ਮੰਤਰੀ ਅਮਨ ਅਰੋੜਾ ਨੇ ਮਾੜੀ ਤੇ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਦੀ ਸੂਚੀ ਜਮ੍ਹਾਂ ਕਰਾਉਣ ਦੇ ਦਿੱਤੇ ਨਿਰਦੇਸ਼
Published : Mar 25, 2023, 7:34 pm IST
Updated : Mar 25, 2023, 7:34 pm IST
SHARE ARTICLE
Aman Arora
Aman Arora

ਸੂਬੇ ਵਿਚ 535 ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਮਿੱਥੇ ਸਮੇਂ ਵਿਚ 433 ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਮੁਹਾਲੀ - ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪ੍ਰਸ਼ਾਸਕੀ ਸੁਧਾਰ ਅਤੇ ਜਨ ਸ਼ਿਕਾਇਤ ਨਿਵਾਰਨ (ਡੀ. ਜੀ. ਆਰ. ਐਂਡ. ਪੀ. ਜੀ.) ਮੰਤਰੀ ਵਜੋਂ ਇਕ ਹੋਰ ਵਿਭਾਗ ਦਾ ਚਾਰਜ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਤੋਂ ਬਾਅਦ ਅਮਨ ਅਰੋੜਾ ਨੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਡਾਇਰੈਕਟਰ ਗਿਰੀਸ਼ ਦਿਆਲਨ ਅਤੇ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਕਾਜ ਦਾ ਜਾਇਜ਼ਾ ਲਿਆ। ਇਸ ਦੌਰਾਨ ਪੇਸ਼ਕਾਰੀ ਦਿੰਦਿਆਂ ਡੀ.ਜੀ.ਆਰ. ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਸੂਬੇ ਵਿਚ 535 ਸੇਵਾ ਕੇਂਦਰਾਂ ਰਾਹੀਂ ਲੋਕਾਂ ਨੂੰ ਮਿੱਥੇ ਸਮੇਂ ਵਿਚ 433 ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐੱਸ.), ਈ-ਆਫਿਸ ਅਤੇ ਸਟੇਟ ਡੀ.ਬੀ.ਟੀ. ਸੈੱਲ ਅਤੇ ਵਿਭਾਗ ਵਲੋਂ ਚਲਾਏ ਜਾ ਰਹੇ ਹੋਰ ਪ੍ਰਾਜੈਕਟਾਂ ਬਾਰੇ ਵੀ ਜਾਣਕਾਰੀ ਦਿੱਤੀ।

ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੇਵਾ ਕੇਂਦਰਾਂ ਰਾਹੀਂ ਮੁਹੱਈਆ ਕਰਵਾਈਆਂ ਜਾ ਰਹੀਆਂ ਨਾਗਰਿਕ ਸੇਵਾਵਾਂ ਦੇ ਇਕ ਸਾਲ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਨ ਅਤੇ ਸਭ ਤੋਂ ਮਾੜੀ ਤੇ ਵਧੀਆ ਕਾਰਗੁਜ਼ਾਰੀ ਵਾਲੇ ਜ਼ਿਲਿਆਂ ਬਾਰੇ ਅਤੇ ਸੇਵਾ ਵਿਚ ਦੇਰੀ ਕਰਨ ਵਾਲੇ ਮੁਲਾਜ਼ਮਾਂ ਦੀ ਸੂਚੀ ਜਮ੍ਹਾਂ ਕਰਵਾਈ ਜਾਵੇ। ਅਮਨ ਅਰੋੜਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪ੍ਰਸ਼ਾਸਨਿਕ ਢਾਂਚੇ ਵਿਚ ਹਰ ਪੱਧਰ ’ਤੇ ਹੋਰ ਸੁਧਾਰ ਕਰਨ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਹੋਰ ਜ਼ੋਰਦਾਰ ਢੰਗ ਨਾਲ ਕੰਮ ਕਰਨ ਕਿਹਾ ਤਾਂ ਜੋ ਸੂਚਨਾ ਤੇ ਤਕਨਾਲੋਜੀ ਰਾਹੀਂ ਲੋਕਾਂ ਨੂੰ ਨਿਰਵਿਘਨ, ਪਾਰਦਰਸ਼ੀ ਤੇ ਸੁਖਾਲੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਸੌਂਪਣ ਲਈ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਪੂਰੀ ਈਮਾਨਦਾਰੀ ਨਾਲ ਨਿਭਾਉਣਗੇ ਤਾਂ ਜੋ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement