲਚਸਪ ਹੈ ਕਿ ਉਹ ਹਰ ਰੋਜ਼ ਆਪਣੇ ਭ੍ਰਿਸ਼ਟਾਚਾਰ ਅਤੇ ਆਪਣੀ ਸਰਕਾਰ ਦੀਆਂ ਗੈਰ-ਕਾਨੂੰਨੀ ਗੱਲਾਂ ਨੂੰ ਬਿਨ੍ਹਾਂ ਸ਼ੱਕ ਸਵੀਕਾਰ ਕਰ ਰਹੇ ਹਨ, ਜਿਸ ਲਈ ਉਹਨਾਂ 'ਤੇ ਅਦਾਲਤ ਵਿਚ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ।

Bir Devinder SinghBir Devinder Singh

ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕੈਪਟਨ ਨੇ ਸਪੱਸ਼ਟ ਬਿਆਨ ਦਿੱਤਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਹੋਣ ਦੇ ਨਾਤੇ ਉਹਨਾਂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਕਾਂਗਰਸ ਦੇ ਵਿਧਾਇਕਾਂ ਅਤੇ ਮੰਤਰੀਆਂ ਦੀ ਸੂਚੀ ਸੌਂਪੀ ਸੀ ਜੋ ਕਿ ਪੰਜਾਬ ਵਿਚ ਵੱਡੇ ਪੱਧਰ 'ਤੇ ਰੇਤ ਦੀ ਨਾਜਾਇਜ਼ ਮਾਈਨਿੰਗ ਵਿਚ ਸਿੱਧੇ ਤੌਰ 'ਤੇ ਸ਼ਾਮਲ ਹਨ ਪਰ ਉਹਨਾਂ ਨੇ ਖੁਦ ਉਹਨਾਂ ਵਿਧਾਇਕਾਂ ਅਤੇ ਮੰਤਰੀਆਂ ਵਿਰੁੱਧ ਕੋਈ ਠੋਸ ਕਾਰਵਾਈ ਨਹੀਂ ਕੀਤੀ, ਜੋ ਮੁੱਖ ਮੰਤਰੀ ਵਜੋਂ ਉਹਨਾਂ ਦੀ ਸੰਵਿਧਾਨਕ ਜ਼ਿੰਮੇਵਾਰੀ ਸੀ।

captain Amarinder Singh  Captain Amarinder Singh

ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਨੇ ਕਿਹਾ ਕਿ ਕੈਪਟਨ ਦਾ ਦੂਜਾ ਬਿਆਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਨਵਜੋਤ ਸਿੰਘ ਸਿੱਧੂ ਨੂੰ ਮੰਤਰੀ ਮੰਡਲ ਵਿਚ ਮੁੜ ਸ਼ਾਮਲ ਕਰਨ ਦੇ ਸੰਦੇਸ਼ ਬਾਰੇ ਵੀ ਇਕ “ਸਫ਼ੈਦ ਝੂਠ” ਹੈ।  

Bir Devinder Singh Bir Devinder Singh

ਦਵਿੰਦਰ ਸਿੰਘ ਨੇ ਕਿਹਾ ਕਿ ਇੰਝ ਲੱਗਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਯਾਦਦਾਸ਼ਤ ਕੰਮ ਨਹੀਂ ਕਰ ਰਹੀ ਕਿਉਂਕਿ ਜਦੋਂ ਉਹਨਾਂ ਨੇ 16 ਮਾਰਚ 2017 ਨੂੰ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ ਤਾਂ ਉਸ ਸਮਾਗਮ ਵਿਚ ਉਹਨਾਂ ਦੀ ਦੋਸਤ ਅਰੂਸਾ ਆਲਮ ਦੇ ਪਰਿਵਾਰਕ ਮੈਂਬਰਾਂ ਸਮੇਤ ਵੱਡੀ ਗਿਣਤੀ ਵਿਚ ਪਾਕਿਸਤਾਨ ਤੋਂ ਆਏ ਮਹਿਮਾਨ ਵੀ ਸਨ। ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੂੰ ਉਸ ਪਾਕਿਸਤਾਨੀ ਸੰਪਰਕ ਦਾ ਨਾਂਅ ਜਨਤਕ ਕਰਨਾ ਚਾਹੀਦਾ ਹੈ ਜਿਸ ਨੇ ਸਿੱਧੂ ਦੀ ਮੰਤਰੀ ਮੰਡਲ ਵਿਚ ਬਹਾਲੀ ਲਈ ਸਿਫਾਰਿਸ਼ ਕੀਤੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement