ਮਾਤਮ ’ਚ ਬਦਲੀਆਂ ਖ਼ੁਸ਼ੀਆਂ, ਭੈਣ ਦੇ ਵਿਆਹ ਦੀਆਂ ਤਿਆਰੀਆਂ ਕਰ ਰਹੇ ਭਰਾ ਦੀ ਸੜਕ ਹਾਦਸੇ ’ਚ ਮੌਤ
Published : Feb 25, 2022, 6:11 pm IST
Updated : Feb 25, 2022, 6:11 pm IST
SHARE ARTICLE
photo
photo

ਪਰਿਵਾਰ ਦਾ ਰੋ-ਰੋ ਬੁਰਾ ਹਾਲ

 

ਅੰਮ੍ਰਿਤਸਰ: ਪੰਜਾਬ ਵਿੱਚ ਸੜਕ ਹਾਦਸਿਆਂ ਵਿੱਚ ਬਹੁਤ ਸਾਰੇ ਲੋਕ ਆਪਣੀਆਂ ਕੀਮਤੀ ਜਾਨਾਂ ਗਵਾ ਦਿੰਦੇ ਹਨ, ਅਜਿਹਾ ਹੀ ਇੱਕ ਮਾਮਲਾ ਅਜਨਾਲਾ ਅਧੀਨ ਆਉਂਦੇ ਪਿੰਡ ਰਾਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਗਰੂਪ ਸਿੰਘ (23 ਸਾਲਾ) ਵਜੋਂ ਹੋਈ ਹੈ।  

PHOTOPHOTO

ਮ੍ਰਿਤਕ ਨੌਜਵਾਨ ਆਪਣੀ ਭੈਣ ਦੇ ਵਿਆਹ ਦੀਆਂ ਤਿਆਰੀਆਂ ਕਰ ਰਿਹਾ ਸੀ। ਅੱਜ ਸ਼ਗਨ ਦੀ ਰਸਮ ਸੀ ਜਿਸ ਲਈ ਮ੍ਰਿਤਕ ਨੌਜਵਾਨ ਆਪਣੀ ਭੈਣ ਦੇ ਸ਼ਗਨ ਲਈ ਸ਼ਗਨ ਵਾਲਾ ਟੋਕਰਾ ਲੈਣ ਅਤੇ ਹੋਰ ਸ਼ਗਨ ਦਾ ਸਮਾਨ ਲੈਣ ਲਈ ਜਦੋਂ ਅੰਮ੍ਰਿਤਸਰ ਆ ਰਿਹਾ ਸੀ ਤਾਂ ਰਸਤੇ ਵਿਚ ਟਰੈਕਟਰ ਪਲਟਣ ਕਾਰਨ ਉਸ ਦੀ ਮੌਤ ਹੋ ਗਈ ਜਿਸ ਤੋਂ ਬਾਅਦ ਘਰ ਵਿਚ ਮਾਤਮ ਦਾ ਮਾਹੌਲ ਛਾ ਗਿਆ। ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਸੀ।

PHOTOPHOTO

ਉੱਥੇ ਹੀ ਮੌਕੇ ’ਤੇ ਪਹੁੰਚੇ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਹਾਦਸਾ ਬਹੁਤ ਭਿਆਨਕ ਸੀ ਅਤੇ ਮੌਕੇ ’ਤੇ ਜਗਰੂਪ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਬਚਾ ਨਹੀਂ ਸਕੇ। ਦੂਜੇ ਪਾਸੇ ਮ੍ਰਿਤਕ ਜਗਰੂਪ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਅੱਜ ਜਗਰੂਪ ਦੀ ਵੱਡੀ ਭੈਣ ਦਾ ਸ਼ਗਨ ਸੀ ਅਤੇ ਉਸ ਲਈ ਸਵੇਰ ਤੋਂ ਹੀ ਸਾਰੇ ਰਿਸ਼ਤੇਦਾਰ ਸਾਮਾਨ ਲੈਣ ਲਈ ਬਾਜ਼ਾਰ ਗਏ ਹੋਏ ਸਨ ਪਰ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਜਗਰੂਪ ਦਾ ਐਕਸੀਡੈਂਟ ਹੋ ਗਿਆ ਹੈ ਅਤੇ ਉਸ ਦੀ ਮੌਤ ਹੋ ਗਈ ਹੈ ਤਾਂ ਘਰ ਵਿਚ ਇਕਦਮ ਮਾਤਮ ਛਾ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਜ਼ਿਆਦਾ ਦੁੱਖ ਹੈ ਕਿ ਨੌਜਵਾਨ ਜਗਰੂਪ ਸਿੰਘ ਘਰ ਦਾ ਸਹਾਰਾ ਸੀ।

PHOTO
PHOTO

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement