Punjab Weather Update: ਪੰਜਾਬ ਦੇ 6 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, 3 ਦਿਨ ਤੱਕ ਡਿੱਗੇਗਾ ਤਾਪਮਾਨ
Published : Jan 25, 2025, 9:17 am IST
Updated : Jan 25, 2025, 9:18 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਕੱਲ੍ਹ ਫਰੀਦਕੋਟ ਪੰਜਾਬ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ, ਜਿੱਥੇ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ।

Punjab Weather Update News in punjabi : ਪੰਜਾਬ ਵਿਚ ਅੱਜ ਇੱਕ ਵਾਰ ਫਿਰ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਅਗਲੇ 72 ਘੰਟਿਆਂ ਤੱਕ ਪੰਜਾਬ ਦੇ ਘੱਟੋ-ਘੱਟ ਤਾਪਮਾਨ ਵਿਚ ਮਾਮੂਲੀ ਗਿਰਾਵਟ ਆਉਣ ਦਾ ਅਨੁਮਾਨ ਹੈ ਪਰ ਇਸ ਤੋਂ ਬਾਅਦ ਮੌਸਮ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ। ਇਸ ਦੇ ਨਾਲ ਹੀ ਪੰਜਾਬ ਵਿੱਚ ਇਸ ਵੇਲੇ ਕੋਈ ਵੀ ਪੱਛਮੀ ਗੜਬੜੀ ਸਰਗਰਮ ਨਹੀਂ ਹੈ।

ਬੀਤੇ ਦਿਨ ਫ਼ਰੀਦਕੋਟ ਪੰਜਾਬ ਦਾ ਸਭ ਤੋਂ ਠੰਢਾ ਸ਼ਹਿਰ ਰਿਹਾ, ਜਿੱਥੇ ਤਾਪਮਾਨ 3.8 ਡਿਗਰੀ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਗਿਆਨ ਕੇਂਦਰ ਅਨੁਸਾਰ ਜਲੰਧਰ, ਕਪੂਰਥਲਾ, ਫ਼ਿਰੋਜ਼ਪੁਰ, ਫ਼ਰੀਦਕੋਟ, ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਐਤਵਾਰ ਨੂੰ ਵੀ ਜਾਰੀ ਰਹੇਗਾ ਪਰ ਇਸ ਤੋਂ ਬਾਅਦ ਤਾਪਮਾਨ 'ਚ ਜ਼ਿਆਦਾ ਬਦਲਾਅ ਨਹੀਂ ਹੋਵੇਗਾ।

ਪੰਜਾਬ ਵਿਚ 29 ਜਨਵਰੀ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਸ ਪੱਛਮੀ ਗੜਬੜ ਦਾ ਅਸਰ ਜੰਮੂ-ਕਸ਼ਮੀਰ, ਹਿਮਾਚਲ ਅਤੇ ਉੱਤਰਾਖੰਡ ਵਿੱਚ ਦੇਖਣ ਨੂੰ ਮਿਲੇਗਾ। ਪਹਾੜੀ ਇਲਾਕਿਆਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ, ਜਦਕਿ ਬਰਫ਼ਬਾਰੀ ਦੀ ਵੀ ਸੰਭਾਵਨਾ ਹੈ। ਜੇਕਰ ਪਹਾੜਾਂ 'ਚ ਠੰਢ ਵਧਦੀ ਹੈ ਤਾਂ ਉਥੋਂ ਮੈਦਾਨੀ ਇਲਾਕਿਆਂ ਵੱਲ ਆਉਣ ਵਾਲੀਆਂ ਹਵਾਵਾਂ ਕਾਰਨ ਇਸ ਦਾ ਅਸਰ ਪੰਜਾਬ 'ਚ ਵੀ ਦੇਖਣ ਨੂੰ ਮਿਲੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement