ਦਫ਼ਤਰਾਂ ਵਿਚ ਭਗਤ ਸਿੰਘ ਤੇ ਅੰਬੇਦਕਰ ਦੀਆਂ ਫ਼ੋਟੋਆਂ ਦੀ ਆਲੋਚਨਾ
Published : Mar 25, 2022, 7:16 am IST
Updated : Mar 25, 2022, 7:16 am IST
SHARE ARTICLE
image
image

ਦਫ਼ਤਰਾਂ ਵਿਚ ਭਗਤ ਸਿੰਘ ਤੇ ਅੰਬੇਦਕਰ ਦੀਆਂ ਫ਼ੋਟੋਆਂ ਦੀ ਆਲੋਚਨਾ


ਨਵੀਂ ਦਿੱਲੀ, 24 ਮਾਰਚ: ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ  ਵਿਧਾਨ ਸਭਾ 'ਚ ਅਪਣੇ ਸੰਬੋਧਨ ਦੌਰਾਨ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ | ਉਨ੍ਹਾਂ ਸਵਾਲ ਕਰਦਿਆਂ ਕਿਹਾ ਕਿ ਭਾਜਪਾ ਵਾਲੇ ਕਹਿੰਦੇ ਨੇ ਕਿ ਅਸੀਂ ਸੱਭ ਤੋਂ ਵੱਡੀ ਪਾਰਟੀ ਹਾਂ ਫਿਰ ਉਹ ਛੋਟੀ ਪਾਰਟੀ ਕੋਲੋਂ ਕਿਉਂ ਡਰ ਗਏ? ਕੇਜਰੀਵਾਲ ਨੇ ਅਪਣੇ ਸੰਬੋਧਨ ਵਿਚ ਕਿਹਾ, 'ਕਲ ਸ਼ਹੀਦੀ ਦਿਵਸ 'ਤੇ ਅਸੀਂ ਸ਼ਹੀਦਾਂ ਨੂੰ  ਸ਼ਰਧਾਂਜਲੀ ਭੇਂਟ ਕੀਤੀ | ਹਾਲਾਂਕਿ ਅਸੀਂ ਸਾਰੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕਰਦੇ ਹਾਂ ਪਰ ਅਸੀਂ ਇਨ੍ਹਾਂ ਵਿਚੋਂ ਦੋ ਬਾਬਾ ਸਾਹਿਬ ਅੰਬੇਡਕਰ ਅਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਸਾਰੇ ਸਰਕਾਰੀ ਦਫ਼ਤਰਾਂ ਵਿਚ ਲਗਾਉਣ ਦਾ ਫ਼ੈਸਲਾ ਕੀਤਾ ਹੈ | ਜਦੋਂ ਤੋਂ ਅਸੀਂ ਇਹ ਐਲਾਨ ਕੀਤਾ ਹੈ, ਉਦੋਂ ਤੋਂ ਬਹੁਤ ਆਲੋਚਨਾ ਹੋ ਰਹੀ ਹੈ | ਭਾਜਪਾ ਪੁੱਛ ਰਹੀ ਹੈ ਕਿ ਸਾਵਰਕਰ ਅਤੇ ਹੇਡਗੇਵਾਰ ਦੀ ਤਸਵੀਰ ਕਿਉਂ ਨਹੀਂ ਲਗਾਈ? ਅਸੀਂ ਕਿਹਾ ਤੁਸੀਂ ਲਗਾ ਲਉ |' ਕੇਜਰੀਵਾਲ ਨੇ ਕਿਹਾ ਕਿ ਕਾਂਗਰਸ ਵਾਲੇ ਕਹਿ ਰਹੇ ਹਨ ਕਿ ਇੰਦਰਾ ਗਾਂਧੀ ਅਤੇ ਸੋਨੀਆ ਗਾਂਧੀ ਕਿਉਂ ਨਹੀਂ? ਅਸੀਂ ਕਿਹਾ ਕਿ ਤੁਸੀਂ ਲਗਾ ਲਉ | ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਨੇ ਸੰਵਿਧਾਨ ਬਣਾਇਆ ਸੀ, ਅਸੀਂ ਉਨ੍ਹਾਂ ਦੇ ਸੁਪਨੇ ਪੂਰੇ ਕਰ ਰਹੇ ਹਾਂ |   (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement