ਪਟਿਆਲਾ ’ਚ ਦੋ ਸਾਲ ਪੁਰਾਣੇ ਕਤਲ ਕਾਂਡ ਦਾ ਹੈਰਾਨ ਕਰਨ ਵਾਲਾ ਖੁਲਾਸਾ

By : JUJHAR

Published : Jan 25, 2025, 12:37 pm IST
Updated : Jan 25, 2025, 12:37 pm IST
SHARE ARTICLE
Shocking revelation of two-year-old murder case in Patiala
Shocking revelation of two-year-old murder case in Patiala

ਨੌਕਰਾਣੀ ਦੀ ਮਦਦ ਨਾਲ ਪਤਨੀ ਨੇ ਪਤੀ ਨੂੰ ਲਗਾਇਆ ਸੀ ਜ਼ਹਿਰ ਦਾ ਟੀਕਾ

ਪੰਜਾਬ ਦੇ ਪਸਿਆਣਾ ਥਾਣਾ ਖੇਤਰ ਵਿਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦੋ ਸਾਲ ਪਹਿਲਾਂ ਹੋਈ ਇਕ ਵਿਅਕਤੀ ਦੀ ਮੌਤ ਬਾਰੇ ਸੱਚਾਈ ਹੁਣ ਸਾਹਮਣੇ ਆ ਗਈ ਹੈ। ਪੁਲਿਸ ਜਾਂਚ ’ਚ ਸਾਹਮਣੇ ਆਇਆ ਹੈ ਕਿ ਪਤਨੀ ਨੇ ਨੌਕਰਾਣੀ ਨਾਲ ਮਿਲ ਕੇ ਆਪਣੇ ਪਤੀ ਦਾ ਕਤਲ ਕੀਤਾ ਸੀ। 40 ਸਾਲਾ ਸਤਨਾਮ ਸਿੰਘ ਦੀ ਮੌਤ 4 ਫ਼ਰਵਰੀ 2022 ਨੂੰ ਹੋਈ ਸੀ।

ਉਸ ਦੀ ਪਤਨੀ ਗੁਰਪ੍ਰੀਤ ਕੌਰ ਨੇ ਪਰਿਵਾਰਕ ਮੈਂਬਰਾਂ ਨੂੰ ਦਸਿਆ ਸੀ ਕਿ ਉਸ ਦੀ ਮੌਤ ਸੱਪ ਦੇ ਡੰਗਣ ਕਾਰਨ ਹੋਈ ਹੈ। ਪਰਿਵਾਰ ਨੇ ਪੋਸਟਮਾਰਟਮ ਕਰਵਾਇਆ ਤੇ ਬਿਨਾਂ ਕਿਸੇ ਸ਼ੱਕ ਦੇ ਅੰਤਮ ਸਸਕਾਰ ਕਰ ਦਿਤਾ। ਪੁਲਿਸ ਨੇ ਸੀਆਰਪੀਸੀ ਦੀ ਧਾਰਾ 174 ਦੇ ਤਹਿਤ ਕੇਸ ਵੀ ਬੰਦ ਕਰ ਦਿਤਾ। ਮਾਮਲੇ ਵਿਚ ਇੱਕ ਨਵਾਂ ਮੋੜ ਉਦੋਂ ਆਇਆ ਜਦੋਂ ਮ੍ਰਿਤਕ ਦੀ ਭੈਣ ਸ਼ਰਨਜੀਤ ਕੌਰ ਨੇ ਸ਼ਿਕਾਇਤ ਦਰਜ ਕਰਵਾਈ।

ਛੇ ਮਹੀਨਿਆਂ ਦੀ ਡੂੰਘਾਈ ਨਾਲ ਜਾਂਚ ਤੋਂ ਬਾਅਦ, ਪੁਲਿਸ ਨੇ ਪਾਇਆ ਕਿ ਸਤਨਾਮ ਸਿੰਘ ਦੀ ਮੌਤ ਕੁਦਰਤੀ ਨਹੀਂ ਸੀ। ਪੋਸਟਮਾਰਟਮ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਉਸ ਦੀ ਮੌਤ ਜ਼ਹਿਰ ਕਾਰਨ ਹੋਈ ਹੈ। ਜਾਂਚ ਵਿਚ ਇਹ ਵੀ ਸਾਹਮਣੇ ਆਇਆ ਕਿ ਗੁਰਪ੍ਰੀਤ ਕੌਰ ਨੇ ਆਪਣੀ ਨੌਕਰਾਣੀ ਮਨਪ੍ਰੀਤ ਕੌਰ ਨਾਲ ਮਿਲ ਕੇ ਸਤਨਾਮ ਸਿੰਘ ਦੀ ਲੱਤ ਵਿਚ ਜ਼ਹਿਰੀਲਾ ਪਦਾਰਥ ਟੀਕਾ ਲਗਾਇਆ ਸੀ।

ਅੱਠ ਸਾਲ ਦੇ ਵਿਆਹੁਤਾ ਜੀਵਨ ਤੋਂ ਬਾਅਦ ਤਿੰਨ ਬੱਚਿਆਂ ਦੇ ਪਿਤਾ ਸਤਨਾਮ ਸਿੰਘ ਦੇ ਕਤਲ ਦੇ ਮਾਮਲੇ ਵਿਚ ਪੁਲਿਸ ਨੇ ਹੁਣ ਪਤਨੀ ਗੁਰਪ੍ਰੀਤ ਕੌਰ ਅਤੇ ਨੌਕਰਾਣੀ ਮਨਪ੍ਰੀਤ ਕੌਰ ਵਿਰੁਧ ਕਤਲ ਦਾ ਮਾਮਲਾ ਦਰਜ ਕੀਤਾ ਹੈ। ਨੌਕਰਾਣੀ ਸਮਾਣਾ ਦੇ ਰਤਨਹੇੜੀ ਦੀ ਰਹਿਣ ਵਾਲੀ ਹੈ। ਪਸਿਆਣਾ ਪੁਲਿਸ ਸਟੇਸ਼ਨ ਦੇ ਐਸਐਚਓ ਅਜੇ ਕੁਮਾਰ ਨੇ ਕਿਹਾ ਕਿ ਮ੍ਰਿਤਕ ਦੀ ਭੈਣ ਦੀ ਸ਼ਿਕਾਇਤ ’ਤੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਜਿਸ ਕਾਰਨ ਕਈ ਖੁਲਾਸੇ ਹੋਣ ਦੀ ਸੰਭਾਵਨਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement