ਖਣਨ ਤੇ ਸੈਰ-ਸਪਾਟਾ ਵਿਭਾਗ 'ਚ ਸਾਰਥਕ ਨਤੀਜਿਆਂ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ : ਹਰਜੋਤ ਸਿੰਘ ਬੈਂਸ
Published : Mar 25, 2022, 7:19 am IST
Updated : Mar 25, 2022, 7:19 am IST
SHARE ARTICLE
image
image

ਖਣਨ ਤੇ ਸੈਰ-ਸਪਾਟਾ ਵਿਭਾਗ 'ਚ ਸਾਰਥਕ ਨਤੀਜਿਆਂ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ : ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 24 ਮਾਰਚ (ਪਪ) : ਸਮਾਂਬੱਧ ਤੇ ਕੁਸ਼ਲ ਪ੍ਰਸ਼ਾਸਨ ਸਬੰਧੀ ਅਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ 9 ਵਜੇ ਦਫ਼ਤਰ ਪਹੁੰਚ ਕੇ ਨਵੀਂ ਮਾਈਨਿੰਗ ਪਾਲਿਸੀ ਸਬੰਧੀ ਮਾਹਰਾਂ ਨਾਲ ਮੁਲਾਕਾਤ ਕੀਤੀ |
  ਖਣਨ ਅਤੇ ਭੂ-ਵਿਗਿਆਨ, ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ, ਜੇਲਾਂ ਅਤੇ ਕਾਨੂੰਨੀ ਅਤੇ ਵਿਧਾਨਿਕ ਮਾਮਲਿਆਂ ਬਾਰੇ ਮੰਤਰੀ ਨੇ ਅਪਣੇ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਹੋਰ ਸਟਾਫ਼ ਮੈਂਬਰਾਂ ਨੂੰ  ਸਮੇਂ ਸਿਰ ਦਫ਼ਤਰ ਪਹੁੰਚਣ ਅਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ  ਹੱਲ ਕਰਨ ਲਈ ਅਪਣੀ ਪੂਰੀ ਵਾਹ ਲਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਨਵੀਂ ਬਣੀ 'ਆਪ' ਸਰਕਾਰ ਦਾ ਉਦੇਸ਼ ਨਾਗਰਿਕਾਂ ਨੂੰ  ਸਮੇਂ ਸਿਰ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਇਸ ਟੀਚੇ ਨੂੰ  ਪ੍ਰਾਪਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ |  ਮੰਤਰੀ ਨੇ ਕਿਹਾ ਕਿ ਮੈਂ ਸੂਬੇ ਦੀ ਬਿਹਤਰੀ ਲਈ ਦਿਨ-ਰਾਤ ਕੰਮ ਕਰਾਂਗਾ ਅਤੇ ਖਣਨ ਅਤੇ ਸੈਰ ਸਪਾਟਾ ਵਿਭਾਗਾਂ ਵਿਚ ਨਵੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ | ਬੈਂਸ ਨੇ ਇਸ ਗੱਲ ਦੀ ਮੁੜ ਪੁਸ਼ਟੀ ਕੀਤੀ ਕਿ ਖਣਨ ਅਤੇ ਜੇਲਾਂ ਵਿਭਾਗ ਵਿਚ ਭਿ੍ਸ਼ਟਾਚਾਰ ਨੂੰ  ਹਰ ਹੀਲੇ ਰੋਕਿਆ ਜਾਵੇਗਾ ਅਤੇ ਪੰਜਾਬ ਸਰਕਾਰ ਵਲੋਂ ਨਵੀਂ ਖਣਨ ਨੀਤੀ ਬਣਾਈ ਜਾ ਰਹੀ ਹੈ ਜਿਸ ਨਾਲ ਮਾਲੀਏ ਵਿਚ ਭਾਰੀ ਵਾਧਾ ਹੋਵੇਗਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਭਿ੍ਸ਼ਟਾਚਾਰ ਵਿਰੋਧੀ ਐਕਸਨ ਲਾਈਨ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁਕੀ ਹੈ ਅਤੇ ਇਸ 'ਤੇ ਆਉਣ ਵਾਲੀਆਂ ਸ਼ਿਕਾਇਤਾਂ ਦਾ ਨਿਪਟਾਰਾ ਤਰਜੀਹੀ ਆਧਾਰ 'ਤੇ ਕੀਤਾ ਜਾਵੇਗਾ |

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement