ਬਹਿਬਲ ਕਲਾਂ,ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਨਵੀਂ ਐਸਆਈਟੀ ਨੇ ਪੁਰਾਣੀ ਐਸਆਈਟੀ ਨੂੰ ਤਲਬ ਕੀਤਾ
Published : Feb 25, 2019, 10:27 am IST
Updated : Feb 25, 2019, 10:27 am IST
SHARE ARTICLE
Behbal kalan ,kotkpura shootout case
Behbal kalan ,kotkpura shootout case

14 ਅਕਤੂਬਰ,2015 ਨੂੰ ਗੋਲੀਕਾਂਡ ਵਾਪਰਨ ਤੋਂ ਹਫਤਾ ਬਾਅਦ ਸਹੋਤਾ ਦੀ ਅਗਵਾਈ ਵਾਲੀ ਐਸਆਈਟੀ ਨੇ ਕਤਲ, ਇਰਾਦਾ ਕਤਲ ਐਕਟ ਅਸਲਾ ਕਾਨੂੰਨ ਦੀਆਂ ਧਾਰਾਵਾਂ ਅਧੀਨ ਮਾਮਲਾ ...

ਚੰਡੀਗੜ੍ਹ: ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਖਾਸ ਜਾਂਚ ਟੀਮ (ਐਸਆਈਟੀ) ਨੇ 2015 ਵਿਚ ਇਹਨਾਂ ਮਾਮਲਿਆਂ ਦੀ ਜਾਂਚ ਲਈ ਉਸ ਸਮੇਂ ਦੀ ਬਾਦਲ ਦਲ-ਭਾਜਪਾ ਸਰਕਾਰ ਵਲੋਂ ਬਣਾਈ ਗਈ ਐਸਆਈਟੀ ਨੂੰ ਤਲਬ ਕੀਤਾ ਹੈ। ਪੁਰਾਣੀ ਐਸਆਈਟੀ ਦੇ ਮੈਂਬਰਾਂ ਨੂੰ ਅੱਜ ਚੰਡੀਗੜ੍ਹ ਵਿਚ ਪੇਸ਼ ਹੋਣ ਲਈ ਕਿਹਾ ਗਿਆ ਹੈ। ਪੁਰਾਣੀ ਐਸਆਈਟੀ ਦੀ ਕਮਾਨ ਏਡੀਜੀਪੀ ਆਈਪੀਐਸ ਸਹੋਤਾ ਕੋਲ ਸੀ ਜਦਕਿ ਇਸ ਵਿਚ ਡੀਆਈਜੀ ਫਿਰੋਜ਼ਪੁਰ ਅਮਰ ਸਿੰਘ ਚਹਿਲ, ਅਤੇ ਡੀਆਈਜੀ ਬਠਿੰਡਾ ਰਣਬੀਰ ਸਿੰਘ ਖੱਟੜਾ ਮੈਂਬਰਾਂ ਵਜੋਂ ਸ਼ਾਮਿਲ ਸਨ।

 14 ਅਕਤੂਬਰ,2015 ਨੂੰ ਗੋਲੀਕਾਂਡ ਵਾਪਰਨ ਤੋਂ ਹਫਤਾ ਬਾਅਦ ਸਹੋਤਾ ਦੀ ਅਗਵਾਈ ਵਾਲੀ ਐਸਆਈਟੀ ਨੇ ਕਤਲ, ਇਰਾਦਾ ਕਤਲ ਐਕਟ ਅਸਲਾ ਕਾਨੂੰਨ ਦੀਆਂ ਧਾਰਾਵਾਂ ਅਧੀਨ ਮਾਮਲਾ ਦਰਜ ਕਰਨ ਦੀ ਸਿਫਾਰਿਸ਼ ਕੀਤੀ ਸੀ ਜਿਸ ਮਗਰੋਂ ਅਣਪਛਾਤੀ ਪੁਲਿਸ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। ਹੁਣ ਮਾਮਲੇ ਦੀ ਜਾਂਚ ਕਰ ਰਹੀ ਨਵੀਂ ਐਸਆਈਟੀ ਦੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਪਹਿਲਾਂ ਹੋਈ ਜਾਂਚ ਦੌਰਾਨ ਸਬੂਤਾਂ ਨਾਲ ਛੇੜਛਾੜ ਕੀਤੀ ਗਈ ਸੀ।

ਇਹ ਵੀ ਸਾਹਮਣੇ ਆਇਆ ਹੈ ਕਿ ਸਿੱਖ ਸੰਗਤਾਂ ਨੂੰ ਦੋਸ਼ੀ ਬਣਾਉਣ ਲਈ ਪੁਲਿਸ ਦੀ ਜਿਪਸੀ 'ਤੇ ਫਰੀਦਕੋਟ ਦੇ ਇਕ ਵਕੀਲ ਦੀ ਰਿਹਾਇਸ਼ 'ਤੇ ਪੁਲਿਸ ਵਲੋਂ ਆਪ ਗੋਲੀਆਂ ਮਾਰੀਆਂ ਗਈਆਂ ਸੀ। ਮਾਮਲੇ ਦੀ ਜਾਂਚ ਕਰਕੇ ਰਿਪੋਰਟ ਦੇਣ ਵਾਲੇ ਜੱਜ ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਰਿਪੋਰਟ ਵਿਚ ਸਹੋਤਾ ਦੀ ਅਗਵਾਈ ਵਾਲੀ ਜਾਂਚ ਟੀਮ 'ਤੇ ਸਵਾਲ ਚੁਕਦਿਆਂ ਜਾਂਚ ਵਿਚ ਖਾਮੀਆਂ ਹੋਣ ਦੀ ਗੱਲ ਕਹੀ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement