ਪੰਜਾਬ ਵਿਚ ਅਗਲੇ ਦੋ ਦਿਨ ਸੰਘਣੀ ਧੁੰਦ ਅਤੇ ਸੀਤ ਲਹਿਰ ਚੱਲਣ ਦੀ ਚਿਤਾਵਨੀ 
Published : Jan 25, 2022, 11:14 am IST
Updated : Jan 25, 2022, 11:14 am IST
SHARE ARTICLE
Dense fog and cold wave warning for next two days in Punjab
Dense fog and cold wave warning for next two days in Punjab

ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਕੀਤਾ ਜਾਰੀ

ਚੰਡੀਗੜ੍ਹ : ਮੌਸਮ ਵਿਭਾਗ ਨੇ ਪੰਜਾਬ ਵਿਚ 25 ਤੋਂ 27 ਜਨਵਰੀ ਤਕ ਸੰਘਣੀ ਧੁੰਦ ਅਤੇ ਸੀਤ ਲਹਿਰਾਂ ਚੱਲਣ ਦੀ ਚਿਤਾਵਨੀ ਦਿਤੀ ਗਈ ਹੈ। ਇਸ ਲਈ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕਰ ਦਿਤਾ ਹੈ।

FogFog

ਅਗਲੇ 2 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੱਛਮੀ ਉੱਤਰ ਪ੍ਰਦੇਸ਼, ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। 25-27 ਜਨਵਰੀ ਦੌਰਾਨ ਇਨ੍ਹਾਂ ਖੇਤਰਾਂ ਵਿਚ ਵੱਖ-ਵੱਖ ਥਾਵਾਂ ’ਤੇ ਸੀਤ ਲਹਿਰ ਦੀ ਸੰਭਾਵਨਾ ਵੀ ਹੈ। ਮੌਸਮ ਵਿਭਾਗ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ। ਅਗਲੇ 3 ਦਿਨਾਂ ਦੌਰਾਨ ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਸੰਘਣੀ ਧੁੰਦ ਅਤੇ 25 ਅਤੇ 26 ਜਨਵਰੀ ਨੂੰ ਠੰਢੇ ਦਿਨਾਂ ਦੀ ਸੰਭਾਵਨਾ ਹੈ।

coldest day coldest day

ਪੰਜਾਬ ਅਤੇ ਹਰਿਆਣਾ ਵਿਚ 48 ਘੰਟਿਆਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਤੇ ਸੀਤ ਲਹਿਰ ਨੇ ਜਨ-ਜੀਵਨ ਪ੍ਰਭਾਵਤ ਕਰ ਦਿਤਾ ਹੈ। ਲਗਾਤਾਰ ਪੈ ਰਹੇ ਮੀਂਹ ਨੇ ਕਿਸਾਨਾਂ ਦੇ ਸਾਹ ਸੁੱਕਣੇ ਪਾਏ ਹੋਏ ਹਨ। ਜਿਥੇ ਖੇਤਾਂ ਵਿਚ ਮੀਂਹ ਦਾ ਪਾਣੀ ਖੜਨ ਕਾਰਨ ਸਬਜ਼ੀਆਂ ਦੀ ਫ਼ਸਲ ਦਾ ਨੁਕਸਾਨ ਹੋ ਰਿਹਾ ਹੈ, ਉਥੇ ਹੀ ਕਣਕ ਦੀ ਫ਼ਸਲ ਵਿਚ ਵੀ ਪਾਣੀ ਭਰਨ ਕਾਰਨ ਫ਼ਸਲਾਂ ’ਤੇ ਵੀ ਅਸਰ ਪਵੇਗਾ। 

cold in Punjab-Haryanacold in Punjab-Haryana

ਮੀਂਹ ਅਤੇ ਸੀਤ ਲਹਿਰ ਕਾਰਨ ਤਾਪਮਾਨ ਆਮ ਨਾਲੋਂ ਡਿੱਗ ਗਿਆ ਹੈ। ਮੌਸਮ ਵਿਭਾਗ ਨੇ ਅੱਜ ਸੋਮਵਾਰ ਨੂੰ ਦੋਵਾਂ ਸੂਬਿਆਂ ਦੇ ਕਈ ਹਿੱਸਿਆਂ ਵਿਚ ਕਿਣਮਿਣ ਅਤੇ 25 ਤੋਂ 27 ਜਨਵਰੀ ਤਕ ਸੰਘਣੀ ਧੁੰਦ ਪੈਣ ਦੀ ਚਿਤਾਵਨੀ ਦਿਤੀ ਹੈ। ਚੰਡੀਗੜ੍ਹ, ਅੰਮ੍ਰਿਤਸਰ, ਲੁਧਿਆਣਾ, ਪਟਿਆਲਾ, ਫ਼ਰੀਦਕੋਟ, ਫ਼ਿਰੋਜ਼ਪੁਰ, ਬਠਿੰਡਾ, ਰੂਪਨਗਰ, ਮੋਹਾਲੀ, ਮੋਗਾ, ਗੁਰਦਾਸਪੁਰ, ਅੰਬਾਲਾ, ਹਿਸਾਰ, ਰੋਹਤਕ, ਪੰਚਕੂਲਾ, ਭਿਵਾਨੀ ਅਤੇ ਗੁਰੂਗ੍ਰਾਮ ਵਿਚ ਮੀਂਹ ਰੀਕਾਰਡ ਕੀਤਾ ਗਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement