ਅਜਨਾਲਾ ਹਿੰਸਾ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਬੈਨ, 5 ਮਹੀਨੇ ਪਹਿਲਾਂ ਟਵਿੱਟਰ ਹੋਇਆ ਸੀ ਬੰਦ 
Published : Feb 25, 2023, 3:34 pm IST
Updated : Feb 25, 2023, 3:34 pm IST
SHARE ARTICLE
File Photo
File Photo

ਇਹ ਕਾਰਵਾਈ 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਕੀਤੀ ਗਈ ਹੈ।

ਮੁਹਾਲੀ - ਪੰਜਾਬ ਦੇ ਅੰਮ੍ਰਿਤਸਰ ਦੇ ਅਜਨਾਲਾ ਥਾਣੇ 'ਤੇ ਹੋਏ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਵੀ ਵਾਰਿਸ ਪੰਜਾਬ ਦੇ ਜਥੇਦਾਰ ਅੰਮ੍ਰਿਤਪਾਲ ਸਿੰਘ ਖਿਲਾਫ਼ ਸਰਗਰਮ ਹੋ ਗਈ ਹੈ। ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਅੰਮ੍ਰਿਤਪਾਲ ਸਿੰਘ ਦੇ ਇੰਸਟਾਗ੍ਰਾਮ ਅਕਾਊਂਟ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦਾ ਮਤਲਬ ਹੈ ਕਿ ਹੁਣ ਇਸ ਨੂੰ ਭਾਰਤ ਵਿਚ ਨਹੀਂ ਚਲਾਇਆ ਜਾ ਸਕਦਾ ਹੈ।

ਇਹ ਕਾਰਵਾਈ 23 ਫਰਵਰੀ ਨੂੰ ਅਜਨਾਲਾ ਵਿਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਕੀਤੀ ਗਈ ਹੈ। ਆਪਣੀਆਂ ਰੀਲਾਂ ਕਾਰਨ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਵਿਚ ਲਗਾਤਾਰ ਪਾਪੂਲਰ ਹੁੰਦਾ ਜਾ ਰਿਹਾ ਸੀ। ਦੂਜੇ ਪਾਸੇ ਕੇਂਦਰ ਨੇ ਕੱਲ੍ਹ ਆਪਣੀ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਸੀ ਕਿ ਉਹ ਇਸ ਮਾਮਲੇ ਵਿਚ ਸਿੱਧੇ ਤੌਰ ’ਤੇ ਦਖ਼ਲ ਨਹੀਂ ਦੇਵੇਗੀ ਅਤੇ ਪੰਜਾਬ ਸਰਕਾਰ ਦੀ ਸਟੇਟਸ ਰਿਪੋਰਟ ਦੇ ਆਧਾਰ ’ਤੇ ਹੀ ਕਾਰਵਾਈ ਕੀਤੀ ਜਾਵੇਗੀ। 

file photo

 

ਅੰਮ੍ਰਿਤਪਾਲ ਸਿੰਘ ਦੇ ਸੋਸ਼ਲ ਮੀਡੀਆ ਖਾਤੇ ਬੰਦ ਕਰਨ ਦੀ ਇਹ ਕੋਈ ਪਹਿਲੀ ਕਾਰਵਾਈ ਨਹੀਂ ਹੈ। ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ 5 ਮਹੀਨੇ ਪਹਿਲਾਂ ਬਲੌਕ ਕੀਤਾ ਗਿਆ ਸੀ। ਜਿਸ ਵਿਚ 11 ਹਜ਼ਾਰ ਤੋਂ ਵੱਧ ਫਾਲੋਅਰਜ਼ ਸਨ।  ਇਸ ਦੇ ਨਾਲ ਹੀ 28 ਦਸੰਬਰ ਨੂੰ ਅੰਮ੍ਰਿਤਪਾਲ ਦਾ ਇੰਸਟਾਗ੍ਰਾਮ ਅਕਾਊਂਟ ਬੰਦ ਹੋ ਗਿਆ ਸੀ ਪਰ ਬਾਅਦ 'ਚ ਇਸ ਨੂੰ ਚਾਲੂ ਕਰ ਦਿੱਤਾ ਗਿਆ। 

Tags: #punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement