Punjab News : ਡੱਲੇਵਾਲ ਨੇ ਪਟਿਆਲਾ ਪੁਲਿਸ ਦੇ ਉੱਚ ਅਧਿਕਾਰੀਆਂ ਦੀ ਗੁੰਡਾਗਰਦੀ ਤੋਂ ਤੰਗ ਹੋ ਉਨ੍ਹਾਂ ਖਿਲਾਫ਼ ਕਾਰਵਾਈ ਕਰਨ ਦੀ ਕੀਤੀ ਮੰਗ

By : BALJINDERK

Published : Mar 25, 2025, 5:43 pm IST
Updated : Mar 25, 2025, 5:43 pm IST
SHARE ARTICLE
ਜਗਜੀਤ ਸਿੰਘ ਡੱਲੇਵਾਲ
ਜਗਜੀਤ ਸਿੰਘ ਡੱਲੇਵਾਲ

Punjab News : ਜਗਜੀਤ ਸਿੰਘ ਡੱਲੇਵਾਲ ਨੇ ਖਦਸ਼ਾ ਜਾਹਿਰ ਕੀਤਾ ਪੰਜਾਬ ਅਤੇ ਕੇਂਦਰ ਸਰਕਾਰ ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਡਾਕਟਰਾਂ ਰਾਹੀਂ ਉਨ੍ਹਾਂ ਨੂੰ ਮਾਰ ਸਕਦੀਆਂ ਹਨ

Punjab News in Punjabi : 19 ਮਾਰਚ ਨੂੰ ਕਿਸਾਨ ਆਗੂਆਂ ਨੂੰ ਮੀਟਿੰਗ ਵਿੱਚ ਬੁਲਾਕੇ ਜੋ ਵਿਸ਼ਵਾਸਘਾਤ ਪੰਜਾਬ ਅਤੇ ਕੇਂਦਰ ਸਰਕਾਰ ਨੇ ਕੀਤਾ, ਉਹ ਦੁਨੀਆਂ ਦੇ ਇਤਿਹਾਸ ’ਚ ਪਹਿਲੀ ਵਾਰ ਹੋਇਆ ਕਿ ਮੀਟਿੰਗਾਂ ਦਾ ਦੌਰ ਚੱਲਦਾ ਹੋਵੇ ਅਤੇ ਸਰਕਾਰ ਵੱਲੋਂ ਅਜਿਹੀ ਘਿਣੌਨੀ ਹਰਕਤ ਵੀ ਕੀਤਾ ਜਾਵੇ। ਇੱਥੇ ਹੀ ਬੱਸ ਨਹੀਂ ਡੀਆਈਜੀ ਵਰਗੇ ਜ਼ਿੰਮੇਵਾਰ ਅਹੁਦੇ ਵਾਲਾ ਵਿਅਕਤੀ ਖੁਦ ਆਪਣੇ ਐਕਸ਼ਨਾਂ ਰਾਹੀਂ ਲੋਕਾਂ ਨੂੰ ਪ੍ਰੇਸ਼ਾਨ ਕਰ ਰਿਹਾ ਹੋਵੇ। 

ਬੋਹੜ ਸਿੰਘ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੇ ਇਹ ਨਰਾਜ਼ਗੀ ਵੀ ਅਧਿਕਾਰੀ ਨਾਲ ਮੀਟਿੰਗ ਦੌਰਾਨ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਜਗਜੀਤ ਸਿੰਘ ਡੱਲੇਵਾਲ ਅਤੇ ਉਨ੍ਹਾਂ ਦੇ ਸਾਥੀਆਂ ਦੇ ਫੋਨ ਪੁਲਿਸ ਨੇ ਆਪਣੇ ਕਬਜ਼ੇ ’ਚ ਲਏ ਹੋਏ ਹਨ ਅਤੇ ਨਾਂ ਹੀ ਕਿਸੇ ਨੂੰ ਉਨ੍ਹਾਂ ਨੂੰ ਮਿਲਣ ਦਿੱਤਾ ਜਾ ਰਿਹਾ ਹੈ। ਪ੍ਰੰਤੂ ਸੂਤਰਾਂ ਰਾਹੀਂ ਅਜਿਹੀਆਂ ਕਨਸੋਆਂ ਬਾਹਰ ਆ ਰਹੀਆਂ ਹਨ ਕਿ ਪੁਲਿਸ ਵੱਲੋਂ ਕੀਮਤੀ ਸਮਾਨ ਚੋਰੀ ਕਰਨ ਤੋਂ ਡੱਲੇਵਾਲ ਨਰਾਜ਼ ਹੈ ਅਤੇ ਉਹਨਾਂ ਅਧਿਕਾਰੀਆਂ ਪਾਸੋਂ ਮੰਗ ਕੀਤੀ ਹੈ ਕਿ ਸਾਰੇ ਕਿਸਾਨਾਂ ਅਤੇ ਆਗੂਆਂ ਨੂੰ ਜਲਦੀ ਰਿਹਾਅ ਕੀਤਾ ਜਾਵੇ ਅਤੇ ਕਿਸਾਨਾਂ ਦਾ ਸਾਰਾ ਕੀਮਤੀ ਸਮਾਨ ਜਲਦੀ ਵਾਪਸ ਕੀਤਾ ਜਾਵੇ ਅਤੇ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇ।

ਬੋਹੜ ਸਿੰਘ ਕਿਹਾ ਕਿ ਇਹਨਾਂ ਮੰਗਾਂ ਨੂੰ ਪੂਰੀਆਂ ਹੋਣ ਤੱਕ ਜਗਜੀਤ ਸਿੰਘ ਡੱਲੇਵਾਲ ਵੱਲੋਂ ਪਾਣੀ ਪੀਣਾ ਬੰਦ ਕੀਤਾ ਹੋਇਆ ਅਤੇ ਇਹ ਵੀ ਪਤਾ ਲੱਗਾ ਕਿ ਇਸ ਘਟਨਾ ਤੋਂ ਦੁਖੀ ਹੋ ਕੇ ਉਹਨਾਂ ਦੇ ਪਿੰਡ ਦੇ ਕਿਸਾਨ ਨੇ ਖੁਦਕੁਸ਼ੀ ਕਰ ਲਈ ਜਿਸ ਦਾ ਡੱਲੇਵਾਲ ਨੂੰ ਅਤਿਅੰਤ ਦੁੱਖ ਹੈ। ਜਗਜੀਤ ਸਿੰਘ ਡੱਲੇਵਾਲ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਬਣਦੀ ਸਹਾਇਤਾ ਸਰਕਾਰ ਤੁਰੰਤ ਮੁਹੱਈਆ ਕਰਵਾਏ।

ਬੋਹੜ ਸਿੰਘ ਨੇ ਕਿਹਾ ਕਿ ਸੂਤਰਾਂ ਤੋਂ ਇਹ ਵੀ ਪਤਾ ਚੱਲਿਆ ਹੈ ਕਿ ਪਟਿਆਲਾ ਪੁਲਿਸ ਵੱਲੋਂ ਪਿੱਛਲੇ ਕੁਝ ਦਿਨਾਂ ਤੋਂ ਕੀਤੀ ਜਾ ਰਹੀ ਗੁੰਡਾਗਰਦੀ ਤੋਂ ਜਗਜੀਤ ਸਿੰਘ ਡੱਲੇਵਾਲ ਕਾਫ਼ੀ ਤੰਗ ਹਨ ਅਤੇ ਉੱਚ ਅਧਿਕਾਰੀਆਂ ਖਿਲਾਫ਼ ਕਾਨੂੰਨੀ ਕਾਰਵਾਈ ਦੀ ਵੀ ਮੰਗ ਕਰ ਰਹੇ ਹਨ ਅਤੇ ਜਗਜੀਤ ਸਿੰਘ ਡੱਲੇਵਾਲ ਪੰਜਾਬ ਅਤੇ ਕੇਂਦਰ ਸਰਕਾਰ ਉੱਪਰ ਬੇ ਵਿਸ਼ਵਾਸ਼ੀ ਪ੍ਰਗਟ ਕਰਦਿਆਂ ਇਹ ਵੀ ਕਿਹਾ ਕਿ ਉਹ ਦੋਹਾਂ ਸਰਕਾਰਾਂ ਦੇ ਕਿਸੇ ਵੀ ਸੋਰਸ ਤੋਂ ਉਹ ਮੈਡੀਕਲ ਸਹੂਲਤਾਂ ਨਹੀਂ ਲੈਣਗੇ ਉਹ ਖਦਸ਼ਾ ਜਾਹਿਰ ਕਰ ਰਹੇ ਹਨ ਕਿ ਸਰਕਾਰ ਪ੍ਰਸ਼ਾਸਨਿਕ ਅਧਿਕਾਰੀ ਅਤੇ ਡਾਕਟਰਾਂ ਰਾਹੀਂ ਉਹਨਾਂ ਨੂੰ ਮਾਰ ਸਕਦੀਆਂ ਹਨ। 

(For more news apart from Jagjit Singh Dallewal,fed up with hooliganism top officials Patiala Police,demanded action against them News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement