ਭਾਰਤ 'ਚ ਕੋਵਿਡ 19 ਦੇ ਇਕ ਦਿਨ 'ਚ ਰੀਕਾਰਡ 47,262 ਨਵੇਂ ਮਾਮਲੇ ਆਏ
Published : Mar 25, 2021, 1:15 am IST
Updated : Mar 25, 2021, 1:15 am IST
SHARE ARTICLE
IMAGE
IMAGE

ਭਾਰਤ 'ਚ ਕੋਵਿਡ 19 ਦੇ ਇਕ ਦਿਨ 'ਚ ਰੀਕਾਰਡ 47,262 ਨਵੇਂ ਮਾਮਲੇ ਆਏ

ਨਵੀਂ ਦਿੱਲੀ, 24 ਮਾਰਚ : ਭਾਰਤ 'ਚ ਇਕ ਦਿਨ 'ਚ ਕੋਰੋਨਾ ਵਾਇਰਸ ਦੇ 47,262 ਨਵੇਂ ਮਾਮਲੇ ਸਾਹਮਣੇ ਆਏ ਹਨ ਜੋ ਇਸ ਸਾਲ ਲਾਗ ਦੇ ਇਕ ਦਿਨ 'ਚ ਆਏ ਹੁਣ ਤਕ ਦੇ ਸੱਭ ਤੋਂ ਵੱਧ ਮਾਮਲੇ ਹਨ | ਇਸ ਨਾਲ ਹੀ ਦੇਸ਼ 'ਚ ਇਸ ਗਲੋਬਲ ਮਹਾਂਮਾਰੀ ਦੇ ਮਾਮਲੇ ਵੱਧ ਕੇ 1,17,34,058 ਹੋ ਗਏ ਹਨ | ਕੇਂਦਰੀ ਸਿਹਤ ਮੰਤਰਾਲੇ ਨੇ ਬੁਧਵਾਰ ਨੂੰ  ਸਵੇਰੇ ਅੱਠ ਵਜੇ ਤਕ ਜਾਰੀ ਅੰਕੜਿਆਂ ਮੁਤਾਬਕ ਦੇਸ਼ 'ਚ ਲਾਗਾਤਾਰ 14ਵੇਂ ਦਿਨ ਕੋਵਿਡ 19 ਦੇ ਮਾਮਲਿਆਂ 'ਚ ਵਾਧਾ ਹੋਇਆ ਹੈ ਅਤੇ ਹੁਣ ਵੀ 3,68,457 ਮਰੀਜ਼ ਪੀੜਤ ਹਨ ਜੋ ਲਾਗ ਦੇ ਕੁਲ ਮਾਮਲਿਆਂ ਦਾ 3.14 ਫ਼ੀ ਸਦੀ ਹੈ | ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਦਰ ਘੱਟ ਕੇ 95.49 ਫ਼ੀ ਸਦੀ ਰਹਿ ਗਈ ਹੈ | 
ਕੁੱਲ 132 ਦਿਨਾਂ ਦੇ ਬਾਅਦ ਇਕ ਦਿਨ 'ਚ ਲਾਗ ਦੇ ਸੱਭ ਤੋਂ ਵੱਧ ਮਾਮਲੇ ਦਰਜ ਕੀਤੇ ਗਏ ਹਨ | ਉਥੇ ਹੀ ਇਸ ਬਿਮਾਰੀ ਨਾਲ 275 ਹੋਰ ਲੋਕਾਂ ਦੀ ਮੌਤ ਹੋ ਚੁੱਕੀ ਹੈ | ਇਹ ਕਰੀਬ 83 ਦਿਨਾਂ 'ਚ ਇਸ ਮਹਾਂਮਾਰੀ ਨਾਲ ਮਰਨ ਵਾਲਿਆਂ ਦੀ ਸੱਭ ਤੋਂ ਵੱਧ ਗਿਣਤੀ ਹੈ | ਇਸ ਦੇ ਨਾਲ ਹੀ ਦੇਸ਼ 'ਚ ਕੋਰੋਨਾ ਵਾਇਰਸ ਨਾਲ ਜਾਨ ਗੁਆਉਣ ਵਾਲਿਆਂ ਦੀ ਕੁੱਲ ਗਿਣਤੀ 1,60,441 ਹੋ ਗਈ ਹੈ | ਅੰਕੜਿਆਂ ਮੁਤਾਬਕ, ਪਿਛਲੇ ਸਾਲ 12 ਨਵੰਬਰ ਨੂੰ  24 ਘੱਟੇ 'ਚ ਲਾਗ ਦੇ 47,905 ਨਵੇਂ ਮਾਮਲੇ ਦਰਜ ਕੀਤੇ ਗਏ ਸਨ | ਅੰਕੜਿਆਂ ਮੁਤਾਬਕ ਇਸ ਬਿਮਾਰੀ ਨਾਲ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਵੱਧ ਕੇ 1,12,05,160 ਹੋ ਗਈ ਜਦਕਿ ਮੌਤ ਦਰ 1.37 ਫ਼ੀ ਸਦੀ ਹੈ | 
ਜੇਕਰ ਟੀਕਾਕਰਨ ਦੀ ਗੱਲ ਕੀਤੀ ਜਾਵੇ ਤਾਂ ਦੇਸ਼ 'ਚ ਹੁਣ ਤਕ 5,08,41,286 ਲੋਕਾਂ ਨੂੰ  ਕੋਰੋਨਾ ਵੈਕਸੀਨ ਲਗਾਈ ਜਾ ਚੁੱਕੀ ਹੈ | ਅੰਕੜਿਆਂ ਮੁਤਾਬਕ ਇਸ ਬੀਮਾਰੀ ਤੋਂ ਸਿਹਤਮੰਦ ਹੋਣ ਵਾਲਿਆਂ ਦੀ ਗਿਣਤੀ 1,12,05,160 ਹੋ ਗਈ ਹੈ | ਉਧਰ ਭਾਰਤੀ ਆਯੁਵਿਗਿਆਨ ਖੋਜ ਪਰੀਸ਼ਦ ਮੁਤਾਬਕ 23 ਮਾਰਚ ਤਕ 23,64, 38,861 ਕੋਰੋਨਾ ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ | ਮੰਗਲਵਾਰ ਨੂੰ  10,25,628 ਨਮੂਨਿਆਂ ਦੀ ਜਾਂਚ ਕੀਤੀ ਗਈ |    (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement