ਕਣਕ ਦੇ ਖਰੀਦ ਸੀਜ਼ਨ 2022-23 ਦੌਰਾਨ 13000 ਕਰੋੜ ਰੁਪਏ ਤੋਂ ਵੱਧ ਦਾ ਕੀਤਾ ਭੁਗਤਾਨ: ਲਾਲ ਚੰਦ ਕਟਾਰੂਚੱਕ
Published : Apr 25, 2022, 5:38 pm IST
Updated : Apr 25, 2022, 5:38 pm IST
SHARE ARTICLE
Lal Chand Kataruchak
Lal Chand Kataruchak

• ਪਿਛਲੇ ਦਹਾਕੇ ਦੌਰਾਨ ਇਸ ਸੀਜਨ ਵਿੱਚ ਕਿਸਾਨਾਂ ਨੂੰ ਸਭ ਤੋਂ ਵੱਧ ਅਦਾਇਗੀ ਕੀਤੀ ਗਈ: ਖੁਰਾਕ ਅਤੇ ਸਿਵਲ ਸਪਲਾਈ ਮੰਤਰੀ 


 

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਿਸਾਨ ਪੱਖੀ ਕਦਮਾਂ ਦੇ ਸਪੱਸ਼ਟ ਸਬੂਤ ਵਜੋਂ, ਕਣਕ ਦੇ ਖਰੀਦ ਸੀਜ਼ਨ 2022-23 ਦੌਰਾਨ ਕਿਸਾਨੀ ਭਾਈਚਾਰੇ ਨੂੰ 13000 ਕਰੋੜ ਰੁਪਏ ਤੋਂ ਵੱਧ ਦੀਆਂ ਅਦਾਇਗੀਆਂ ਕੀਤੀਆਂ ਗਈਆਂ ਹਨ ਅਤੇ 25 ਅਪ੍ਰੈਲ ਤੱਕ ਇਹ ਅੰਕੜਾ 13,697.09 ਕਰੋੜ ਰੁਪਏ ਹੋ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਅੱਜ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਪਿਛਲੇ ਇੱਕ ਦਹਾਕੇ ਦੌਰਾਨ ਕਿਸਾਨਾਂ ਨੂੰ ਕੀਤੀ ਗਈ ਇਹ ਸਭ ਤੋਂ ਵੱਧ ਅਦਾਇਗੀ ਹੈ।

Wheat crop soaked in rainWheat crop 

ਹੋਰ ਜਾਣਕਾਰੀ ਦਿੰਦਿਆਂ ਮੰਤਰੀ ਨੇ ਕਿਹਾ ਕਿ ਇਸ ਸਾਲ ਦੌਰਾਨ ਜਾਰੀ ਕੀਤੇ ਗਏ ਕੁੱਲ ਘੱਟੋ-ਘੱਟ ਸਮਰਥਨ ਮੁੱਲ ਦਾ ਭੁਗਤਾਨ ਪਿਛਲੇ ਸਾਲ ਇਸੇ ਮਿਤੀ ਤੱਕ (4754.42 ਕਰੋੜ ਰੁਪਏ) ਕੀਤੇ ਗਏ ਭੁਗਤਾਨ ਨਾਲੋਂ ਤਿੰਨ ਗੁਣਾ ਜ਼ਿਆਦਾ ਹੈ। ਉਹਨਾਂ ਕਿਹਾ ਕਿ ਇਹ ਰਿਕਾਰਡ ਤੋੜ ਅੰਕੜੇ ਮੁੱਖ ਮੰਤਰੀ ਦੇ ਸਖ਼ਤ ਨਿਰਦੇਸ਼ਾਂ 'ਤੇ ਸੂਬਾ ਸਰਕਾਰ ਵੱਲੋਂ ਸੂਬੇ ਭਰ ਦੀਆਂ ਮੰਡੀਆਂ ਵਿੱਚ ਕੀਤੇ ਗਏ ਪੁਖਤਾ ਪ੍ਰਬੰਧਾਂ ਦਾ ਨਤੀਜਾ ਹਨ। ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅੱਗੇ ਵੀ ਕਿਸਾਨਾਂ ਦੀ ਮਿਹਨਤ ਨਾਲ ਉਗਾਈ ਫਸਲ ਦੀ ਨਿਰਵਿਘਨ ਵਿਕਰੀ ਦੀ ਸਹੂਲਤ ਲਈ ਹਰ ਸੰਭਵ ਕਦਮ ਚੁੱਕਣਾ ਜਾਰੀ ਰੱਖੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement