ਸਰਪੰਚ ਹਰਬਿੰਦਰ ਕਤਲ ਮਾਮਲੇ ਦੇ ਮੁਲਜ਼ਮਾਂ ਦਾ ਪੱਟੀ ਨੇ ਪੁਲਿਸ ਨੇ ਕੀਤਾ ਐਨਕਾਊਂਟਰ

By : JAGDISH

Published : Feb 25, 2026, 1:59 pm IST
Updated : Feb 25, 2026, 1:59 pm IST
SHARE ARTICLE
Police encounter accused in Sarpanch Harbinder murder case in Patti
Police encounter accused in Sarpanch Harbinder murder case in Patti

ਜ਼ਖ਼ਮੀ ਮੁਲਜ਼ਮ ਰੋਮਨਪ੍ਰੀਤ ਸਿੰਘ ਤੇ ਅਰਸ਼ਪ੍ਰੀਤ ਨੂੰ ਹਸਪਤਾਲ 'ਚ ਕਰਵਾਇਆ ਭਰਤੀ

ਪੱਟੀ : ਲੰਘੇ ਦਿਨੀਂ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਸ਼ੇਰੋ ਦੇ ਸਿੱਧੂ ਫਾਰਮ ਵਿਚ ਆਮ ਆਦਮੀ ਪਾਰਟੀ ਦੇ ਮੌਜੂਦਾ ਸਰਪੰਚ ਹਰਬਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਦੇ ਦੋਸ਼ੀਆਂ ਦਾ ਅੱਜ ਪੱਟੀ ਹਲਕੇ ਦੇ ਪਿੰਡ ਜੱਲੋਕੇ ਨੇੜੇ ਪੁਲਿਸ ਨਾਲ ਮੁਕਾਬਲਾ ਹੋ ਗਿਆ । ਮਿਲੀ ਜਾਣਕਾਰੀ ਅਨੁਸਾਰ ਪੱਟੀ ਹਲਕੇ ਦੇ ਪਿੰਡ ਜਲੋਕੇ ਤੋਂ ਪਿੰਡ ਭਉਵਾਲ ਨੂੰ ਜਾਂਦੀ ਸੜਕ ਵਿਖੇ ਇਹ ਮੁਕਾਬਲਾ ਹੋਇਆ ਹੈ। ਜ਼ਿਲ੍ਹਾ ਤਰਨ ਤਾਰਨ ਦੇ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਥਾਣਾ ਸਦਰ ਪੱਟੀ ਦੀ ਪੁਲਿਸ ਅਤੇ ਪੁਲਿਸ ਥਾਣਾ ਸਰਹਾਲੀ ਦੀ ਟੀਮ ਵਲੋਂ ਸ਼ੱਕੀ ਲੋਕਾਂ ਦੀ ਭਾਲ ਲਈ ਗਸ਼ਤ ਕੀਤੀ ਜਾ ਰਹੀ ਸੀ। ਇਸੇ ਦੌਰਾਨ ਦੋਨੋਂ ਮੁਲਜ਼ਮ ਇਕ ਮੋਟਰਸਾਈਕਲ ’ਤੇ ਸਵਾਰ ਪੁਲਿਸ ਟੀਮ ਨੂੰ ਮਿਲ ਗਏ ਅਤੇ ਉਨ੍ਹਾਂ ਨੇ ਪੁਲਿਸ ਟੀਮ 'ਤੇ ਫਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ਦੌਰਾਨ ਦੋਵੇਂ ਮੁਲਜ਼ਮ ਜ਼ਖ਼ਮੀ ਹੋ ਗਏ ਹਨ।

ਮੁਲਜ਼ਮਾਂ ਕੋਲੋਂ ਦੋ ਪਿਸਤੌਲ, ਇਕ ਨਾਈਨ ਐਮ.ਐਮ. ਅਤੇ ਇਕ 30 ਬੋਰ ਦਾ ਬਰਾਮਦ ਕੀਤੇ ਗਏ ਹਨ। ਇਹ ਦੋਵੇਂ ਮੁਲਜ਼ਮ ਰੋਮਨਪ੍ਰੀਤ ਸਿੰਘ ਪੁੱਤਰ ਸੋਨਾ ਵਾਸੀ ਚੋਹਲਾ ਸਾਹਿਬ ਅਤੇ ਅਰਸ਼ਦੀਪ ਸਿੰਘ ਵਾਸੀ ਜਲੰਧਰ ਦੱਸੇ ਜਾ ਰਹੇ ਹਨ। ਉਕਤ ਦੋਹਾਂ ਨੂੰ ਹਸਪਤਾਲ ਵਿਚ ਇਲਾਜ ਲਈ ਦਾਖਲ ਕਰਵਾ ਦਿੱਤਾ ਗਿਆ ਹੈ। ਐਸ.ਐਸ.ਪੀ. ਤਰਨ ਤਾਰਨ ਨੇ ਦੱਸਿਆ ਕਿ ਇਹ ਦੋਹਾਂ ਦੋਸ਼ੀਆਂ ਨੂੰ ਕਾਬੂ ਕਰਨ ਵਿਚ ਇੰਟੈਲੀਜੈਂਸ ਅਤੇ ਏ. ਜੀ. ਟੀ. ਐਫ਼. ਦੀ ਟੀਮ ਨੇ ਵੀ ਸਾਥ ਦਿੱਤਾ ਹੈ। ਉਹਨਾਂ ਦੱਸਿਆ ਕਿ ਇਸ ਕਤਲ ਕਾਂਡ ਵਿਚ ਸ਼ਾਮਿਲ ਚਾਰ ਦੋਸ਼ੀ ਫੜੇ ਜਾ ਚੁੱਕੇ ਹਨ ਤੇ ਬਾਕੀ ਰਹਿੰਦੇ ਦੋਸ਼ੀ ਵੀ ਜਲਦ ਕਾਬੂ ਕਰ ਲਏ ਜਾਣਗੇ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement