ਪੰਜਾਬ ਵਿਧਾਨ ਸਭਾ ਚੋਣਾਂ 2022: ਪਹਿਲੇ ਦਿਨ 12 ਨਾਮਜ਼ਦਗੀਆਂ ਹੋਈਆਂ ਦਾਖਲ
Published : Jan 25, 2022, 7:32 pm IST
Updated : Jan 25, 2022, 9:26 pm IST
SHARE ARTICLE
Chief Electoral Officer Punjab Dr S Karuna Raju
Chief Electoral Officer Punjab Dr S Karuna Raju

ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਨਾਮਜ਼ਦਗੀਆਂ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

 

 

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅੱਜ ਨਾਮਜ਼ਦਗੀਆਂ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨਕੋਰ ਸਾਫਟਵੇਅਰ `ਤੇ ਉਪਲਬਧ ਅੰਕੜਿਆਂ ਅਨੁਸਾਰ ਪਹਿਲੇ ਦਿਨ ਸ਼ਾਮ 6 ਵਜੇ ਤੱਕ ਸੂਬੇ ਵਿਚ ਸਿਰਫ਼ 12 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ। 

ਇਨ੍ਹਾਂ ਵਿੱਚ ਲੁਧਿਆਣਾ ਦੀ ਦਾਖਾ ਸੀਟ ਤੋਂ ਮਨਪ੍ਰੀਤ ਇਆਲੀ ਅਤੇ ਹਰਕਿੰਦਰ ਸਿੰਘ, ਮੁਕਤਸਰ ਤੋਂ ਅਕਾਲੀ ਦਲ ਦੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਅਤੇ ਖੁਸ਼ਪ੍ਰੀਤ ਕੌਰ, ਮੌੜ ਸੀਟ ਤੋਂ ਅਕਾਲੀ ਦਲ ਦੇ ਜਗਮੀਤ ਸਿੰਘ ਬਰਾੜ ਅਤੇ ਗਿੱਲ ਤੋਂ ਦਰਸ਼ਨ ਸਿੰਘ ਸ਼ਿਵਾਲਿਕ ਅਤੇ ਪਰਮਜੀਤ ਕੌਰ ਸ਼ਿਵਾਲਿਕ, ਆਨੰਦਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਾਮਲ ਹਨ। ਅਨੰਦਪੁਰ ਸਾਹਿਬ ਤੋ ਆਪ ਦੇ ਹਰਜੋਤ ਬੈਂਸ, ਦਾਖਾ ਤੋਂ ਆਮ ਲੋਕ ਪਾਰਟੀ ਯੂਨਾਈਟਿਡ ਦੇ ਦਵਿੰਦਰ ਸਿੰਘ ਅਤੇ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਰਣਜੀਤ ਸਿੰਘ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਹਨ।

ਦੱਸ ਦੇਈਏ ਕਿ ਸੂਬੇ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਾਮਜ਼ਦਗੀਆਂ ਸਬੰਧੀ ਨੋਟੀਫਿਕੇਸ਼ਨ ਜਾਰੀ ਹੋਣ ਦੇ ਨਾਲ ਹੀ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ 4 ਫ਼ਰਵਰੀ ਤੱਕ ਨਾਮਜ਼ਦਗੀਆਂ ਭਰੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਦੱਸ ਦੇਈਏ ਕਿ ਚੋਣਾਂ 20 ਫ਼ਰਵਰੀ ਨੂੰ ਹੋਣਗੀਆਂ ਅਤੇ ਇਸ ਦੇ ਨਤੀਜੇ 10 ਮਾਰਚ ਨੂੰ ਆਉਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement