ਵੱਡੀ ਖ਼ਬਰ: ਪੰਜਾਬ-ਹਿਮਾਚਲ ਬਾਰਡਰ ’ਤੇ ਚੱਲੀਆਂ ਗੋਲੀਆਂ, ਔਰਤ ਦੀ ਮੌਤ
Published : Mar 25, 2022, 1:16 pm IST
Updated : Mar 25, 2022, 1:19 pm IST
SHARE ARTICLE
Photo
Photo

ਇਕ ਨੌਜਵਾਨ ਗੰਭੀਰ ਜ਼ਖ਼ਮੀ

 

ਹੁਸ਼ਿਆਰਪੁਰ:  ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਨਾਵਾਂ ਵਾਪਰ ਰਹੀਆਂ ਹਨ। ਸਾਰੇ ਪਾਸੇ ਕਾਨੂੰਨ ਦੀਆਂ  ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

 

PHOTOPHOTO

 

ਮਿਲੀ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ’ਚ ਪੰਜਾਬ-ਹਿਮਾਚਲ ਬਾਰਡਰ ’ਤੇ ਫਾਇਰਿੰਗ ਕਰ ਦਿੱਤੀ ਗਈ। ਇਸ ਦੌਰਾਨ ਗੋਲ਼ੀਆਂ ਇਕ ਔਰਤ ਅਤੇ ਇਕ ਨੌਜਵਾਨ ਨੂੰ ਲੱਗੀਆਂ ਹਨ। ਇਸ ਘਟਨਾ ’ਚ ਮਹਿਲਾ ਦੀ ਮੌਕੇ ’ਤੇ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਔਰਤ ਦੀ ਪਹਿਚਾਣ ਰਕਸ਼ਾ ਦੇਵੀ ਪਤਨੀ ਤਰਸੇਮ ਲਾਲ ਵਾਸੀ ਢੋਲਵਾਹਾ ਵਜੋਂ ਹੋਈ ਹੈ। ਜਦਕਿ ਨੌਜਵਾਨ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ। 

PHOTOPHOTO

ਘਟਨਾ ਦੀ ਸੂਚਨਾ ਮਿਲਦੇ ਹੀ  ਪੁਲਿਸ ਮੌਕੇ 'ਤੇ ਪਹੁੰਚ ਗਈ। ਪੰਜਾਬ-ਹਿਮਾਚਲ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਉਥੇ ਹੀ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਗਿਆ ਹੈ ਅਤੇ ਜ਼ਖ਼ਮੀ ਨੌਜਵਾਨ ਨੂੰ ਟਾਂਡਾ ਹਸਪਤਾਲ ਹਿਮਾਚਲ ’ਚ ਇਲਾਜ ਲਈ ਪਹੁੰਚਾਇਆ ਗਿਆ ਹੈ। ਉਥੇ ਹੀ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਿਸ ਵੱਲੋਂ ਜਾਂਚ ਜਾਰੀ ਹੈ। 

PHOTOPHOTO

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement