ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਦਾ ਕਰੀਬੀ ਜੋੜਾ ਜੰਮੂ ਤੋਂ ਹਿਰਾਸਤ 'ਚ ਲਿਆ 
Published : Mar 25, 2023, 3:54 pm IST
Updated : Mar 25, 2023, 3:54 pm IST
SHARE ARTICLE
 The close couple of Amritpal Singh's partner Papalpreet was detained from Jammu
The close couple of Amritpal Singh's partner Papalpreet was detained from Jammu

ਪੰਜਾਬ ਪੁਲਿਸ ਦੀ ਸੂਚਨਾ 'ਤੇ ਇਹਨਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ।

ਚੰਡੀਗੜ੍ਹ- ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਦਾ ਕਰੀਬੀ ਜੋੜਾ ਪੁਲਿਸ ਨੇ ਜੰਮੂ ਤੋਂ ਹਿਰਾਸਤ ਵਿਚ ਲਿਆ ਹੈ। ਇਸ ਜੋੜੇ ਦੀ ਗ੍ਰਿਫ਼ਤਾਰੀ ਜੰਮੂ ਦੇ ਰਣਬੀਰ ਸਿੰਘ ਪੁਰਾ ਖੇਤਰ ਤੋਂ ਹੋਈ ਹੈ।  ਜੋੜੇ ਦੀ ਪਛਾਣ ਅਮਰੀਕ ਸਿੰਘ, ਪਤਨੀ ਪਰਮਜੀਤ ਕੌਰ ਵਜੋਂ ਹੋਈ ਹੈ। ਅਮਰੀਕ ਸਿੰਘ 18 ਮਾਰਚ ਤੋਂ ਪਹਿਲਾਂ ਅੰਮ੍ਰਿਤਪਾਲ ਦੇ ਸੰਪਰਕ ਵਿਚ ਸੀ। ਪੰਜਾਬ ਪੁਲਿਸ ਦੀ ਸੂਚਨਾ 'ਤੇ ਇਹਨਾਂ ਨੂੰ ਹਿਰਾਸਤ 'ਚ ਲਿਆ ਗਿਆ ਹੈ।

ਜੋੜੇ ਨੂੰ ਅਗਲੇਰੀ ਜਾਂਚ ਲਈ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਵੀ  ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਦੌਰਾਨ ਪੰਜਾਬ ਪੁਲਿਸ ਨੇ ਹਰਿਆਣਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਲਜੀਤ ਕੌਰ ਨਾਮ ਦੀ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਹਿਲਾ ਨੇ 19 ਮਾਰਚ ਨੂੰ ਹਰਿਆਣਾ ਦੇ ਕੁਰੂਕਸ਼ੇਤਰ ਵਿਖੇ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਹਿਯੋਗੀ ਪਪਲਪ੍ਰੀਤ ਸਿੰਘ ਨੂੰ ਉਸ ਦੇ ਘਰ ਵਿਚ ਪਨਾਹ ਦੇਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਸੀ।  ਸੂਤਰਾਂ ਅਨੁਸਾਰ ਅੰਮ੍ਰਿਤਪਾਲ ਨੂੰ ਘਰ 'ਚ ਪਨਾਹ ਦੇਣ ਵਾਲੀ ਬਲਜੀਤ ਕੌਰ ਪਪਲਪ੍ਰੀਤ ਸਿੰਘ ਦੇ ਯੂ -ਟਿਊਬ ਚੈੱਨਲ ਰਾਹੀ ਢਾਈ ਸਾਲ ਪਹਿਲਾਂ ਪਪਲਪ੍ਰੀਤ ਦੇ ਸੰਪਰਕ 'ਚ ਆਈ ਸੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement