ਰਾਜਾ ਵੜਿੰਗ ਨੇ ਪੰਜਾਬ ਨੂੰ ਦਿਵਾਲੀਆਪਨ ਵੱਲ ਧੱਕਣ ਖਿਲਾਫ ਚੇਤਾਵਨੀ ਦਿੱਤੀ
Published : Feb 25, 2026, 6:14 pm IST
Updated : Feb 25, 2026, 6:14 pm IST
SHARE ARTICLE
Raja Warring warns against pushing Punjab towards bankruptcy
Raja Warring warns against pushing Punjab towards bankruptcy

ਅਗਲੀ ਸਰਕਾਰ ਲਈ ਵੱਡੀਆਂ ਵਿੱਤੀ ਜ਼ਿੰਮੇਵਾਰੀਆਂ ਨਾ ਛੱਡਣ ਦੀ ਤਾਕੀਦ

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੇਤਾਵਨੀ ਦਿੱਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਦਿਵਾਲੀਆਪਨ ਵੱਲ ਧੱਕ ਰਹੀ ਹੈ ਅਤੇ 2027 ਦੀ ਸ਼ੁਰੂਆਤ ਵਿੱਚ ਬਣਨ ਵਾਲੀ ਅਗਲੀ ਸਰਕਾਰ ਲਈ ਭਾਰੀ ਵਿੱਤੀ ਬੋਝ ਪੈਦਾ ਕਰ ਰਹੀ ਹੈ।

ਵੜਿੰਗ ਨੇ ਸੂਬਾ ਸਰਕਾਰ ਵੱਲੋਂ ਬਿਨਾਂ ਕਿਸੇ ਭਰੋਸੇਯੋਗ ਵਿੱਤੀ ਸਰੋਤ ਦੇ ਵੱਡੇ ਆਰਥਿਕ ਪ੍ਰਭਾਵ ਵਾਲੇ ਪ੍ਰਸਤਾਵ ਲਿਆਂਦੇ ਜਾਣ ਦੀਆਂ ਖ਼ਬਰਾਂ ਉੱਪਰ ਪ੍ਰਤੀਕਿਰਿਆ ਦਿੰਦਿਆਂ, ਕਿਹਾ ਕਿ ਆਪ ਸਰਕਾਰ ਨੂੰ ਪਤਾ ਹੈ ਕਿ ਉਸਦਾ ਕਾਰਜਕਾਲ ਆਪਣੇ ਆਖਰੀ ਸਾਲ ਵਿੱਚ ਹੈ ਅਤੇ ਉਸਦੀ ਵਾਪਸੀ ਦੀ ਕੋਈ ਸੰਭਾਵਨਾ ਨਹੀਂ ਹੈ, ਜਿਸ ਕਾਰਨ ਉਹ ਅਗਲੀ ਸਰਕਾਰ ਲਈ ਪੰਜਾਬ ਨੂੰ ਮਾੜੇ ਵਿੱਤੀ ਹਲਾਤਾਂ ਵਿੱਚ ਛੱਡਣ ਦੀ ਤਿਆਰੀ ਕਰ ਰਹੀ ਹੈ।

ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਆਪ ਵਾਅਦੇ ਕਰਨ, ਲੇਕਿਨ ਉਹਨਾਂ ਨੂੰ ਪੂਰਾ ਕਰਨ ਦੀ ਨੀਅਤ ਨਾ ਰੱਖਣ ਸਬੰਧੀ ਆਪਣੇ ਪੁਰਾਣੇ ਫਾਰਮੂਲੇ ਨੂੰ ਦੁਹਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਨੇ ਯਾਦ ਦਿਵਾਇਆ ਕਿ ਜਿਵੇਂ ਹਰ ਮਹਿਲਾ ਨੂੰ 1000 ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ ਹੈ। ਠੀਕ ਉਸੇ ਤਰ੍ਹਾਂ ਹੁਣ ਵੀ ਵੱਡੀਆਂ ਵਿੱਤੀ ਜ਼ਿੰਮੇਵਾਰੀਆਂ ਵਾਲੀਆਂ ਨਵੀਆਂ ਯੋਜਨਾਵਾਂ ਦਾ ਐਲਾਨ ਕੀਤਾ ਜਾ ਰਿਹਾ ਹੈ।

ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਕੋਲ ਮੌਜੂਦਾ ਕਰਜ਼ਿਆਂ ‘ਤੇ ਵਿਆਜ ਅਦਾ ਕਰਨ ਲਈ ਵੀ ਲੋੜੀਂਦੀ ਰਕਮ ਨਹੀਂ ਹੈ, ਤਾਂ ਨਵੀਆਂ ਯੋਜਨਾਵਾਂ ਲਈ ਪੈਸਾ ਕਿੱਥੋਂ ਆਵੇਗਾ, ਜੋ ਸਪੱਸ਼ਟ ਤੌਰ ‘ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਲਿਆਂਦੀਆਂ ਜਾ ਰਹੀਆਂ ਹਨ।

ਵੜਿੰਗ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਕਿਸੇ ਵੀ ਨਵੀਂ ਯੋਜਨਾ ਦਾ ਐਲਾਨ ਕਰਨ ਤੋਂ ਪਹਿਲਾਂ ਫੰਡਾਂ ਦੇ ਸਰੋਤ ਸਪੱਸ਼ਟ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸੂਬੇ ਦਾ ਕਰਜ਼ਾ ਪਹਿਲਾਂ ਹੀ ਚਾਰ ਲੱਖ ਕਰੋੜ ਰੁਪਏ ਤੋਂ ਪਾਰ ਹੋ ਚੁੱਕਾ ਹੈ ਅਤੇ ਅਸੀਂ ਪੰਜਾਬ ਨੂੰ ਹੋਰ ਕਰਜ਼ੇ ਵਿੱਚ ਡੁੱਬਣ ਨਹੀਂ ਦੇਵਾਂਗੇ। ਉਨ੍ਹਾਂ ਨੇ ਕਿਹਾ ਕਿ ਆਪ ਨੂੰ ਲੱਗਦਾ ਹੈ ਕਿ ਹੁਣ ਉਸਦੇ ਕੋਲ ਗੁਆਉਣ ਲਈ ਕੁਝ ਨਹੀਂ ਬਚਿਆ ਹੈ, ਕਿਉਂਕਿ ਉਸਨੂੰ ਅਹਿਸਾਸ ਹੋ ਚੁੱਕਾ ਹੈ ਕਿ ਵਾਪਸੀ ਦੀ ਕੋਈ ਸੰਭਾਵਨਾ ਨਹੀਂ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement