Punjab Weather News: ਆਉਣ ਵਾਲੇ ਦਿਨਾਂ ਵਿਚ ਕਿਵੇਂ ਰਹੇਗਾ ਪੰਜਾਬ ਦਾ ਮੌਸਮ; ਵਿਭਾਗ ਨੇ ਕੀਤਾ ਅਲਰਟ
Published : Mar 25, 2024, 11:14 am IST
Updated : Mar 25, 2024, 11:15 am IST
SHARE ARTICLE
Punjab Weather News
Punjab Weather News

ਮੌਸਮ ਵਿਭਾਗ ਨੇ ਅਗਲੇ ਦਿਨਾਂ ਵਿਚ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ।

Punjab Weather News: ਭਾਰਤੀ ਮੌਸਮ ਵਿਭਾਗ ਨੇ 29 ਮਾਰਚ ਤਕ ਦੇਸ਼ ਦੇ ਕਈ ਹਿੱਸਿਆਂ ਵਿਚ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਦੇ ਕਈ ਇਲਾਕਿਆਂ ਵਿਚ ਵੀ ਬੀਤੇ ਦਿਨ ਮੌਸਮ ਬਦਲ ਗਿਆ। ਕਈ ਇਲਾਕਿਆਂ ਵਿਚ ਸੰਘਣੇ ਬਦਲ ਛਾਏ ਰਹੇ। ਮੌਸਮ ਵਿਭਾਗ ਨੇ ਅਗਲੇ ਦਿਨਾਂ ਵਿਚ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਬੀਤੀ ਸਵੇਰੇ ਪੰਜਾਬ ਦੇ ਕਈ ਹਿੱਸਿਆਂ ਵਿਚ ਹਲਕੀ ਬੁੰਦਾਂਬਾਂਦੀ ਹੋਈ ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਤੇ ਪਾਰਾ ਕੁੱਝ ਹੇਠਾਂ ਆ ਗਿਆ।

ਭਾਰਤੀ ਮੌਸਮ ਵਿਭਾਗ ਅਨੁਸਾਰ 29 ਮਾਰਚ ਦੇ ਦੌਰਾਨ ਅਰੁਣਾਂਚਲ ਪ੍ਰਦੇਸ਼, ਅਸਾਮ ਅਤੇ ਮੇਘਾਲਿਆ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਵੱਖ-ਵੱਖ ਸਥਾਨਾਂ ’ਤੇ ਹਲਕੀ ਤੋਂ ਦਰਮਿਆਨੀ ਬਾਰਸ਼ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।

25 ਅਤੇ 26 ਮਾਰਚ ਦੌਰਾਨ ਅਰੁਣਾਂਚਲ ਪ੍ਰਦੇਸ਼ ਵਿਚ ਵੱਖ-ਵੱਖ ਥਾਵਾਂ ਉਤੇ ਭਾਰੀ ਮੀਂਹ ਜਾਂ ਬਰਫ਼ਬਾਰੀ ਦੀ ਸੰਭਾਵਨਾ ਹੈ। ਉਪ-ਹਿਮਾਲੀਅਨ ਪਛਮੀ ਬੰਗਾਲ ਅਤੇ ਸਿੱਕਮ ਵਿਚ 25 ਮਾਰਚ ਨੂੰ ਭਾਰੀ ਮੀਂਹ ਪੈ ਸਕਦਾ ਹੈ। ਆਸਾਮ ਅਤੇ ਮੇਘਾਲਿਆ ਵਿਚ 25 ਅਤੇ 26 ਮਾਰਚ ਨੂੰ ਵੱਖ-ਵੱਖ ਥਾਵਾਂ ’ਤੇ ਭਾਰੀ ਮੀਂਹ ਪੈ ਸਕਦਾ ਹੈ।

ਦੂਜੇ ਪਾਸੇ ਅਸਮਾਨ ’ਚ ਛਾਏ ਬਦਲ ਦੇਖ ਕੇ ਕਿਸਾਨਾਂ ਦੇ ਚਿਹਰਿਆਂ ’ਤੇ ਇਕ ਵਾਰ ਫਿਰ ਪਲਿੱਤਣ ਛਾ ਗਈ ਕਿਉਂਕਿ ਇਸ ਵੇਲੇ ਕਣਕ ਤੇ ਸਰ੍ਹੋਂ ਦੀ ਫ਼ਸਲ ਪੱਕ ਕੇ ਬਿਲਕੁਲ ਤਿਆਰ ਹੈ। ਜੇਕਰ ਥੋੜ੍ਹਾ ਜਿਹਾ ਮੀਂਹ ਵੀ ਹਵਾ ਨਾਲ ਪੈ ਗਿਆ ਤਾਂ ਫ਼ਸਲ ਡਿੱਗ ਪਵੇਗੀ ਤੇ ਬਾਅਦ ’ਚ ਡਿੱਗੀ ਕਣਕ ਕੱਟਣੀ ਔਖੀ ਹੋ ਜਾਵੇਗੀ। ਇਸ ਨਾਲ ਹੀ ਡਿੱਗੀ ਹੋਈ ਕਣਕ ਦੇ ਦਾਣੇ ਨੂੰ ਕਾਲਖ਼ ਪੈਣ ਦਾ ਡਰ ਰਹਿੰਦਾ ਹੈ ਜਿਸ ਦਾ ਕਿਸਾਨ ਨੂੰ ਫ਼ਸਲ ਦਾ ਪੂਰਾ ਮੁੱਲ ਨਹੀਂ ਮਿਲਦਾ।

(For more Punjabi news apart from Punjab Weather update News, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement