ਪੰਜਾਬ ਦੀਆਂ ਨਹਿਰਾਂ ਵਿੱਚ 26 ਫਰਵਰੀ ਤੋਂ 5 ਮਾਰਚ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ
Published : Feb 25, 2021, 3:38 pm IST
Updated : Feb 25, 2021, 3:38 pm IST
SHARE ARTICLE
Canal
Canal

ਹਰੀਕੇ ਸਿਸਟਮ ਦੇ ਗਰੁੱਪ ‘ਬੀ’ ਦੀਆਂ ਨਹਿਰਾਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ

ਚੰਡੀਗੜ੍ਹ: ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਵਾਸਤੇ 26 ਫਰਵਰੀ ਤੋਂ 5 ਮਾਰਚ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫੀਡਰ, ਅਬੋਹਰ ਬ੍ਰਾਂਚ,ਬਠਿੰਡਾ ਬ੍ਰਾਂਚ, ਬਿਸਤ ਦੋਆਬ ਨਹਿਰ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

CanalCanal

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ ਜਿਵੇਂ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਦੀਆਂ ਸਿੱਧੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।

Canal Canal

ਬੁਲਾਰੇ ਨੇ ਅੱਗੇ ਦੱਸਿਆ ਕਿ ਹਰੀਕੇ ਸਿਸਟਮ ਦੇ ਗਰੁੱਪ ‘ਬੀ’ ਦੀਆਂ ਨਹਿਰਾਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਏ’ ਦੀਆਂ ਨਹਿਰਾਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਵਿੱਚੋਂ ਨਿਕਲਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਲਾਹੌਰ ਬ੍ਰਾਂਚ, ਸਭਰਾਓਂ ਬ੍ਰਾਂਚ ਅਤੇ ਕਸੂਰ ਬ੍ਰਾਂਚ ਲੋਅਰ ਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement