ਕਿਸਾਨੀ ਖ਼ੁਦਕੁਸ਼ੀਆਂ ਰੋਕਣ ਲਈ ਪਿੰਡ-ਪਿੰਡ ਪ੍ਰਚਾਰ ਕਰੇਗਾ ਗੋਰਾ ਸਰਦਾਰ
Published : Mar 25, 2018, 5:14 pm IST
Updated : Mar 25, 2018, 5:19 pm IST
SHARE ARTICLE
ਡੇਵਿਡ ਐਥੋ
ਡੇਵਿਡ ਐਥੋ

ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਕਿਸਾਨ ਖੁਦਕੁਸ਼ੀਆਂ ਤੋਂ ਪੰਜਾਬੀ ਹੀ ਨਹੀਂ ਬਲਕਿ ਵਿਦੇਸ਼ੀ ਵੀ ਫ਼ਿਕਰਮੰਦ ਹਨ..

ਪੰਜਾਬ ਵਿੱਚ ਲਗਾਤਾਰ ਹੋ ਰਹੀਆਂ ਕਿਸਾਨ ਖੁਦਕੁਸ਼ੀਆਂ ਤੋਂ ਪੰਜਾਬੀ ਹੀ ਨਹੀਂ ਬਲਕਿ ਵਿਦੇਸ਼ੀ ਵੀ ਫ਼ਿਕਰਮੰਦ ਹਨ। ਕਿਸਾਨ ਖੁਦਕੁਸ਼ੀਆਂ ਨੂੰ ਰੋਕਣ ਤੇ ਖੇਤੀ ਸੰਕਟ ਦੇ ਹੱਲ ਲਈ ਇੰਗਲੈਂਡ ਦਾ ਡੇਵਿਡ ਐਥੋ ਕੰਨਿਆ ਕੁਮਾਰੀ ਤੋਂ ਪੰਜ ਹਜ਼ਾਰ ਕਿੱਲੋਮੀਟਰ ਦਾ ਪੈਦਲ ਸਫ਼ਰ ਕਰ ਕੇ ਗੁਰੂ ਨਗਰੀ ਅੰਮ੍ਰਿਤਸਰ ਪਹੁੰਚਿਆ ਹੈ।

ਡੇਵਿਡ ਐਥੋਡੇਵਿਡ ਐਥੋ

ਐਥੋ ਨੇ 15 ਜੁਲਾਈ 2017 ਤੋਂ ਕੰਨਿਆ ਕੁਮਾਰੀ ਤੋਂ ਸ਼ੁਰੂ ਕੀਤੀ ਸੀ। ਉਸ ਨੇ ਦਸ ਰਾਜਾਂ ਦਾ ਪੰਜ ਹਜ਼ਾਰ ਕਿੱਲੋਮੀਟਰ ਦਾ ਸਫ਼ਰ ਪੂਰਾ ਕਰ ਕੇ ਸੱਚ ਖੰਡ ਸ਼੍ਰੀ ਹਰਮਿੰਦਰ ਸਾਹਿਬ ਵਿੱਚ ਮੱਥਾ ਟੇਕ ਕੇ ਯਾਤਰਾ ਦੀ ਸਮਾਪਤੀ ਕੀਤੀ। ਡੇਵਿਡ ਨੇ ਕਿਹਾ ਕਿ ਖੇਤੀ ਦੇ ਵਧਦੇ ਖ਼ਰਚੇ, ਜ਼ਮੀਨ ਪਾਣੀ ਦੇ ਘਟਦੇ ਪੱਧਰ ਤੇ ਫ਼ਸਲਾਂ ਦਾ ਸਹੀ ਭਾਅ ਨਾ ਮਿਲਣ ਕਾਰਨ ਕਿਸਾਨ ਮਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਇਸ ਖੇਤੀ ਸੰਕਟ ‘ਚੋਂ ਕੱਢਣ ਦਾ ਕੁਦਰਤੀ ਖੇਤੀ ਹੀ ਇੱਕੋ ਇੱਕ ਹੱਲ ਹੈ।

ਡੇਵਿਡ ਐਥੋਡੇਵਿਡ ਐਥੋ

ਡੇਵਿਡ ਨੇ ਦੱਸਿਆ ਕਿ ਉਨ੍ਹਾਂ ਨੇ ਆਪਣੀ ਯਾਤਰਾ ਦਾ ਨਾਮ ‘ਵਾਕ ਆਫ਼ ਜੁਆਏ’ ਰੱਖਿਆ ਹੈ। ਉਨ੍ਹਾਂ ਦੱਸਿਆ ਕਿ ਉਹ ਕਰਨਾਟਕ, ਕੇਰਲਾ, ਮਹਾਰਾਸ਼ਟਰ, ਗੁਜਰਾਤ, ਤਾਮਿਲਨਾਡੂ, ਗੋਆ, ਰਾਜਸਥਾਨ, ਦਿੱਲੀ, ਹਰਿਆਣਾ ਤੋਂ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਅਤੇ ਪਿੰਡਾਂ ਵਿਚ ਗਏ ਅਤੇ ਉਨ੍ਹਾਂ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਕੁਦਰਤੀ ਖੇਤੀ ਕਰਨ ਲਈ ਪ੍ਰੇਰਿਆ। 

ਡੇਵਿਡ ਐਥੋਡੇਵਿਡ ਐਥੋ

ਇਸ ਯਾਤਰਾ ਦੌਰਾਨ, ਦੇਵ ਰਤਨ ਟਰੱਸਟ ਦੇ ਸੰਸਥਾਪਕ ਅਤੇ ਸਮਾਜ ਸੇਵੀ ਬਹਾਦਰ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਉਨ੍ਹਾਂ ਨੇ ਇਸ ਵੱਡੇ ਕਾਜ ਲਈ ਡੇਵਿਡ ਐਥੋ ਨੂੰ ਵੀ ਸਨਮਾਨਿਤ ਕੀਤਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement