ਕਾਂਗਰਸ ਦੇ ਜਿਲ੍ਹਾ ਪ੍ਰਧਾਨ ਗੁਰਲਾਲ ਕਤਲ ਕਾਂਡ ਮਾਮਲੇ ‘ਚ ਫਰੀਦਕੋਟ ਪੁਲਿਸ ਨੂੰ ਮਿਲੀ ਵੱਡੀ ਸਫਲਤਾ
Published : Feb 25, 2021, 12:28 pm IST
Updated : Feb 25, 2021, 12:28 pm IST
SHARE ARTICLE
Gurlal Bhalwan
Gurlal Bhalwan

ਚਾਰ ਹੋਰ ਲੋਕਾਂ ਗ੍ਰਿਫ਼ਤਾਰ 315 ਬੋਰ ਰਿਵਾਲਵਰ ਅਤੇ ਕਈ ਜਿੰਦਾ ਕਾਰਤੂਸ ਅਤੇ ਇਕ ਮੋਟਰਸਾਈਕਲ ਬਰਾਮਦ...

ਫਰੀਦਕੋਟ: ਫਰੀਦਕੋਟ ਤੋਂ ਯੂਥ ਕਾਂਗਰਸ ਦੇ ਜਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਭੁੱਲਰ ਕਤਲ ਮਾਮਲੇ ਵਿਚ ਫਰੀਦਕੋਟ ਪੁਲਿਸ ਨੇ 5 ਲੋਕਾਂ ਨੂੰ ਗ੍ਰਿਫ਼ਤਾਰ ਉਨ੍ਹਾਂ ਕੋਲੋਂ ਇਕ 315 ਬੋਰ ਰਿਵਾਲਵਰ ਅਤੇ ਕਈ ਜਿੰਦਾ ਕਾਰਤੂਸ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ, ਪੁਲਿਸ ਵਲੋਂ ਫੜ੍ਹੇ ਗਏ ਕਥਿਤ ਦੋਸ਼ੀਆਂ ਨੂੰ ਅਦਾਲਤ ਵਿਚ ਕਰਕੇ ਪੁਲਿਸ ਰਿਮਾਂਡ ਹਾਸਲ ਕਰਨ ਦੀ ਗੱਲ ਕਹੀ ਜਾ ਰਹੀ ਹੈ ਅਤੇ ਪੁਲਿਸ ਨੂੰ ਇਹਨਾਂ ਫੜ੍ਹੇ ਗਏ ਕਥਿਤ ਦੋਸ਼ੀਆਂ ਤੋਂ ਕਈ ਵੱਡੇ ਸੁਰਾਗ ਹੱਥ ਲੱਗਣ ਦੀ ਉਮੀਦ ਹੈ।

Murder CaseMurder Case

ਜਦੋਂਕਿ ਦਿੱਲੀ ਪੁਲਿਸ ਵਲੋਂ ਫੜ੍ਹੇ ਗਏ 3 ਦੋਸ਼ੀਆਂ ਨੂੰ ਵੀ ਫਰੀਦਕੋਟ ਲਿਆਉਣ ਲਈ ਪੁਲਿਸ ਵਲੋਂ ਪਰੋਟਕਸ਼ਨ ਵਰੰਟ ਹਾਸਲ ਕਰਨ ਦੀ ਗੱਲ ਕਹੀ ਜਾ ਰਹੀ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆ DSP ਫਰੀਦਕੋਟ ਸਤਵਿੰਦਰ ਸਿੰਘ ਵਿਰਕ ਨੇ ਕਿਹਾ ਕਿ ਫਰੀਦਕੋਟ ਪੁਲਿਸ ਗੁਰਲਾਲ ਸਿੰਘ ਭੁੱਲਰ ਨੂੰ ਕਤਲ ਕਰਨ ਵਾਲੇ ਵਿਅਕਤੀਆਂ ਨੂੰ ਅਸਲਾ ਮੁਹਈਆ ਕਰਵਾਉਣ ਵਾਲੇ ਇਕ ਸ਼ਖਸ ਨੂੰ ਗਿਰਫ਼ਤਾਰ ਕੀਤਾ ਗਿਆ ਸੀ।

MurderMurder

ਜਿਸ ਤੋਂ ਪੁਛਗਿੱਛ ਵਿਚ ਸਾਹਮਣੇ ਆਇਆ ਕਿ  ਕੁਝ ਲੋਕਾਂ ਨੇ ਗੁਰਲਾਲ ਭੁੱਲਰ ਦੀ ਰੈਕੀ ਕੀਤੀ ਸੀ ਜਿੰਨਾ 4 ਲੋਕਾਂ ਨੂੰ ਅੱਜ ਗਿਰਫ਼ਤਾਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹਨਾਂ ਫੜ੍ਹੇ ਗਏ ਕਥਿਤ ਦੋਸ਼ੀਆਂ ਤੋਂ ਇਕ 315 ਬੋਰ ਰਿਵਾਲਵਰ ਅਤੇ ਕਈ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਉਹਨਾਂ ਕਿਹਾ ਕਿ ਫੜ੍ਹੇ ਗਏ ਇਹਨਾਂ 4 ਕਥਿਤ ਦੋਸ਼ੀਆਂ ਨੂੰ ਵੀ ਪੇਸ਼ ਅਦਾਲਤ ਕਰ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਇਹਨਾਂ ਪਾਸੋਂ ਕਈ ਸੁਰਾਗ ਮਿਲਣ ਦੀ ਆਸ ਹੈ।

Punjab PolicePunjab Police

ਉਹਨਾਂ ਦੱਸਿਆ ਕਿ ਹੁਣ ਤੱਕ ਇਸ ਮਾਮਲੇ ਵਿਚ 5 ਕਥਿਤ ਦੋਸ਼ੀ ਗਿਰਫ਼ਤਾਰ ਕੀਤੇ ਜਾ ਚੁੱਕੇ ਹਨ । ਉਹਨਾਂ ਕਿਹਾ ਕਿ ਦਿੱਲੀ ਪੁਲਿਸ ਵਲੋਂ ਗ੍ਰਿਫਤਾਰ 3 ਕਥਿਤ ਦੋਸ਼ੀਆਂ ਨੂੰ ਵੀ ਫ਼ਰੀਦਕੋਟ ਲਿਆਂਦਾ ਜਾ ਰਿਹਾ। ਕਤਲ ਦੇ ਕਾਰਨਾਂ ਬਾਰੇ ਪੁੱਛੇ ਗਏ ਸਵਾਲ ਤੇ ਉਹਨਾਂ ਕਿਹਾ ਕਿ ਇਹ ਜਾਂਚ ਦਾ ਹਿੱਸਾ ਹੈ ਇਸ ਬਾਰੇ ਹਾਲੇ ਗੱਲ ਕਰਨਾ ਠੀਕ ਨਹੀਂ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement