ਕਰਫ਼ੀਉੂ ਦੀਆਂ ਬੰਦਸ਼ਾਂ ਦੇ ਮੱਦੇਨਜ਼ਰ ਕਣਕ ਦੀ ਖ਼ਰੀਦ ’ਚ ਸੰਗਰੂਰ ਦੀ ਝੰਡੀ
Published : Apr 25, 2020, 7:44 am IST
Updated : Apr 25, 2020, 7:44 am IST
SHARE ARTICLE
File Photo
File Photo

ਕੋਵਿਡ-19 ਕਾਰਨ ਕਰਫ਼ਿਊ/ਲਾਕਡਾਊਨ ਦੀਆਂ ਬੰਦਸ਼ਾਂ ਦੇ ਮੱਦੇਨਜ਼ਰ ਕਣਕ ਦੀ ਖਰੀਦ ਦੇ ਸੁਚਾਰੂ ਪ੍ਰਬੰਧਾਂ ਸਦਕਾ ਪਿਛਲੇ 10 ਦਿਨਾਂ ਵਿਚ ਸੂਬੇ ਦੇ 22 ਜ਼ਿਲਿ੍ਹਆਂ

ਚੰਡੀਗੜ੍ਹ, 24 ਅਪ੍ਰੈਲ  (ਸਪੋਕਸਮੈਨ ਸਮਾਚਾਰ ਸੇਵਾ): ਕੋਵਿਡ-19 ਕਾਰਨ ਕਰਫ਼ਿਊ/ਲਾਕਡਾਊਨ ਦੀਆਂ ਬੰਦਸ਼ਾਂ ਦੇ ਮੱਦੇਨਜ਼ਰ ਕਣਕ ਦੀ ਖਰੀਦ ਦੇ ਸੁਚਾਰੂ ਪ੍ਰਬੰਧਾਂ ਸਦਕਾ ਪਿਛਲੇ 10 ਦਿਨਾਂ ਵਿਚ ਸੂਬੇ ਦੇ 22 ਜ਼ਿਲਿ੍ਹਆਂ ਵਿਚ ਹੁਣ ਤਕ 36.66 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿਚੋਂ 34.22 ਲੱਖ ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ ਜਿਸ ਵਿਚ ਜ਼ਿਲ੍ਹਾ ਸੰਗੂਰਰ ਮੋਹਰੀ ਚਲ ਰਿਹਾ ਹੈ। 

ਇਹ ਪ੍ਰਗਟਾਵਾ ਕਰਦਿਆਂ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ ਨੇ ਦਸਿਆ ਕਿ ਸਮੁੱਚੇ ਖਰੀਦ ਕਾਰਜ ਬਿਹਤਰ ਢੰਗ ਨਾਲ ਚੱਲ ਰਹੇ ਹਨ। ਉਨ੍ਹਾਂ ਦਸਿਆ ਕਿ ਮੰਡੀ ਬੋਰਡ ਵਲੋਂ ਕੋਵਿਡ-19 ਦੇ ਮੱਦੇਨਜ਼ਰ ਕੀਤੇ ਗਏ ਪੁਖਤਾ ਪ੍ਰਬੰਧਾਂ ਸਦਕਾ ਮੰਡੀਆਂ ਵਿਚ ਹੁਣ ਤਕ ਲਗਪਗ 37 ਲੱਖ ਮੀਟਰਕ ਟਨ ਕਣਕ ਪਹੁੰਚੀ ਹੈ ਜਦਕਿ ਪਿਛਲੇ ਸਾਲ 24 ਅਪ੍ਰੈਲ ਤਕ 26.04 ਲੱਖ ਮੀਟਰਕ ਟਨ ਕਣਕ ਦੀ ਆਮਦ ਹੋਈ ਸੀ ਜਿਸ ਵਿਚੋਂ 21.25 ਲੱਖ ਖਰੀਦੀ ਗਈ ਸੀ ਅਤੇ ਪਿਛਲੇ ਸੀਜ਼ਨ ਵਿਚ ਕਣਕ ਦੀ ਖਰੀਦ ਇਕ ਅਪ੍ਰੈਲ ਤੋਂ ਸ਼ੁਰੂ ਹੋਈ ਸੀ। 

File photoFile photo

ਵਧੀਕ ਮੁੱਖ ਸਕੱਤਰ ਨੇ ਅੱਗੇ ਦਸਿਆ ਕਿ ਸੰਗਰੂਰ ਜ਼ਿਲੇ੍ਹ ਦੀਆਂ ਮੰਡੀਆਂ ਵਿਚ ਇਸ ਸਾਲ 4.71 ਲੱਖ ਮੀਟਰਕ ਟਨ ਫ਼ਸਲ ਪਹੁੰਚੀ ਹੈ ਜਿਸ ਵਿਚੋਂ 4.45 ਲੱਖ ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ। ਸੰਗਰੂਰ ਤੋਂ ਬਾਅਦ ਕਣਕ ਦੀ ਸਭ ਤੋਂ ਵੱਧ ਆਮਦ ਪਟਿਆਲਾ ਅਤੇ ਬਠਿੰਡਾ ਜ਼ਿਲਿ੍ਹਆਂ ਵਿਚ ਹੋਈ ਹੈ ਜੋ ਕ੍ਰਮਵਾਰ 4.16 ਲੱਖ ਮੀਟਰਕ ਟਨ ਅਤੇ 3.33 ਲੱਖ ਮੀਟਰਕ ਟਨ ਬਣਦੀ ਹੈ। 

ਕਣਕ ਦੀ ਨਿਰਵਿਘਨ ਖਰੀਦ ਬਾਰੇ ਦਸਦਿਆਂ ਸ੍ਰੀ ਖੰਨਾ ਨੇ ਕਿਹਾ ਕਿ ਕਰਫ਼ਿਊ ਦੀਆਂ ਬੰਦਸ਼ਾਂ ਦੇ ਮੱਦੇਨਜ਼ਰ ਮੰਡੀ ਬੋਰਡ ਵਲੋਂ ਅਗਾਊਂ ਹੀ ਪੁਖਤਾ ਪ੍ਰਬੰਧ ਕੀਤੇ ਗਏ ਸਨ ਅਤੇ ਕਿਸਾਨਾਂ ਨੂੰ ਫ਼ਸਲ ਲਿਆਉਣ ਲਈ ਪਾਸ ਜਾਰੀ ਕਰਨ ਦਾ ਫ਼ੈਸਲਾ ਲਿਆ ਸੀ ਤਾਕਿ ਮੰਡੀਆਂ ਵਿਚ ਭੀੜ-ਭੜੱਕਾ ਨਾ ਹੋਵੇ। ਉਨ੍ਹਾਂ ਦਸਿਆ ਕਿ ਹੁਣ ਤਕ ਕਿਸਾਨਾਂ ਨੂੰ ਆੜ੍ਹਤੀਆਂ ਰਾਹੀਂ 6.16 ਲੱਖ ਪਾਸ ਜਾਰੀ ਕੀਤੇ ਜਾ ਚੁੱਕੇ ਹਨ। 

ਉਨ੍ਹਾਂ ਨੇ ਮੰਡੀਆਂ ਵਿਚ ਖਰੀਦ ਕਾਰਜਾਂ ਵਿਚ ਜੁਟੀਆਂ ਸਾਰੀਆਂ ਧਿਰਾਂ ਖਾਸ ਕਰ ਕੇ ਕਿਸਾਨਾਂ ਵਲੋਂ ਸਮਾਜਕ ਦੂਰੀ ਸਮੇਤ ਸਿਹਤ ਸੁਰੱਖਿਆ ਉਪਾਵਾਂ ਅਪਨਾਉਣ ਲਈ ਉਨ੍ਹਾਂ ਦਾ ਧਨਵਾਦ ਕਰਦਿਆਂ ਆਖਿਆ ਕਿ ਕਰੋਨਾਵਾਇਰਸ ਦੇ ਰੋਗ ਦੀ ਰੋਕਥਾਮ ਦਾ ਇਹੀ ਸੱਭ ਤੋਂ ਕਾਰਗਰ ਤਰੀਕਾ ਹੈ। ਉਨ੍ਹਾਂ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਖਿਆ ਕਿ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਵਿਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement