ਗੁਰਦਾਸਪੁਰ 'ਚ ਹੋਏ ਪੁਲਿਸ ਮੁਲਾਜ਼ਮਾਂ ਦੇ ਕਤਲ ਪਿੱਛੇ ਪਾਕਿਸਤਾਨ ਦਾ ਹੱਥ : ਮੁੱਖ ਮੰਤਰੀ ਭਗਵੰਤ ਮਾਨ

By : JAGDISH

Published : Feb 25, 2026, 1:24 pm IST
Updated : Feb 25, 2026, 1:24 pm IST
SHARE ARTICLE
Pakistan's hand behind the killing of police personnel in Gurdaspur: Chief Minister Bhagwant Mann
Pakistan's hand behind the killing of police personnel in Gurdaspur: Chief Minister Bhagwant Mann

ਪੰਜਾਬ ਪੁਲਿਸ ਪੰਜਾਬ ਦੇ ਨਾਲ-ਨਾਲ ਦੇਸ਼ ਦੀ ਵੀ ਕਰਦੀ ਹੈ ਰਾਖੀ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁੱਧਵਾਰ ਨੂੰ ਜਲੰਧਰ ਦੇ ਪੰਜਾਬ ਪੁਲਿਸ ਅਕੈਡਮੀ (ਪੀਏਪੀ) ਵਿਖੇ ਹੋਈ ਪਾਸਿੰਗ ਆਊਟ ਪਰੇਡ ਵਿਚ ਹਿੱਸਾ ਲਿਆ। ਮੁੱਖ ਮੰਤਰੀ ਭਗਵੰਤ ਮਾਨ ਅਤੇ ਪੁਲਿਸ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਸਲਾਮੀ ਲਈ। ਉਨ੍ਹਾਂ ਪੰਜਾਬ ਪੁਲਿਸ ਦੇ ਪਰਿਵਾਰ ’ਚ ਸ਼ਾਮਲ ਹੋਏ 1746 ਨਵਨਿਯੁਕਤ ਪੁਲਿਸ ਮੁਲਾਜ਼ਮਾਂ ਨੂੰ ਵਧਾਈ ਦਿੱਤੀ ।

ਉਨ੍ਹਾਂ ਕਿਹਾ ਕਿ ਅੱਜ ਤੋਂ ਬਾਅਦ ਤੁਹਾਡੀ ਪੰਜਾਬ ਦੇ ਥਾਣਿਆਂ ’ਚ ਡਿਊਟੀ ਲੱਗ ਜਾਵੇਗੀ ਤੁਸੀਂ ਈਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਕਰਿਓ ਕਿਉਂਕਿ ਪੰਜਾਬ ਦੇ ਲੋਕਾਂ ਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਹਨ। ਇਸ ਮੌਕੇ ਬੋਲਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਹੱਤਿਆਕਾਂਡ ਸਬੰਧੀ ਕਿਹਾ ਕਿ ਪੁਲਿਸ ਵਿਚ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਗੁਰਦਾਸਪੁਰ ਕਾਂਡ ਪਿਛੇ ਪਾਕਿਸਤਾਨ ਦਾ ਹੱਥ ਹੈ। ਉਨ੍ਹਾਂ ਕਿਹਾ ‌ਕਿ ਪਾਕਿਸਤਾਨ ਨੇ ਹੀ ਇਹ ਸਭ ਕੁਝ ਕਰਵਾਇਆ ਹੈ ਤੇ ਉਨ੍ਹਾਂ ਵਲੋਂ ਕਤਲ ਕਰਨ ਵਾਲਿਆਂ ਨੂੰ ਸਪਾਂਸਰ ਕੀਤਾ ਗਿਆ ਸੀ ਉਨ੍ਹਾਂ ਵਿਚ ਪੰਜਾਬ ਪੁਲਿਸ ਨੇ ਬਹਾਦਰੀ ਨਾਲ 1 ਨੂੰ ਤਾਂ ਮੌਤ ਦੇ ਘਾਟ ਉਤਾਰ ਦਿੱਤਾ ਅਤੇ 2 ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਸਰਹੱਦ ’ਤੇ ਮਜ਼ਬੂਤ ਕੰਧ ਵਾਂਗ ਖੜੀ ਹੈ। ਪੰਜਾਬ ਪੁਲਿਸ ਇਕੱਲੇ ਪੰਜਾਬ ਦੀ ਪੁਲਿਸ ਨਹੀਂ ਸਗੋਂ ਇਹ ਪੂਰੇ ਦੇਸ਼ ਦੀ ਪੁਲਿਸ ਹੈ ਕਿਉਂਕਿ ਸਾਡੀ ਪੁਲਿਸ ਬੀ.ਐਸ. ਐਫ. ਦੇ ਨਾਲ ਮਿਲ ਕੇ  ਸਰਹੱਦ ਦੀ ਵੀ ਰਾਖੀ ਕਰਦੀ ਹੈ। ਮੁੱਖ ਮੰਤਰੀ ਭਗਵੰਤ ਵੱਲੋਂ ਸੜਕ ਸੁਰੱਖਿਆ ਫੋਰਸ ਦੀ ਵੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਫੋਰਸ ਦੇ ਬਣਨ ਮਗਰੋਂ ਪੰਜਾਬ ’ਚ ਹਾਦਸਿਆਂ ’ਚ ਜਾਨ ਵਾਲੀਆਂ ਜਾਨਾਂ ’ਚ ਕਾਫ਼ੀ ਕਮੀ ਦਰਜ ਕੀਤੀ ਗਈ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement