Tarn Taran Encounter: ਤੜਕਸਾਰ ਪੁਲਿਸ ਤੇ ਮੁਲਜ਼ਮਾਂ ਵਿਚਾਲੇ ਮੁਕਾਬਲਾ, ਦੋਵੇਂ ਜ਼ਖ਼ਮੀ
Published : Feb 25, 2025, 9:17 am IST
Updated : Feb 25, 2025, 9:18 am IST
SHARE ARTICLE
Tarn Taran Encounter
Tarn Taran Encounter

ਪ੍ਰਭਜੀਤ ਤੇ ਪ੍ਰਕਾਸ਼ ਵਜੋਂ ਹੋਈ ਮੁਲਜ਼ਮਾਂ ਦੀ ਪਛਾਣ

 

Tarn Taran Encounter News: ਤਰਨ ਤਾਰਨ ਵਿੱਚ ਆਏ ਦਿਨ ਹੀ ਗੈਂਗਸਟਰਾਂ ਵੱਲੋਂ ਵੱਡੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਜਿਸ ਨੂੰ ਲੈ ਕੇ ਪੁਲਿਸ ਪੂਰੀ ਚੌਕਸ ਨਜ਼ਰ ਆ ਰਹੀ ਹੈ ਅਤੇ ਅਜਿਹੀ ਗੈਂਗਸਟਰਾਂ ਖ਼ਿਲਾਫ਼ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ। 

ਅਜਿਹਾ ਹੀ ਤਾਜ਼ਾ ਮਾਮਲਾ ਖੇਮਕਰਨ ਦੇ ਪਿੰਡ ਭੂਰਾ ਕੋਨਾਂ ਤੋਂ ਸਾਹਮਣੇ ਆਇਆ ਹੈ ਜਿੱਥੇ ਪ੍ਰਭ ਦਾਸੂਵਾਲ ਨਾਮਕ ਗੈਂਗਸਟਰ ਦੇ ਦੋ ਗੁਰਗਿਆਂ ਤੇ ਪੁਲਿਸ ਦੀ ਮੁੱਠਭੇੜ ਹੋਣ ਦੀ ਖ਼ਬਰ ਸਾਹਮਣੇ ਆਈ ਹੈ। 

ਦੱਸ ਦਈਏ ਕਿ ਪੁਲਿਸ ਨਾਲ ਹੋਈ ਮੁੱਠਭੇੜ ਦੌਰਾਨ ਗੈਂਗਸਟਰ ਪ੍ਰਭ ਦਾਸੂਵਾਲ ਦੇ ਦੋ ਗੁਰਗੇ ਜ਼ਖ਼ਮੀ ਦੱਸੇ ਜਾ ਰਹੇ ਹਨ ਜਿਨਾਂ ਦੀ ਲੱਤ ਵਿੱਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਲੱਗੀ ਹੈ। 

ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰਨ ਤਾਰਨ ਦੇ  ਐਸਪੀਡੀ ਅਜੈ ਰਾਜ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਸ਼ੱਕੀ ਮੋਟਰਸਾਈਕਲ ਮਸਤਗੜ੍ਹ ਤੋਂ ਪਿੰਡ ਭੂਰਿਆਂ ਨੂੰ ਆ ਰਿਹਾ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਜਦੋਂ ਉਕਤ ਮੋਟਰਸਾਈਕਲ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹਨਾਂ ਨੇ ਮੋਟਰਸਾਈਕਲ ਰੋਕਣ ਦੀ ਬਜਾਏ ਭਜਾ ਲਿਆ ਅਤੇ ਪੁਲਿਸ ਉੱਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਤਾਂ ਜਦੋਂ ਪੁਲਿਸ ਵੱਲੋਂ ਜਵਾਬੀ ਫਾਇਰਿੰਗ ਕੀਤੀ ਗਈ ਤਾਂ ਦੋਵਾਂ ਦੇ ਗੋਲੀ ਲੱਗ ਗਈ । 

 ਜਿਨਾਂ ਦੀ ਪਹਿਚਾਣ ਪ੍ਰਕਾਸ਼ ਸਿੰਘ ਅਤੇ ਪ੍ਰਭਜੀਪ ਸਿੰਘ ਵਜੋਂ ਹੋਈ ਹੈ। ਜਿਨ੍ਹਾਂ ਨੇ ਪਿਛਲੇ ਦਿਨ ਅਫਰੀਦੀ ਅਤੇ ਗੈਂਗਸਟਰ ਪ੍ਰਭ ਦਾਸੂਵਾਲ ਦੇ ਕਹਿਣ ’ਤੇ ਹਲਕਾ ਖੇਮਕਰਨ ਵਿੱਚ ਕਈ ਲੋਕਾਂ ਤੋਂ ਫ਼ਿਰੌਤੀਆਂ ਮੰਗੀਆਂ ਸਨ ਅਤੇ ਫ਼ਿਰੋਤੀ ਨਾ ਦੇਣ ਵਾਲੇ ਕਈ ਲੋਕਾਂ ’ਤੇ ਗੋਲੀਆਂ ਵੀ ਚਲਾਈਆਂ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement